ਸੰਚਖੰਡ ਵਾਸੀ ਜਥੇਦਾਰ ਬਾਬਾ ਪ੍ਰੇਮ ਸਿੰਘ ਜੀ ਬੁੱਢਾ ਦਲ ਦੀ ਹਜੂਰ ਸਾਹਿਬ ਵਿਖੇ ਮਨਾਈ ਸਲਾਨਾ ਬਰਸੀ ਤੇ ਮਾਲਵਾ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਨੇ ਆਪਣੀਆਂ ਫੌਜਾਂ ਸਮੇਤ ਹਾਜ਼ਰੀ ਲਵਾਈ : ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਹਜੂਰ ਸਾਹਿਬ ਨੰਦੇੜ, ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਹਰ ਸਾਲ ਸੱਚਖੰਡਵਾਸੀ ਜਥੇਦਾਰ ਬਾਬਾ ਪ੍ਰੇਮ ਸਿੰਘ ਜੀ ਮਾਤਾ ਸਾਹਿਬ ਦੇਵਾਂ ਵਾਲਿਆਂ ਸਲਾਨਾ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ ਅਖੰਡਪਾਠ ਸਾਹਿਬ ਜੀ ਭੋਗ ਪਾਏ ਜਾਂਦੇ ਹਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਸਬਦ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤੇ ਜਾਣ ਵਾਲੀ ਮਰਯਾਦਾ ਤਹਿਤ ਪਰਸੋਂ ਦੇ ਰੋਜ਼ ਤੋਂ ਰੱਖੇ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਹਜੂਰੀ ਕੀਰਤਨੀ ਜਥੇ ਵੱਲੋਂ ਸਬਦ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਇਸ ਮੌਕੇ ਤੇ ਪੰਜਾਬ ਤੋਂ ਹਜ਼ੂਰ ਸਾਹਿਬ ਨਾਂਦੇੜ ਦੁਸਹਿਰਾ ਮਨਾਉਣ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਨੇ ਜਿਥੇ ਹਾਜਰੀ ਲਵਾਈ ਗਈ, ਉਥੇ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਅਤੇ ਤਰਨਾ ਦਲ ਮਹਿਤਾ ਚੌਂਕ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਵਿੰਦਰ ਸਿੰਘ ਮਹਿਤਾ ਤੋਂ ਇਲਾਵਾ ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਸੱਚਖੰਡ ਵਾਸੀ ਜਥੇਦਾਰ ਬਾਬਾ ਪ੍ਰੇਮ ਸਿੰਘ ਜੀ ਦੀ ਸਲਾਨਾ ਬਰਸੀ ਮੌਕੇ ਆਪਣੀਆਂ ਫੌਜਾਂ ਸਮੇਤ ਹਾਜਰੀ ਲਵਾਈ, ਜਥੇਦਾਰ ਬਾਬਾ ਤੇਜਾ ਸਿੰਘ ਜੀ, ਜਥੇਦਾਰ ਬਾਬਾ ਜੱਗਾ ਸਿੰਘ, ਬਾਬਾ ਗੁਲਾਬ ਸਿੰਘ ਤੇ ਬਾਬੇ ਦੇ ਸਲਾਹਕਾਰ ਆਦਿ ਪ੍ਰਬੰਧਕਾਂ ਵਲੋਂ ਆਏ ਸਾਰੇ ਜਥੇਦਾਰ ਸਾਹਿਬਾਨਾਂ ਨੂੰ ਜੀ ਆਇਆਂ ਆਖਿਆ ਅਤੇ ਮਾਤਾ ਸਾਹਿਬ ਦੇਵਾਂ ਜੀ ਦੀ ਸਲਾਨਾ ਬਰਸੀ ਤੇ ਪਹੁੰਚਣ ਲਈ ਸੱਦਾ ਪੱਤਰ ਦਿੱਤਾ ਗਿਆ, ਇਸ ਮੌਕੇ ਤੇ ਸਿੰਘ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲਬਠਿੰਡਾ ਨਾਲ ਜਥੇਦਾਰ ਗੁਰਪ੍ਰੀਤ ਸਿੰਘ ਘਾਲ ਰਾਮਪੁਰ, ਬਾਬਾ ਸੁੱਖਾ ਸਿੰਘ ਤਰਨਤਾਰਨ, ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ, ਬਾਬਾ ਗੁਰਮੀਤ ਸਿੰਘ ਮੁਕਤਸਰ ਸਾਹਿਬ,ਗੁਰਸੇਵਕ ਸਿੰਘ ਕੜਾਕਾ, ਬਾਬਾ ਪ੍ਰਭਜੀਤ ਸਿੰਘ, ਬਾਬਾ ਨੀਲਾ ਤੋ ਇਲਾਵਾ ਹੋਰ ਫੌਜਾਂ ਸ਼ਾਮਲ ਸਨ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਰਸੀ ਸਮਾਗਮ ‘ਚ ਹਾਜ਼ਰੀਆਂ ਲਵਾਉਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਇਸ ਮੌਕੇ ਤੇ ਗੁਰੂ ਕੇ ਲੰਗਰ ਅਤੇ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ।

Leave a Reply

Your email address will not be published. Required fields are marked *