ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੇਵਾਦਾਰਾਂ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ,ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਫੁੱਲਾਂ ਨਾਲ ਸਜਾਉਣ ਤੇ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਸ਼ਲਾਘਾਯੋਗ ਉਪਰਾਲੇ- ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਅੰਮ੍ਰਿਤਸਰ , ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਰਹੀਆਂ ਅਤੇ ਸੰਗਤਾਂ ਦੇ ਸਵਾਗਤ ਲਈ ਸੇਵਾਦਾਰਾਂ ਵੱਲੋਂ ਇਸ ਵਾਰ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਅਤੇ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਵੀ ਫੁੱਲਾਂ ਨਾਲ ਸਜਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਨੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਦੇਸ਼ਾਂ ਵਿਦੇਸ਼ਾਂ ਦੀਆਂ ਆ ਰਹੀਆ ਸੰਗਤਾਂ ਦੇ ਸਵਾਗਤ ਲਈ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੂੰ ਫੁੱਲਾਂ ਨਾਲ ਸਜਾਉਣ ਅਤੇ ਪੰਜਾਬ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕਰਨ ਵਾਲੇ ਫੈਸਲੇ ਦਾ ਸਵਾਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਨ੍ਹਾਂ ਅਸਥਾਨਾਂ ਤੇ ਗੁਰੂ ਕੇ ਲੰਗਰ ਵਰਤਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਭਾਂਤ ਭਾਂਤ ਦੇ ਫੁੱਲਾਂ ਨਾਲ ਸਜਾਉਣ ਦੀ ਮਰਯਾਦਾ ਚਲੀ ਆ ਰਹੀ ਹੈ ਪਰ ਇਸ ਵਾਰ ਸ਼ਰਧਾਵਾਨ ਸੇਵਾਦਾਰਾਂ ਵੱਲੋਂ ਦੇਸ਼ਾਂ ਵਿਦੇਸ਼ਾਂ ਤੋਂ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਆਉਣ ਵਾਲੀਆਂ ਸੰਗਤਾਂ ਦੇ ਸਵਾਗਤ ਲਈ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਵੀ ਫੁੱਲਾਂ ਨਾਲ ਸਜਾਉਣ ਦੀ ਸੇਵਾ ਕੀਤੀ ਜਾ ਰਹੀ ਹੈ, ਭਾਈ ਖਾਲਸਾ ਨੇ ਕਿਹਾ ਅਸੀਂ ਸੇਵਾ ਤੋਂ ਖੁਸ਼ ਹਾਂ ਅਤੇ ਇਹ ਸਿੱਖੀ ਪ੍ਰਚਾਰ ਲਈ ਵਧੀਆ ਉਪਰਾਲਾ ਹੈ ਪਰ ਇਸ ਦੇ ਨਾਲ ਨਾਲ ਅਜਿਹੇ ਅਸਥਾਨਾਂ ਤੇ ਗੁਰੂ ਰਾਮਦਾਸ ਸਾਹਿਬ ਜੀ ਪ੍ਰਕਾਸ਼ ਪੁਰਬ ਮੌਕੇ ਲੰਗਰਾਂ ਦਾ ਪ੍ਰਬੰਧ ਕਰਨਾ ਅਤੀ ਜ਼ਰੂਰੀ ਹੈ, ਭਾਈ ਖਾਲਸਾ ਨੇ ਕਿਹਾ ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਵੀ ਬਹੁਤ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਨੌਕਰੀਆਂ ਤੇ ਜਾਣ ਵਾਲਿਆਂ ਨੂੰ ਵੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲ ਸਕੇਗਾ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ਼ਰਧਾਵਾਨ ਸੇਵਾਦਾਰਾਂ ਵੱਲੋਂ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਰੇਲਵੇ ਸਟੇਸ਼ਨ ਨੂੰ ਫੁੱਲਾਂ ਨਾਲ ਸਜਾਉਣ ਵਾਲ਼ੀ ਸੇਵਾ ਦੀ ਹਮਾਇਤ ਅਤੇ ਇਸ ਨੂੰ ਸਿੱਖੀ ਪ੍ਰਚਾਰ ਦਾ ਵਧੀਆ ਉਪਰਾਲਾ ਮੰਨਦੀ ਹੋਈ ਮੰਗ ਕਰਦੀ ਹੈ ਕਿ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ, ਰੇਲਵੇ ਸਟੇਸ਼ਨ,ਬੱਸ ਸਟੈਂਡ, ਪਿੰਗਲਵਾੜੇ, ਸਰਕਾਰੀ ਹਸਪਤਾਲਾ ਤੇ ਹੋਰ ਜਨਤਕ ਥਾਵਾਂ ਤੇ ਲੋੜਵੰਦਾਂ ਨੂੰ ਲੰਗਰ ਦੀ ਸੇਵਾ ਕਰਨ ਦਾ ਵੀ ਉਪਰਾਲਾ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਾ ਲੋਕਾਂ ਵਿੱਚ ਪ੍ਰਚਾਰ ਪ੍ਰਸਾਰ ਕੀਤਾ ਜਾ ਸਕੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਫੈਡਰੇਸ਼ਨ ਖਾਲਸਾ ਦੇ ਬਹੁਤ ਸਾਰੇ ਕਾਰਕੁਨ ਹਾਜ਼ਰ ਸਨ ।

Leave a Reply

Your email address will not be published. Required fields are marked *