ਸੱਚਖੰਡ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਤੱਪ ਅਸਥਾਨ ਮਾਤਾ ਸਾਹਿਬ ਦੇਵਾਂ ਜੀ ਦੇ ਜਨਮ ਦਿਹਾੜੇ ਸੰਬੰਧੀ ਸੱਜੇ ਧਾਰਮਿਕ ਦੀਵਾਨ ‘ਚ ਉੱਚ ਕੋਟੀ ਦੇ ਵਿਦਵਾਨਾਂ ਨੇ ਮਾਤਾ ਜੀ ਦੇ ਜੀਵਨ ਇਤਿਹਾਸ ਤੇ ਭਗਤੀ ਸਬੰਧੀ ਰੌਸ਼ਨੀ ਪਾਈ : ਜਥੇਦਾਰ ਬਾਬਾ ਤੇਜਾ ਸਿੰਘ ਜ

ਦੇਸ਼

ਸ੍ਰੀ ਹਜ਼ੂਰ ਸਾਹਿਬ, ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– 19 ਅਕਤੂਬਰ ਤੋਂ ਚੱਲ ਰਹੇ ਦੁਸਹਿਰਾ ਸਮਾਗਮਾਂ ਨੂੰ ਲੈ ਕੇ ਪੰਜਾਬ ਤੋਂ ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ,22 ਅਕਤੂਬਰ ਨੂੰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਖੇਡਣ ਤੋਂ ਬਾਅਦ ਗੁਰਦੁਆਰਾ ਤਪ ਅਸਥਾਨ ਮਾਤਾ ਸਾਹਿਬ ਦੇਵਾਂ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਸ਼ੁਰੂ ਹੋ ਜਾਂਦੇ ਹਨ ਅਤੇ ਇਹ ਸਮਾਗਮ ਨਿਰੰਤਰ 24 ਅਕਤੂਬਰ ਨੂੰ ਨਗਰ ਕੀਰਤਨ ਸਜਾਉਣ ਤੋਂ ਬਾਅਦ ਸਮਾਪਤੀ ਦੀ ਅਰਦਾਸ ਦੀ ਚੱਲ ਰਹੀ ਸਲਾਨਾ ਮਰਯਾਦਾ ਤਹਿਤ 24 ਅਕਤੂਬਰ ਨੂੰ ਗੁਰਦੁਆਰਾ ਤਪ ਅਸਥਾਨ ਮਾਤਾ ਸਾਹਿਬ ਦੇਵਾਂ ਜੀ ਦੇ ਅਸਥਾਨਾਂ ਤੋਂ ਨਗਰ ਕੀਰਤਨ ਸਜਾਇਆ ਗਿਆ ,ਜਿਸ ਵਿੱਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ,ਇਹ ਨਗਰ ਕੀਰਤਨ ਆਖੰਡ ਪਾਠਾਂ ਦੇ ਭੋਗ ਅਤੇ ਧਾਰਮਿਕ ਦਿਵਾਨ ਤੋਂ ਬਾਅਦ ਸ਼ਾਮ 3/15 ਮਿੰਟ ਤੇ ਗੁਰਦੁਆਰਾ ਤਪ ਅਸਥਾਨ ਮਾਤਾ ਸਾਹਿਬ ਦੇਵਾਂ ਤੋਂ ਅਰਦਾਸ ਬੇਨਤੀ ਰਾਹੀਂ ਆਰੰਭ ਹੋ ਕੇ ਪੈਦਲ ਮਾਰਚ ਰਾਹੀਂ ਗੁਰਦੁਆਰਾ ਛਿਕਾਰਘਾਟ ਪਹੁੰਚਿਆ ਤੇ ਅਰਦਾਸ ਬੇਨਤੀ ਕਰਨ ਉਪਰੰਤ 6 ਵਜੇ ਸਮਾਪਤ ਹੋਇਆ,ਨਗਰ ਕੀਰਤਨ ਵਿੱਚ ਗੁਰਦੁਆਰਾ ਤਪ ਅਸਥਾਨ ਮਾਤਾ ਸਾਹਿਬ ਦੇਵਾਂ ਜੀ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਤੇਜਾ ਸਿੰਘ ਜੀ ਬੁੱਢਾ ਦਲ ਨੰਗੇ ਪੈਰੀਂ ਸ਼ਾਮਲ ਹੋਏ ਅਤੇ ਬਹੁਤ ਸਾਰੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਮਾਤਾ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ, ਰਸਤੇ ਵਿੱਚ ਕਈ ਪੜਾਵਾਂ ਤੇ ਨਗਰ ਕੀਰਤਨ ਨੂੰ ਰੋਕ ਕੇ ਜਲ ਅਤੇ ਜੂਸ ਪਿਆਉਣ ਦੇ ਨਾਲ ਨਾਲ ਹੋਰ ਲੰਗਰਾਂ ਦੀ ਸੇਵਾ ਵੀ ਕੀਤੀ ਗਈ, ਇਸ ਮੌਕੇ ਤੇ ਜਥੇਦਾਰ ਬਾਬਾ ਤੇਜਾ ਸਿੰਘ ਜੀ ਵੱਲੋ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਮਾਤਾ ਜੀ ਦੇ ਜਨਮ ਦਿਹਾੜੇ ਸੰਬੰਧੀ ਪਰਸੋਂ ਦੇ ਰੋਜ਼ 22 ਅਕਤੂਬਰ ਤੋਂ ਗੁਰਬਾਣੀ ਦੇ ਅਖੰਡਪਾਠ ਸਾਹਿਬ ਆਰੰਭ ਕੀਤੇ ਗਏ ਸਨ ਅਤੇ 23 ਅਕਤੂਬਰ ਨੂੰ ਮੱਦ ਦੀ ਅਰਦਾਸ,ਕੀਰਤਨ ਦਰਬਾਰ ਸਜਾਇਆ ਗਿਆ ਅਤੇ ਪੰਜਾਬ ਤੋਂ ਆਈਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕਰਕੇ ਸੰਗਤਾਂ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ, ਭਾਈ ਖਾਲਸਾ ਨੇ ਦੱਸਿਆ 24 ਅਕਤੂਬਰ ਨੂੰ ਰੱਖੇਂ ਆਖੰਡ ਪਾਠਾਂ ਦੇ ਭੋਗਾਂ ਤੋਂ ਉਪਰੰਤ ਦੀਵਾਨ ਹਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਜਾਬ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਕੀਰਤਨੀ ਜਥਿਆਂ ਵੱਲੋਂ ਹਾਜ਼ਰੀ ਲਵਾਈ ਗਈ ਦੇ ਨਾਲ ਨਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਤੇ ਹੋਰ ਬਹੁਤ ਸਾਰੇ ਕਮੇਟੀ ਅਧਿਕਾਰੀਆਂ ਨੇ ਹਾਜ਼ਰੀ ਲਵਾਈ, ਪੰਜਾਬ ਤੋਂ ਆਈਆ ਨਿਹੰਗ ਸਿੰਘ ਜਥੇਬੰਦੀਆਂ ਦਾ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਅਨੇਕਾਂ ਪ੍ਰਕਾਰ ਦੇ ਲੰਗਰ ਚਲਾਏਂ ਗਏ,ਨਗਰ ਕੀਰਤਨ ਵਿੱਚ ਜਥੇਦਾਰ ਬਾਬਾ ਤੇਜਾ ਸਿੰਘ ਜੀ ਮੁੱਖ ਪ੍ਰਬੰਧਕ ਨਾਲ ਜਥੇਦਾਰ ਬਾਬਾ ਜੱਗਾ ਸਿੰਘ, ਬਾਬਾ ਗੁਲਾਬ ਸਿੰਘ, ਭਾਈ ਵਿਰਸਾ ਸਿੰਘ ਖਾਲਸਾ, ਭਾਈ ਪਰਮਿੰਦਰ ਸਿੰਘ ਕੜਿਆਲ, ਬਾਬਾ ਜੀ ਦਾ ਪੀਏ ਤੇ ਹੋਰ ਬਹੁਤ ਸਾਰੇ ਜਥੇਦਾਰ ਤੇ ਸੇਵਾਦਾਰ ਹਾਜਰ ਸਨ ‌

Leave a Reply

Your email address will not be published. Required fields are marked *