ਦਿੱਲੀ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਕਾਂਗਰਸ ਹਾਈ ਕਮਾਂਡ ਦੀ ਅਗਵਾਈ ‘ਚ ਇੰਡੀਆ ਗੱਠਜੋੜ ਨੇ ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਅਤੇ ਐਸ ਆਈ ਆਰ ਚੋਣ ਪ੍ਰਕਿਰਿਆ ਤੇ ਰੋਕ ਲਾਉਣ ਸਬੰਧੀ ਇੱਕ ਵੱਡੀ ਰੈਲੀ ਰਾਮਲੀਲਾ ਮੈਦਾਨ ਵਿੱਚ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਭਾਜਪਾ ਸਰਕਾਰ ਨੇ ਇਸ ਰੈਲੀ ਨੂੰ ਸਿੱਖਾਂ ਦੇ ਅੱਲੇ ਜ਼ਖਮਾਂ ਤੇ ਲੂਣ ਛਿੜਕਣ ਦਾ ਵੱਡਾ ਦੋਸ਼ ਲਾਇਆ ਕਿਉਂਕਿ 1 ਨਵੰਬਰ ਨੂੰ ਦਿੱਲੀ ਵਿਖੇ ਸਿੱਖਾਂ ਦਾ ਵੱਡੀ ਪੱਧਰ ਕਤਲੇਆਮ ਕੀਤਾ ਗਿਆ ਸੀ, ਭਾਜਪਾ ਨੇ ਇਹ ਵੀ ਦੋਸ਼ ਲਾਇਆ ਕਿ ਰਾਹੁਲ ਗਾਂਧੀ ਆਪਣੀ ਸਿਆਸਤ ਬਦਲੇ ਵਪਾਰੀ ਵਰਗ ਨੂੰ ਨੁਕਸਾਨ ਪਹੁੰਚਾਅ ਰਹੇ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇੰਡੀਆ ਗੱਠਜੋੜ ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਤੇ ਐਸ ਆਈ ਆਰ ਚੋਣ ਪ੍ਰਕਿਰਿਆ ਤੇ ਤੁਰੰਤ ਰੋਕ ਲਾਉਣ ਦੀ ਮੰਗ ਦੇ ਨਾਲ ਨਾਲ 13 ਕਰੌੜ ਕੱਟੀਆਂ ਵੋਟਾਂ ਬਹਾਲ ਕਰਨ ਨੂੰ ਲੈਕੇ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਗਰਾਉਂਡ ਵਿੱਚ ਇੱਕ ਵਿਸ਼ਾਲ ਰੈਲੀ ਕਰਨ ਵਾਲੇ ਫੈਸਲੇ ਨੂੰ ਸਹੀ ਮੰਨਦੀ ਹੈ ਪਰ ਇਸ ਰੈਲੀ ਦਾ ਗਲਤ ਪ੍ਰਭਾਵ ਪੈਣ ਵਾਲੇ ਅਸਰ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸ ਦਿਨ ਦਿੱਲੀ ਵਿਖੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਅਤੇ ਭਾਜਪਾ ਵੱਲੋਂ 1 ਨਵੰਬਰ ਨੂੰ ਰੈਲੀ ਕਰਨ ਵਾਲੇ ਰਾਹੁਲ ਗਾਂਧੀ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਸਪੱਸ਼ਟ ਦੋਸ ਲਾਇਆ ਜਾ ਰਿਹਾ ਹੈ ਕਿ 1 ਨਵੰਬਰ ਨੂੰ ਦਿੱਲੀ ਵਿਖੇ ਰੈਲੀ ਰੱਖ ਕੇ ਰਾਹੁਲ ਗਾਂਧੀ ਵੱਲੋਂ ਸਿਖਾਂ ਦੇ ਅੱਲੇ ਜ਼ਖਮਾਂ ਤੇ ਲੂਣ ਛਿੜਕਿਆ ਜਾ ਰਿਹਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਇੰਡੀਆ ਗੱਠਜੋੜ ਵੱਲੋਂ ਦਿੱਲੀ ਦੇ ਰਾਮਲੀਲਾ ਗਰਾਉਂਡ ਵਿੱਚ 1 ਨਵੰਬਰ ਨੂੰ ਰੈਲੀ ਕਰਨ ਨੂੰ ਸਹੀ ਪਰ ਇਸ ਨੂੰ ਇੱਕ ਨਵੰਬਰ ਦੀ ਜਗ੍ਹਾ ਹੋਰ ਤਰੀਕ ਨੂੰ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਇੰਡੀਆ ਗੱਠਜੋੜ ਦੀ ਇਸ ਰੈਲੀ ਦਾ ਵਿਰੋਧ ਹੋਣ ਦੀਆਂ ਸੰਭਾਵਨਾਵਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਕਿਉਂਕਿ ਭਾਰਤੀ ਜਨਤਾ ਪਾਰਟੀ ਇਸ ਰੈਲੀ ਨੂੰ 1 ਨਵੰਬਰ ਨੂੰ ਕਰਨ ਸਬੰਧੀ ਸ਼ਰੇਆਮ ਦੋਸ਼ ਲਾ ਰਹੀ ਹੈ ਕਿ ਰਾਹੁਲ ਗਾਂਧੀ ਵੱਲੋਂ ਅਜਿਹਾ ਕਰਕੇ ਸਿਖਾਂ ਦੇ ਅੱਲੇ ਜ਼ਖਮਾਂ ਤੇ ਲੂਣ ਛਿੜਕਣ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ 1 ਨਵੰਬਰ ਨੂੰ ਦਿੱਲੀ ਵਿਖੇ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇੰਡੀਆ ਗੱਠਜੋੜ ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਤੇ ਐਸ ਆਈ ਆਰ ਚੋਣ ਪ੍ਰਕਿਰਿਆ ਤੇ ਰੋਕ ਲਾਉਣ ਦੇ ਨਾਲ ਨਾਲ 13 ਕਰੌੜ ਕੱਟੀਆਂ ਵੋਟਾਂ ਬਹਾਲ ਕਰਨ ਨੂੰ ਲੈਕੇ ਕੀਤੀ ਜਾ ਰੈਲੀ ਦੀ ਹਮਾਇਤ ਕਰਦੀ ਹੈ ਪਰ ਇਸ ਰੈਲੀ ਨੂੰ 1 ਨਵੰਬਰ ਨੂੰ ਛੱਡ ਕੇ ਹੋਰ ਕੋਈ ਤਰੀਕ ਰੱਖਣ ਦੀ ਅਪੀਲ ਕਰਦੀ ਹੈ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਮਨਜਿੰਦਰ ਸਿੰਘ ਕਮਾਲਕੇ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ ।।

