ਜ਼ਿਲ੍ਹੇ ‘ਚ ਕਲੱਸਟਰ ਅਤੇ ਨੋਡਲ ਅਧਿਕਾਰੀ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 24 ਘੰਟੇ ਚੌਕਸ

ਗੁਰਦਾਸਪੁਰ

ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਬੂਥਾਂ ‘ਤੇ ਸੰਵੇਦਨਸ਼ੀਲਤਾ ਦੀ ਸਥਿਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ

ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਗੁਰਦਾਸਪੁਰ ਜ਼ਿਲ੍ਹੇ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਾਇਨਾਤ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਖੇਤੀਬਾੜੀ ਵਾਲੇ ਖੇਤਰਾਂ ਵਿੱਚ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਟੀਮਾਂ ਵੱਲੋਂ ਅਗਾਂਹਵਧੂ ਕਿਸਾਨਾਂ ਵੱਲੋਂ ਅਪਣਾਏ ਜਾ ਰਹੇ ਸਫ਼ਲ ਤਰੀਕਿਆਂ ਦੀਆਂ ਉਦਾਹਰਨਾਂ ਦੇ ਕੇ ਪਰਾਲੀ ਦੇ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਟੀਮਾਂ ਵੱਲੋਂ ਜ਼ਮੀਨੀ ਪੱਧਰ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬਹੁਤ ਸਾਰੇ ਕਿਸਾਨ ਪਰਾਲੀ ਦੀਆਂ ਗੱਠਾਂ ਬਣਾ ਰਹੇ ਹਨ ਅਤੇ ਪਰਾਲੀ ਪ੍ਰਬੰਧਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੋਣ ਕਰਕੇ ਅਧਿਕਾਰੀਆਂ ਲਈ ਖੇਤਾਂ ਵਿੱਚ ਚੌਕਸੀ ਬਣਾਈ ਰੱਖਣੀ ਅਤੇ ਆਪਣੇ-ਆਪਣੇ ਖੇਤਰਾਂ ਵਿੱਚ ਪਰਾਲੀ ਸਾੜਨ ਦੀ ਕਿਸੇ ਵੀ ਘਟਨਾ ਨੂੰ ਰੋਕਣਾ ਬੇਹੱਦ ਜ਼ਰੂਰੀ ਹੈ।

ਇਸੇ ਲੜੀ ਤਹਿਤ ਪਿੰਡਾਂ ਵਿਖੇ ਪਰਾਲੀ ਦਾ ਐਕਸ-ਸੀਟੂ ਪ੍ਰਬੰਧਨ ਕੀਤਾ ਜਾ ਰਿਹਾ ਹੈ। ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਦੀ ਬਜਾਏ ਇਸ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣਾ ਹੈ।

ਮੀਟਿੰਗਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਗੀ ਹੈ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਾਤਾਵਰਣ ਪੱਖੀ ਬਦਲਵੇਂ ਤਰੀਕੇ ਅਪਣਾਉਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਰੋਕਥਾਮ ਸਬੰਧੀ ਉਪਰਾਲਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਵਿਭਾਗ ਵੱਲੋਂ ਪਿੰਡ ਵਾਸੀਆਂ ਅਤੇ ਕਿਸਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤਾਂ ਵਿੱਚ ਲਗਾਤਾਰ ਨਿਗਰਾਨੀ, ਕਿਸਾਨਾਂ ਵਿੱਚ ਜਾਗਰੂਕਤਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਦੇ ਤਰੀਕਿਆਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਲਈ ਪਰਾਲੀ ਦੇ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਦੇ ਤਰੀਕੇ ਅਪਣਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *