ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਾਨ ਦੇ ਮੁਨਾਫੇ’ ਤਹਿਤ ਡੇਰਾ ਬਾਬਾ ਨਾਨਕ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਗੁਰਦਾਸਪੁਰ

ਪਿੰਡ ਲੁਹਾਰਾਵਾਲੀ ਵਿਖੇ ਪਿੰਡ ਵਾਸੀਆਂ ਨਾਲ ਕੀਤਾ ਸੰਵਾਦ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਡੇਰਾ ਬਾਬਾ ਨਾਨਕ ਵਿੱਚ ‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।

ਇਸ ਮੌਕੇ ਗੱਲ ਕਰਦਿਆਂ ਸੀਨੀਅਰ ਆਗੂ ਚੰਨਣ ਸਿੰਘ ਖਾਲਸਾ ਨੇ ਦੱਸਿਆ ਕਿ ਗੁਰਦੀਪ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੇਰਾ ਬਾਬਾ ਨਾਨਕ ਸ਼ਹਿਰ ਸਮੇਤ ਪਿੰਡਾਂ ਵਿੱਚ ਜਾ ਕੇ ਪਾਰਟੀ ਦੀਆਂ ਜਿੰਨੀਆਂ ਵੀ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ, ਉਨਾਂ ਬਾਰੇ ਡੋਰ ਟੂ ਡੋਰ ਜਾ ਕੇ ਜਾਣਕਾਰੀ ਦਿੱਤੀ ਗਈ।

ਪਿੰਡ ਲੁਹਾਰਾਵਾਲੀ ਵਿਖੇ ਪਹੁੰਚ ਕੇ ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਦੌਰਾਨ ਮਾਨ ਸਰਕਾਰ ਨੇ ਸੂਬੇ ਵਿੱਚ ਸਿਹਤ, ਸਿੱਖਿਆ, ਰੁਜ਼ਗਾਰ ਸਮੇਤ ਵੱਖ ਵੱਖ ਲੋਕਾਂ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਘਰ ਵਿੱਚ 10 ਲੱਖ ਦਾ ਸਿਹਤ ਬੀਮਾ ਕਾਰਡ, ਬਿਜਲੀ ਦੇ ਮੁਫ਼ਤ 600 ਯੂਨਿਟ, ਮਾਵਾਂ ਧੀਆਂ ਸਤਿਕਾਰ ਯੋਜਨਾਂ ਤਹਿਤ 1000/1500 ਰੁਪਏ, ਕਿਸਾਨਾਂ ਲਈ ਮੁਫ਼ਤ ਅਤੇ ਦਿਨ ਵੇਲੇ ਬਿਜਲੀ, ਸਮੇ ਸਿਰ ਫਸਲ ਦਾ ਭੁਗਤਾਨ ਅਤੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਆਦਿ ਵਿਕਾਸ ਕੰਮ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹਲਕੇ ਵਿੱਚ ਰਿਕਾਰਡ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਇਸ ਦੌਰਾਨ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੇ ਸੁਝਾਅ ਵੀ ਸੁਣੇ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਤੱਕ ਸਿੱਧੇ ਤੌਰ ’ਤੇ ਪਹੁੰਚ ਕਰਨਾ, ਉਨ੍ਹਾਂ ਨਾਲ ਸੰਵਾਦ ਕਾਇਮ ਕਰਨਾ ਅਤੇ ਸਰਕਾਰ ਦੇ ਕੰਮਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣਾ ਹੈ।

Leave a Reply

Your email address will not be published. Required fields are marked *