ਚੇਅਰਮੈਨ ਰਮਨ ਬਹਿਲ ਨੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)— ਪੰਜਾਬ ਸਰਕਾਰ, ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਅੱਜ ਸਥਾਨਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਖੇਡਾਂ ਵਤਨ ਪੰਜਾਬ ਸੀਜ਼ਨ 3 – ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਸਰੇ ਦਿਨ ਵੱਖ-ਵੱਖ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਰਮਨ ਬਹਿਲ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪਰੇਸ਼ਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਿਮਰਨਜੀਤ ਸਿੰਘ, ਜ਼ਿਲਾ ਖੇਡ ਅਫਸਰ, ਕੋਚ ਅਤੇ ਖਿਡਾਰੀ ਮੋਜੂਦ ਸਨ।
ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਖੇਡਣ ਦਾ ਸ਼ਾਨਦਾਰ ਪਲੇਟਫਾਰਮ ਮੁੱਹਈਆ ਕਰਵਾਇਆ ਗਿਆ ਹੈ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਰ ਉਮਰ ਦੇ ਖਿਡਾਰੀਆਂ ਵਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ ਹੈ।
ਚੇਅਰਮੈਨ ਰਮਨ ਬਹਿਲ ਨੇ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਕਰਦਿਆਂ ਸਮਾਜਿਕ ਬੁਰਾਈ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨਾਂ ਵਲੋਂ ਹਾਕੀ ਖਿਡਾਰੀਆਂ ਨੂੰ 75000/- ਰੁਪਏ ਦੀਆਂ ਹਾਕੀਆਂ ਵੰਡੀਆਂ ਗਈਆਂ।
ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ , ਸੀਨੀਅਰ ਸਹਾਇਕ ਖੇਡ ਦਫਤਰ ਸਾਗਰ ਗਰੇਵਾਲ,ਸਤਪਾਲ ਸਿੰਘ ਸਟੈਨੋ, ਜਤਿੰਦਰ ਕੁਮਾਰ ਕਲਰਕ , ਕੈਲਾਸ਼ ਕੁਮਾਰ ਗਰਾਊਂਡ ਸੁਪਰਵਾਈਜ਼ਰ , ਅਭਿਨੰਦਨ ਗਰਾਊਂਡ ਸੁਪਰਵਾਈਜ਼ਰ, ਸੰਜੂ ਕੁਮਾਰ ਡਾਟਾ ਐਟਰੀ ਓਪਰੇਟਰ, ਅਮਰਜੀਤ ਸਿੰਘ, ਖੇਡ ਅਤੇ ਐਜੂਕੇਸ਼ਨ ਵਿਭਾਗ ਦੇ ਤਕਨੀਕੀ ਮਾਹਿਰ ਵੀ ਮੌਜੂਦ ਸਨ।

Leave a Reply

Your email address will not be published. Required fields are marked *