ਜਗਰਾਓਂ ਦੇ ਪਿੰਡ ਗਗੜਾ ਦੇ ਗੁਰਦੁਆਰੇ ਤੇ ਕੀਤੀ ਫਾਇਰਿੰਗ ਤੇ ਧਮਕੀ ਭਰੀ ਚਿੱਠੀ ਟੰਗਣ ਵਾਲੀ ਘਟਨਾ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਵੱਲੋਂ ਨਿੰਦਾ ਤੇ ਦੋਸ਼ੀਆਂ ਨੂੰ ਫੜਨ ਦੀ ਮੰਗ- ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਜਗਰਾਓਂ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਵਿਗੜ ਰਹੀ ਹੈ ਵਿਰੋਧੀ ਧਿਰ ਤੇ ਲੋਕ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਕੁੰਭ ਕਰਨੀ ਸੁੱਤੀ ਪਈ ਹੈ ਜਿਸ ਦੇ ਸਿੱਟੇ ਵਜੋਂ ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਬੁਲੰਦ ਹੋਏ ਹਨ ਅਤੇ ਉਨ੍ਹਾਂ ਨੇ ਆਪਣੀ ਸਮਾਜ ਵਿਰੋਧੀ ਸਰਗਰਮੀਆਂ ਤੇਜ਼ ਕਰ ਦਿੱਤੀਆ ਹਨ ਲੋਕਾਂ ਦੇ ਘਰਾਂ ਦੁਕਾਨਾਂ ਤੇ ਗੋਲੀਆਂ ਚਲਾਉਣ ਤੋਂ ਬਾਅਦ ਹੁਣ ਗੁਰਦੁਆਰਾ ਸਾਹਿਬ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅੱਜ ਜਗਰਾਓਂ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਕਈ ਗੋਲੀਆਂ ਦੀ ਫਾਇਰਿੰਗ ਅਤੇ ਕੰਧ ਤੇ ਧਮਕੀ ਭਰਿਆ ਪੱਤਰ ਟੰਗਿਆ ਗਿਆ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਗਰਾਓਂ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਚਲਾਉਣ ਵਾਲੀ ਮੱਦ ਘਟਨਾ ਤੇ ਗਹਿਰੀ ਚਿੰਤਾ ਕਰਦੀ ਹੋਈ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਮੰਗ ਕਰਨ ਦੇ ਨਾਲ ਨਾਲ ਲੋਕਾਂ ਦੇ ਜਾਨ ਮਾਲ ਦੀ ਰਾਖੀ ਯੌਕੀਨੀ ਬਣਾਉਣ ਦੀ ਮੰਗ ਕਰਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਗਰਾਉਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਫਾਇਰਿੰਗ ਵਾਲੀ ਘਟਨਾ ਦੀ ਦੀ ਨਿੰਦਾ, ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦੇ ਨਾਲ ਨਾਲ ਲੋਕਾਂ ਦੇ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਵਿਗੜ ਚੁੱਕੀ ਹੈ ਅਤੇ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਸਹੀ ਕਰਨ ਵਿੱਚ ਬੁਰੀ ਤਰ੍ਹਾਂ ਅਸਫ਼ਲ ਦਿਸ ਰਹੀ ਹੈ ਅਤੇ ਲੋਕ ਅਜਿਹੀਆਂ ਘਟਨਾ ਤੋਂ ਸਹਿਮੇ ਹੋਏ ਜਿਥੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੀ ਹੋਈ ਲੋਕਾਂ ਦੇ ਜਾਨਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਦੀ ਮੰਗ ਕਰ ਰਹੇ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਗਰਾਓਂ ਦੇ ਗੁਰਦੁਆਰਾ ਬਾਹਰ ਹੋਈ ਫਾਇਰਿੰਗ ਵਾਲੀ ਘਟਨਾ ਦੀ ਨਿੰਦਾ ਕਰਦੀ ਹੋਈ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਤੇ ਘਟਨਾ ਦੀ ਜਾਂਚ ਕਰਵਾਉਣ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਸਰਕਾਰ ਤੋਂ ਮੰਗ ਕਰਦੀ ਹੈ ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਫੈਡਰੇਸ਼ਨ ਦੇ ਹੋਰ ਕਾਰਕੁੰਨ ਹਾਜਰ ਸਨ ।

Leave a Reply

Your email address will not be published. Required fields are marked *