ਜਗਰਾਉਂ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਅੱਜ ਜਗਰਾਉਂ ਦੇ ਯੂਨੀਵਰਸਿਟੀ ਕੰਪਲੈਕਸ ਤੋਂ ਛਾਲ ਮਾਰ ਕੇ ਕੋਟਦੀਨਾ ਮੋਗਾ ਦੀ ਇੱਕ ਲੜਕੀ ਵੱਲੋਂ ਆਪਣੀ ਜੀਵਨ ਲੀਲਾ ਖ਼ਤਮ ਕਰਨ ਵਾਲੀ ਦੁਖਦਾਈ ਤੇ ਮੰਦਭਾਗੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੁਲਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਇਸ ਸਾਰੀ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤਾਂ ਕਿ ਪਤਾ ਲੱਗ ਸਕੇ ਕਿ ਲੜਕੀ ਨੂੰ ਅਜਿਹਾ ਸਟੈਪ ਚੁੱਕਣ ਲਈ ਕਿਉਂ ਮਜ਼ਬੂਰ ਹੋਣਾ ਪਿਆ ਅਤੇ ਅਜਿਹਾ ਕਰਨ ਤੋਂ ਉਸ ਵਕਤ ਕਿਸੇ ਨੇ ਰੋਕਣ ਦੀ ਕੋਸ਼ਿਸ਼ ਕਿਉਂ ਨਾ ਕੀਤੀ ਭਾਈ ਖਾਲਸਾ ਨੇ ਦੱਸਿਆ ਸੂਤਰਾਂ ਮੁਤਾਬਿਕ ਲੜਕੀ ਕੰਪਲੈਕਸ ਤੋਂ ਛਾਲ ਮਾਰਨ ਤੋਂ ਬਾਦ ਜਖਮੀ ਹੋਈ ਤੇ ਉਸ ਨੂੰ ਜਗਰਾਉਂ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਲੜਕੀ ਨੇ ਦਮ ਤੋੜ ਦਿੱਤੇ । ਭਾਈ ਖਾਲਸਾ ਨੇ ਕਿਹਾ ਆਲ ਇੰਡਿਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਮੰਦਭਾਗੀ ਤੇ ਦੁਖਦਾਈ ਘਟਨਾ ਤੇ ਗਹਿਰੇ ਦੁਖ ਦਾ ਪਰਗਟਾਵਾ ਕਰਦੀ ਹੋਈ ਪੁਲਿਸ ਪ੍ਰਸਾਸਨ ਤੋਂ ਮੰਗ ਕਰਦੀ ਹੈ ਕਿ ਇਸ ਘਟਨਾ ਸਬੰਧੀ ਪੂਰੀ ਤਰ੍ਹਾਂ ਪੜਤਾਲ ਕੀਤੀ ਜਾਵੇ ਅਤੇ ਸਬੰਧਤ ਪਰਵਾਰ ਨੂੰ ਇਸ ਸਬੰਧੀ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।।