3 ਨਵੰਬਰ ਦੀ ਧੂਰੀ ਰੈਲੀ ਵਿੱਚ ਮਾਨਸਾ ਵਿੱਚੋ ਵੱਡੀ ਤਾਦਾਦ ਵਿੱਚ ਸੀਟੂ ਵਰਕਰ ਸਮੂਲੀਅਤ ਕਰਨਗੇ
ਮਾਨਸਾ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ ( ਸੀਟੂ) ਵੱਲੋ ਮਾਨ ਸਰਕਾਰ ਦੀਆ ਲੋਕ ਵਿਰੋਧੀ ਨੀਤੀਆ ਦੇ ਵਿਰੁੱਧ 3 ਨਵੰਬਰ ਨੂੰ ਧੂਰੀ ਵਿੱਖੇ ਕੀਤੀ ਜਾਣ ਵਾਲੀ ਰੋਸ ਰੈਲੀ ਲਾਮਿਸਾਲ ਤੇ ਇਤਿਹਾਸਕ ਸਿੱਧ ਹੋਵੇਗੀ ਤੇ ਮਾਨ ਸਰਕਾਰ ਦੀਆ ਜੜ੍ਹਾ ਹਿਲਾ ਕੇ ਰੱਖ ਦੇਵੇਗੀ, ਇਹ ਜਾਣਕਾਰੀ ਪ੍ਰੈਸ ਬਿਆਨ ਰਾਹੀ ਸਾਝੀ ਕਰਦਿਆ ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੇ ਸੂਬਾਈ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਪੌਣੇ ਪੰਜ ਸਾਲ ਪਹਿਲਾ ਆਮ ਆਦਮੀ ਪਾਰਟੀ ਪੰਜਾਬ ਵਿੱਚੋ ਮਾਫੀਆ ਰਾਜ ਖਤਮ ਕਰਨ ਦਾ ਪੱਕਾ ਵਾਅਦਾ ਕੀਤਾ ਸੀ, ਪ੍ਰੰਤੂ ਸੱਤਾ ਵਿੱਚ ਆਉਣ ਉਪਰੰਤ ਡਰੱਗ ਮਾਫੀਆ, ਰੇਤ ਮਾਫੀਆ ਤੇ ਟਰਾਂਸਪੋਰਟ ਮਾਫੀਆ ਨਾਲ ਸਾਝ ਭਿਆਲੀ ਪਾ ਲਈ ਤੇ ਮਾਫ਼ੀਆ ਰਾਜ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਕੰਮ ਕੀਤਾ ਤੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਢੰਗੇ ਹੋਏ ਮਹਿਸੂਸ ਕਰ ਰਹੇ ਹਨ।
ਐਡਵੋਕੇਟ ਉੱਡਤ ਨੇ ਕਿਹਾ ਕਿ 3 ਨਵੰਬਰ ਦੀ ਧੂਰੀ ਰੈਲੀ ਵਿੱਚ ਮਾਨਸਾ ਜ਼ਿਲ੍ਹੇ ਵਿੱਚੋ ਵੱਡੀ ਤਦਾਦ ਵਿੱਚ ਸੀਟੂ ਵਰਕਰ ਸਮੂਲੀਅਤ ਕਰਨਗੇ, ਜਿਸ ਦੀਆ ਤਿਆਰੀਆ ਮੁਕੰਮਲ ਹੋ ਚੁੱਕੀਆ ਹਨ ।
ਐਡਵੋਕੇਟ ਉੱਡਤ ਨੇ ਕਿਹਾ ਕਿ ਬਦਲਾਅ ਵਾਲੀ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਫੋਰੀ ਤੌਰ ਤੇ ਨਸਾ, ਰੇਤ ਤੇ ਟਰਾਂਸਪੋਰਟ ਮਾਫੀਏ ਤੇ ਕਾਰਵਾਈ ਕਰੇ ਤੇ ਆਮ ਲੋਕਾ ਨੂੰ ਦਿੱਤੀਆ ਗਰੰਟੀਆ ਪੂਰੀਆ ਕਰਨ ਵੱਲ ਧਿਆਨ ਦੇਵੇ।

