ਅੰਮ੍ਰਿਤਸਰ, ਗੁਰਦਾਸਪੁਰ, 15 ਅਕਤੂਬਰ ( ਸਰਬਜੀਤ ਸਿੰਘ)–ਬਹਿਰੀਨ ਵਾਲੀ ਬੀਬੀ ਮਾਮਲੇ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਤੌਰ ਤੇ ਜਾਂਚ ਕਰ ਰਹੀ ਹੈ ਉਥੇ ਇਸ ਮਾਮਲੇ ਸੰਬੰਧੀ ਬਣੀ ਸਿਟ ਨੇ ਬੀਬੀ ਨੂੰ ਭਾਰਤ ਲਿਆਉਣ ਦੀਆਂ ਟਿਕਟਾਂ ਮੁਹੱਇਆ ਕਰਵਾਉਣ ਦੇ ਦੋਸ਼ਾਂ ਹੇਠ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਲਈ ਕਿਹਾ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਮਾਮਲੇ ਸਬੰਧੀ ਬਣੀ ਸਿਟ ਵੱਲੋਂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਝਿਜਰ ਨੂੰ ਸੰਮਨ ਭੇਜਣ ਦੀ ਸ਼ਲਾਘਾ ਕਰਦੀ ਹੈ ਕਿਉਂਕਿ ਅਕਾਲੀ ਦਲ ਇਸਤਰੀ ਵਿੰਗ ਆਗੂ ਵੱਲੋਂ ਵੀ ਇਨ੍ਹਾਂ ਆਗੂਆਂ ਦੇ ਖੁਲਾਸੇ ਕੀਤੇ ਗਏ ਸਨ ਅਤੇ ਬਹਿਰੀਨ ਵਾਲੀ ਬੀਬੀ ਨੇ ਵੀ ਇਨ੍ਹਾਂ ਦੋਹਾਂ ਆਗੂਆਂ ਵੱਲੋਂ ਉਸ ਨੂੰ ਭਾਰਤ ਲਿਆਉਣ ਲਈ ਦੀ ਗੱਲ ਪ੍ਰੈਸ ਸਹਾਮਣੇ ਲਿਆਂਦੀ ਸੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਹਿਰੀਨ ਵਾਲੀ ਬੀਬੀ ਮਾਮਲੇ ਵਿੱਚ ਸਿਟ ਵੱਲੋਂ ਸੰਮਨ ਭੇਜਣ ਵਾਲੀ ਕਾਰਵਾਈ ਦੀ ਸ਼ਲਾਘਾ ਅਤੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਕਰਕੇ ਦੋਸ਼ੀਆਂ ਤੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਇਸ ਮਾਮਲੇ ‘ਚ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਾਂ ਜਾਵੇ, ਕਿਉਂਕਿ ਇਸ ਮਾਮਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਸਿੱਖਾਂ ਦੀ ਉੱਚ ਧਾਰਮਿਕ ਸੰਸਥਾ ਨੂੰ ਦੇਸ਼ਾਂ ਵਿਦੇਸ਼ਾਂ ਵਿੱਚ ਬਦਨਾਮ ਕੀਤਾ ਹੈ,ਭਾਵੇਂ ਕਿ ਉਸ ਬੀਬੀ ਦੇ ਪਿਛਲੇ ਗੈਰ ਕਾਨੂੰਨੀ ਕੰਮਾਂ ਸਬੰਧੀ ਵੀ ਉੱਗਲਾ ਚੁੱਕੀਆਂ ਜਾ ਰਹੀਆਂ ਹਨ ਪਰ ਉਸ ਨੂੰ ਲਾਲਚ ਦੇ ਕੇ ਕਿਸੇ ਧਾਰਮਿਕ ਆਗੂ ਦੀ ਕਿਰਦਾਰ ਕੁਸੀ ਸੱਦਿਆ ਗਿਆ ਸੀ ਅਤੇ ਉਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੰਮਾ ਸਮਾਂ ਵੀ ਆਈ ਪੀ ਟਰੀਟਮੈਂਟ ਦਿੱਤਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੱਡੀ ਡਰਾਈਵਰ ਤੇ ਸੇਵਾਦਾਰ ਬੀਬੀਆਂ ਦੇਣ ਦੇ ਨਾਲ ਨਾਲ ਇੱਕ ਲੱਖ ਰੁਪਏ ਗੁਰੂ ਕੀ ਗੋਲਕ ਵਿਚੋਂ ਦਿੱਤੇ ਗਏ, ਭਾਈ ਖਾਲਸਾ ਨੇ ਦੱਸਿਆ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਮਾਮਲੇ ਸਬੰਧੀ ਬਣੀ ਸਿਟ ਵੱਲੋਂ ਅਕਾਲੀ ਦਲ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਨੂੰ ਸੰਮਨ ਭੇਜਣ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਇਸ ਮਾਮਲੇ ਵਿੱਚ ਲੋਕਾਂ ਸਾਹਮਣੇ ਸੱਚ ਲਿਆਂਦਾ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਾਂ ਜਾਵੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਬਹੁਤ ਸਾਰੇ ਫੈਡਰੇਸ਼ਨ ਆਗੂ ਸ਼ਾਮਲ ਸਨ ।

