ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜਾਵਾਂ ਪੂਰੀਆਂ ਕਰਨ ਦੇ ਬਾਵਜ਼ੂਦ ਜੇਲਾਂ ‘ਚ ਸੜ ਰਹੇ ਸਾਰੇ ਬੰਦੀ ਸਿੰਘਾ ਦੀ ਰਿਹਾਈ ਲਈ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਬਰਾਬਰ ਦੀਆਂ ਜਿੰਮੇਵਾਰ ਹਨ ਇਸ ਕਰਕੇ ਹੁਣ ਚੰਡੀਗੜ੍ਹ ਵਿੱਚ ਲੱਗੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਇੱਕ ਅਕਤੂਬਰ ਨੂੰ ਕੇਂਦਰ ਸਰਕਾਰ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਗਵਰਨਰ ਦੀਆਂ ਚੰਡੀਗੜ੍ਹ ਵਿਚਲੀਆਂ ਰਹਾਇਸਾ ਤੇ ਰੋਸ਼ ਪ੍ਰਦਰਸ਼ਨ ਧਰਨਾ ਦੇਣ ਦਾ ਮਹਾਨ ਫੈਸਲਾ ਲਿਆ ਹੈ। ਇਹ ਸਮੇਂ ਦੀ ਲੋੜ ਵਾਲਾਂ ਤੇ ਪੰਜਾਬ ਦੇ ਲੋਕਾਂ ਦੀ ਮੰਗ ਵਧੀਆ ਫੈਸਲਾ ਹੈ ਅਤੇ ਆਲ ਇੰਡਿਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕੌਮੀ ਇਨਸਾਫ਼ ਮੋਰਚੇ ਵੱਲੋਂ ਲਏ ਇਸ ਫੈਸਲੇ ਦੀ ਪੂਰਨ ਹਮਾਇਤ ਕਰਦੀ ਹੈ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲਾਂ’ਚ ਨਰਕ ਦੀ ਜ਼ਿੰਦਗੀ ਬਤੀਤ ਕਰ ਰਹੇ ਸਾਰੇ ਬੰਦੀ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ ਇੱਕ ਅਕਤੂਬਰ ਨੂੰ ਮੁੱਖ ਮੰਤਰੀ ਅਤੇ ਗਵਰਨਰ ਪੰਜਾਬ ਦੇ ਘਰ ਘੇਰ ਕੇ ਰੋਸ਼ ਪ੍ਰਦਰਸ਼ਨ ਧਰਨਾ ਦੇਣ ਵਾਲੇ ਫੈਸਲੇ ਦੀ ਹਮਾਇਤ ਅਤੇ ਸਰਕਾਰ ਤੋਂ ਸਾਰੇ ਬੰਦੀ ਸਿੰਘਾ ਨੂੰ ਦਿਵਾਲੀ ਤੋਂ ਪਹਿਲਾਂ ਪਹਿਲਾਂ ਰਿਆਹ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪਰੈਸ ਬਿਆਨ ਰਾਹੀਂ ਕੀਤਾ।
ਭਾਈ ਖਾਲਸਾ ਨੇ ਸਪਸ਼ਟ ਕੀਤਾ 30/30, 35/35 ਸਾਲਾਂ ਤੋਂ ਜੇਲ੍ਹ’ਚ ਜਨਾਇਜ ਸੜ ਰਰੇ ਸਾਰੇ ਨੌਜਵਾਨਾਂ ਨੂੰ ਰਿਆਹ ਕਰਵਾਉਣ ਲਈ ਦੋ ਸਾਲਾਂ ਤੋ ਚੰਡੀਗੜ੍ਹ ਦੀਆਂ ਸਰਹੱਦਾਂ ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾ ਨੂੰ ਅਜੇ ਬੂਰ ਪੈਦਾ ਨਹੀਂ ਲੱਗ ਰਿਹਾ, ਇਸ ਕਰਕੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਇਸ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਬਰਾਬਰ ਦੇ ਦੋਸ਼ੀ ਠਹਿਰਾਇਆ ਹੈ ਭਾਈ ਖਾਲਸਾ ਨੇ ਦੱਸਿਆ ਇਸ ਕਰਕੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਹੁਣ ਕੇਂਦਰ ਦੇ ਨਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਗਵਰਨਰ ਪੰਜਾਬ ਦੇ ਘਰ ਘੇਰ ਕੇ ਰੋਸ ਪਰਦਰਸ਼ਨ ਧਰਨਾ ਦੇਣ ਦਾ ਮਹਾਨ ਫੈਸਲਾ ਲਿਆ ਹੈ ਇਹ ਮਹਾਨ ਫੈਸਲਾ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਸਲਾਘਾਯੋਗ ਫੈਸਲਾ ਕਿਹਾ ਜਾ ਸਕਦਾ ਹੈ ਕਿਉਂਕਿ ਸੜਕਾਂ ਅਤੇ ਰੇਲਾ ਰੋਕ ਕੇ ਲੋਕਾਂ ਨੂੰ ਪਰੇਸ਼ਾਨ ਕਰਨਾ ਚੰਗੀ ਗੱਲ ਨਹੀਂ ? ਭਾਈ ਖਾਲਸਾ ਨੇ ਕਿਹਾ ਇਸ ਕਰਕੇ ਆਲ ਇੰਡਿਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕੌਮੀ ਇਨਸਾਫ਼ ਮੋਰਚੇ ਵੱਲੋਂ ਲਏ ਇਸ ਫੈਸਲੇ ਦੀ ਪੂਰਨ ਹਮਾਇਤ ਕਰਦੀ ਹੋਈ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਮੰਗ ਕਰਦੀ ਹੈ ਲੰਮੇ ਸਮੇਂ ਤੋਂ ਆਪਣੀਆਂ ਸਜਾਵਾਂ ਕੱਟਣ ਤੋਂ ਬਾਦ ਨਿਰਦੋਸ਼ ਜੇਲਾਂ’ਚ ਡੱਕੇ ਸਾਰੇ ਬੰਦੀ ਸਿੰਘਾ ਨੂੰ ਦਿਵਾਲੀ ਤੋਂ ਪਹਿਲਾਂ ਪਹਿਲਾਂ ਰਿਆਹ ਕੀਤਾ ਜਾਵੇ ਭਾਈ ਖਾਲਸਾ ਨੇ ਭਾਜਪਾ ਸਰਕਾਰ ਦੇ ਸਿੱਖ ਰਾਜ ਮੰਤਰੀ ਰਵਨੀਤ ਬਿਟੂ ਨੂੰ ਬੇਨਤੀ ਕੀਤੀ ਕਿ ਉਹ ਇਸ ਸਬੰਧੀ ਪਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਮਿਤਸਾਹ ਨਾਲ ਖਾਸ ਗੱਲ ਬਾਤ ਕਰਨ ਦੀ ਲੋੜ ਤੇ ਜੋਰ ਦੇਣ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪਰਧਾਨ ਨਾਲ ਭਾਈ ਅਵਤਾਰ ਸਿੰਘ ਅੰਮਿ੍ਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ,ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਰੀਵਾਲ ਧਰਮਕੋਟ, ਭਾਈ ਮਨਜਿੰਦਰ ਸਿੰਘ ਤੇ ਭਾਈ ਰਛਪਾਲ ਸਿੰਘ ਕਮਾਲ ਕੇ, ਭਾਈ ਜਗਜੀਤ ਸਿੰਘ ਸੈਦੇਸਾਹਵਾਲਾ ,ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ, ਭਾਈ ਸੁਖਦੇਵ ਸਿੰਘ ਫੌਜੀ ਤੇ ਬਾਬਾ ਗੁਰਦੀਪ ਸਿੰਘ ਜਗਰਾਉਂ ਤੇ ਬਾਬਾ ਕਰਮ ਸਿੰਘ ਰੂਮੀ ਵਾਲਾ ਆਦਿ ਆਗੂ ਹਾਜਰ ਸਨ।।


