ਰਮਨ ਬਹਿਲ ਵਲੋਂ ਪਿੰਡ ਤੁੰਗ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ

ਗੁਰਦਾਸਪੁਰ

ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਸਿਹਤ ਸਹੂਲਤ ਮਿਲੀ ਹੈ।

ਰਮਨ ਬਹਿਲ ਵਲੋਂ ਅੱਜ ਪਿੰਡ ਤੁੰਗ ਵਿਖੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਾ. ਰਮੇਸ਼ ਅੱਤਰੀ ਸਹਾਇਕ ਸਿਵਲ ਸਰਜਨ, ਡਾ. ਪ੍ਰਭਜੋਤ ਕੋਰ ਕਲਸੀ ਸਮੇਤ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਿਹਤ ਖੇਤਰ ਵਿੱਚ ਵੱਡੀ ਪੱਧਰ ‘ਤੇ ਮਿਸਾਲੀ ਸੁਧਾਰ ਹੋਏ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ ਕਿਉਂਕਿ ਆਮ ਆਦਮੀ ਕਲੀਨਿਕ ਵਿਚ 46 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫ਼ਸਰ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਦਾ ਫਾਇਦਾ ਜਲਾਲਾਬਾਦ ਨਿਵਾਸੀਆਂ ਨੂੰ ਮਿਲ ਰਿਹਾ ਹੈ।

ਇਸ ਮੌਕੇ ਪਿੰਡ ਵਾਸੀਆਂ ਨੇ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੰਜਾਬ ਸਰਕਾਰ ਅਤੇ ਰਮਨ ਬਹਿਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਪਿੰਡ ਤੁੰਗ ਸਮੇਤ ਨੇੜਲੇ 20 ਪਿੰਡਾਂ ਦੇ ਲੋਕਾਂ ਨੂੰ ਵੀ ਸਿਹਤ ਸਹੂਲਤ ਮਿਲੇਗੀ।

Leave a Reply

Your email address will not be published. Required fields are marked *