ਜ਼ਿਲ੍ਹੇ ‘ਚ ਕਿਸਾਨ ਪਰਾਲੀ ਪ੍ਰਬੰਧਨ ਲਈ ਆਏ ਅੱਗੇ, ਪਿੰਡ ਔਜਲਾ ਵਿਖੇ ਕਿਸਾਨਾਂ ਨੇ ਪਰਾਲੀ ਦੀਆਂ ਗੱਠਾਂ ਬਣਾਈਆਂ

ਗੁਰਦਾਸਪੁਰ

ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਕਿਸਾਨ ਪਰਾਲੀ ਦੀ ਸਾਂਭ ਸੰਭਾਲ ਕਰ ਰਹੇ ਹਨ।

ਕਲੱਸਟਰ ਇੰਚਾਰਜ ਅੰਮਿ੍ਤਪਾਲ ਕੌਰ ਏਈਓ ਨੇ ਦੱਸਿਆ ਕਿ ਪਿੰਡ ਔਜਲਾ, ਬਲਾਕ ਕਲਾਨੌਰ ਵਿੱਚ ਕਿਸਾਨ ਬੇਲਰ ਰਾਹੀਂ ਪਰਾਲੀ ਦੀਆਂ ਗੱਠਾਂ ਬਣਾ ਰਹੇ ਹਨ।

ਉਨ੍ਹਾਂ ਦੱਸਿਆ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡ ਪਿੰਡ ਜਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਪਰਾਲੀ ਪ੍ਰਬੰਧਨ ਲਈ ਵੀ ਜਾਗਰੂਕ ਕਰ ਰਹੇ ਹਨ ਅਤੇ ਕਿਸਾਨਾਂ ਵਲੋਂ ਖੇਤੀ ਮਸ਼ੀਨਰੀ ਰਾਹੀਂ ਪਰਾਲੀ ਦੀ ਸੰਭਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡ੍ਰਿੱਲ ਆਦਿ ਆਧੁਨਿਕ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਉਪਰੰਤ ਕਣਕ ਦੀ ਬਿਜਾਈ ਸਮੇਂ ਸਿਰ ਅਤੇ ਵਾਤਾਵਰਣ ਪੱਖੀ ਢੰਗ ਨਾਲ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਸੰਭਾਲਿਆ ਜਾਵੇ ਜਾਂ ਬੇਲਰਾਂ ਰਾਹੀਂ ਗੱਠਾਂ ਬਣਵਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਇਸ ਨਾਲ ਜਿੱਥੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਮਿੱਟੀ ਦੀ ਸਿਹਤ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ।

Leave a Reply

Your email address will not be published. Required fields are marked *