ਮਾਨਸਾ, ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਭਾਈ ਖਾਲਸਾ ਨੇ ਦੱਸਿਆ ਮਾਤਾ ਸਾਹਿਬ ਦੇਵਾਂ ਜੀ ਦੇ ਜਨਮ ਦਿਹਾੜੇ ਸਬੰਧੀ ਮੁਖ ਸੇਵਾਦਾਰ ਜਥੇਦਾਰ ਬਾਬਾ ਤੇਜ਼ਾ ਸਿੰਘ ਦੀ ਦੇਖ ਰੇਖ ਪਰਸੋ ਦੇ ਰੋਜ ਤੋਂ ਗੁਰਬਾਣੀ ਦੇ ਲੜੀਵਾਰ ਅਖੰਡਪਾਠ ਸਾਹਿਬ ਅਰੰਭ ਕੀਤੇ ਗਏ ਸਨ, ਜਿੰਨਾ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਪੰਜਾਬ ਤੋਂ ਪਹੁਚੇ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾ ਵਾਚਕਾਂ ਤੋਂ ਇਲਾਵਾ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਅਤੇ ਆਈ ਸੰਗਤ ਨੂੰ ਮਾਤਾ ਸਾਹਿਬ ਦੇਵਾਂ ਜੀ ਦੇ ਪੂਰਨ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ, ਭਾਈ ਖਾਲਸਾ ਨੇ ਦੱਸਿਆ ਬਾਹਦ ਦੁਪਹਿਰ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੇ ਆਪਣੇ ਘੋੜਿਆਂ ਤੇ ਸਵਾਰ ਹੱਥ ‘ਚ ਨੇਜੇ ਬਰਛੀ ਬਰਛੇ, ਖੰਡੇ,ਕਿਰਪਾਨਾ, ਦੋ ਧਾਰੇ,ਟਕੂੰਏ,ਗੰਡਾਸੇ ਤੇ ਹੋਰ ਕਈ ਤਰ੍ਹਾਂ ਦੇ ਜੰਗ ਜੂੰ ਹਥਿਆਰਾਂ ਨਾਲ ਲੈਸ ਹੋ ਕੇ ਮਾਤਾ ਸਾਹਿਬ ਦੇਵਾਂ ਜੀ ਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ ਸਥਾਨਕ ਗੁਰੂ ਘਰ ਦੀ ਜ਼ਮੀਨ ਵਿੱਚ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਘੌੜ ਸਵਾਰੀ,ਨੇਜਬਾਜੀ, ਗਤਕਾ ਬਾਜੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਦੇ ਜੌਹਰ,ਦੋ ਦੋ ,ਤਿੰਨ ਤਿੰਨ, ਪੰਜ ਪੰਜ ਘੌੜਿਆ ਨੂੰ ਇੱਕੋ ਸਮੇਂ ਦੌੜ ਲਗਵਾਉਣ ਦੇ ਨਾਲ ਨਾਲ ਕਈ ਤਰ੍ਹਾਂ ਦੀਆਂ ਜੰਗ ਜੂੰ ਖਾਲਸਾਈ ਖੇਡਾਂ ਦੇ ਪ੍ਰਦਰਸ਼ਨ ਨਾਲ ਜੋੜਿਆ, ਇਸ ਮੌਕੇ ਤੇ ਬੁੱਢੇ ਦਲ ਦੇ ਸੀਨੀਅਰ ਮੀਤ ਜਥੇਦਾਰ ਬਾਬਾ ਤੇਜਾ ਸਿੰਘ,ਘੌੜਿਆ ਦੇ ਜਥੇਦਾਰ ਬਾਬਾ ਜੱਗਾ ਸਿੰਘ, ਬਾਬਾ ਗੁਲਾਬ ਸਿੰਘ, ਜਥੇਦਾਰ ਬਾਬਾ ਬਲਦੇਵ ਸਿੰਘ ਜੀ, ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਦਿਲਬਾਗ ਸਿੰਘ ਬਾਲੇਵਾਲ, ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਸ਼ਮਸ਼ੇਰ ਸਿੰਘ ਬਾਲੇਵਾਲ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ, ਜਥੇਦਾਰ ਖਜਾਨ ਸਿੰਘ ਜੀ, ਜਥੇਦਾਰ ਮਨਪ੍ਰੀਤ ਸਿੰਘ ਬਾਲੇਵਾਲ, ਬਾਬਾ ਸੋਨੀ ਤੋਂ ਇਲਾਵਾ ਹਜ਼ਾਰਾਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ ।


