ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਦਸਮੇਸ਼ ਤਰਨਾ ਦਲ ਵੱਲੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਵਧਾਈਆਂ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਅੱਜ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਇੱਕ ਵਿਸ਼ਾਲ ਨਗਰ ਕੀਰਤਨ ਅਕਾਲਤਖਤ ਸਾਹਿਬ ਤੋਂ ਅਰਦਾਸ ਕਰਕੇ ਰਵਾਨਾ ਹੋਇਆ ਜੋ ਵੱਖ ਵੱਖ ਸਹਿਰ ਦੇ ਗੇਟਾਂ ਤੋਂ ਹੁੰਦਾ ਹੋਇਆ ਅਕਾਲ ਤਖ਼ਤ ਸਾਹਿਬ ਪਹੁੰਚੇਗਾ ਅਤੇ ਸਤਿਗੁਰੂ ਜੀ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ, ਇਸ ਨਗਰ ਕੀਰਤਨ ਵਿੱਚ ਕਮੇਟੀ ਮੈਂਬਰਾਂ ਰਜਿੰਦਰ ਸਿੰਘ ਮਹਿਤਾ, ਮਨਜੀਤ ਸਿੰਘ ਭੂਰਾ ਕੋਨਾ, ਤਖਤਾਂ ਦੇ ਜਥੇਦਾਰ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਹਜ਼ਾਰਾਂ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਰਾਮਦਾਸ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਉਥੇ ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨੇ ਦਸ਼ਮੇਸ਼ ਤਰਨਾ ਦਲ ਵੱਲੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਹੈ ਕਿ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਤੇ ਰੇਲਵੇ ਸਟੇਸ਼ਨ,ਬੱਸ ਸਟੈਂਡ,ਸਿਵਲ ਹਸਪਤਾਲ, ਕਚਹਿਰੀ ਅਤੇ ਗੋਲਡਿੱਗ ਗੇਟ ਆਦਿ ਜਨਤਾ ਥਾਵਾਂ ਤੇ ਲੋੜਵੰਦਾਂ ਨੂੰ ਲੰਗਰ ਛਕਾਉਣ ਦੀ ਲੋੜ ਤੇ ਜੋਰ ਦਿੱਤਾ ਜਾਵੇ ਤਾਂ ਕਿ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਨੇ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਜਿਸ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪ੍ਰੈਸ ਨੂੰ ਜਾਰੀ ਕੀਤਾ, ਬਿਆਨ ‘ਚ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨੇ ਕਿਹਾ ਸ਼ਰਧਾਵਾਨ ਸਿੱਖ ਸੇਵਾਦਾਰਾਂ ਵੱਲੋਂ ਇਸ ਵਾਰ ਦਰਬਾਰ ਸਾਹਿਬ ਨੂੰ ਭਾਂਤ ਭਾਂਤ ਦੇ ਫੂੱਲਾ ਨਾਲ ਸਜਾਉਣ ਦੇ ਨਾਲ ਨਾਲ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ਅਤੇ ਰੇਲਵੇ ਸਟੇਸ਼ਨ ਨੂੰ ਫੁੱਲਾਂ ਨਾਲ ਸਜਾ ਕੇ ਦੇਸ਼ਾਂ ਵਿਦੇਸ਼ਾਂ ਦੀਆਂ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਪਹੁੰਚ ਰਹੀਆਂ ਸੰਗਤਾਂ ਦੇ ਸਵਾਗਤ ਅਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਮੰਗ ਕੀਤੀ ਕਿ ਇਸ ਦਿਨ ਸ਼ਹਿਰ ਦੇ ਹਸਪਤਾਲਾਂ,ਬੱਸ ਅੱਡੇ, ਰੇਲਵੇ ਸਟੇਸ਼ਨ,ਗੋਲਡਿਗ ਗੇਟ ਅਤੇ ਹੋਰ ਅਸਥਾਨਾਂ ਤੇ ਲੋੜਵੰਦਾਂ ਨੂੰ ਲੰਗਰ ਛਕਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ, ਭਾਈ ਖਾਲਸਾ ਨੇ ਦੱਸਿਆ ਜਥੇਦਾਰ ਮੇਜਰ ਸਿੰਘ ਸੋਢੀ ਸਾਹਿਬ ਜੀ ਨੇ ਪੰਜਾਬ ਦੀ ਆਪ ਸਰਕਾਰ ਵੱਲੋਂ ਇਸ ਦਿਨ ਛੁੱਟੀ ਕਰਨ ਵਾਲੇ ਐਲਾਨ ਦਾ ਵੀ ਸਵਾਗਤ ਕੀਤਾ ਕਿਉਂਕਿ ਇਸ ਨਾਲ ਸਰਕਾਰੀ ਨੌਕਰੀਆਂ ਕਰਨ ਵਾਲਿਆਂ ਨੂੰ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਮਨਾਉਣ ਲਈ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆਪਣੇ ਬੱਚਿਆਂ ਸਮੇਤ ਨਤਮਸਤਕ ਹੋਣ ਦਾ ਮੌਕਾ ਮਿਲ ਸਕੇਗਾ ਇਸ ਮੌਕੇ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਦੇ ਨਾਲ ਜਥੇਦਾਰ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਬਾਬਾ ਕਸ਼ਮੀਰ ਸਿੰਘ ਧਰਮਕੋਟ, ਬਾਬਾ ਰਵੇਲ ਸਿੰਘ ਜੀ, ਬਾਬਾ ਰਣਜੀਤ ਸਿੰਘ ਸੋਢੀ, ਗਿਆਨੀ ਅਰਸ਼ਦੀਪ ਸਿੰਘ ਸੋਢੀ ਤੇ ਸੈਕਟਰੀ ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਜਥੇਦਾਰ ਸਾਹਿਬਾਨ ਹਾਜ਼ਰ ਸਨ ।

Leave a Reply

Your email address will not be published. Required fields are marked *