ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਜਾਰੀ – ਰਮਨ ਬਹਿਲ
ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋਂ ਸ਼ਹਿਰ ਦੀ ਵਿਕਾਸ ਪੱਖੋਂ ਬਦਲੀ ਨੁਹਾਰ – ਚੇਅਰਮੈਨ ਰਜੀਵ ਸ਼ਰਮਾ
ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ) ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਅੱਜ ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦੇ ਨਾਮ ‘ਤੇ ਸੁੰਦਰ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ।
ਰਮਨ ਬਹਿਲ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਪਹਿਲਾਂ ਵੀ ਬਟਾਲਾ ਸਾਈਡ ਤੋਂ ਗੁਰਦਾਸਪੁਰ ਵਿਖੇ ਐਂਟਰੀ ਗੇਟ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਅੱਜ ਪਠਾਨਕੋਟ ਤੋਂ ਗੁਰਦਾਸਪੁਰ ਵਿਖੇ ਐਂਟਰੀ ਗੇਟ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਸ਼ਹਿਰ ਦੇ ਵਿਕਾਸ ਦੇ ਨਾਲ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਦੇ ਵਿਕਾਸ ਵਿੱਚ ਵੀ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਗੁਰਦਾਸਪੁਰ ਵਿਖੇ ਲੋਕਹਿੱਤ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜਾਂ ਦੀ ਲੜੀ ਨਿਰੰਤਰ ਜਾਰੀ ਰਹੇਗੀ।
ਇਸ ਮੌਕੇ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਉਸਨੇ 10 ਅਪ੍ਰੈਲ 2023 ਨੂੰ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਸੀ ਅਤੇ ਉਨ੍ਹਾਂ ਵੱਲੋਂ ਟਰੱਸਟ ਰਾਹੀਂ ਜਿੱਥੇ ਸ਼ਹਿਰ ਦਾ ਵਿਕਾਸ ਕੀਤਾ ਜਾ ਰਿਹਾ ਹੈ ਓਥੇ ਟਰੱਸਟ ਨੂੰ ਮੁਨਾਫ਼ੇ ਵਿੱਚ ਵੀ ਲਿਆਂਦਾ ਹੈ।
ਉਨ੍ਹਾਂ ਕਿਹਾ ਕਿ ਬਟਾਲਾ ਸਾਈਡ ‘ਤੇ ਐਂਟਰੀ ਗੇਟ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਅੱਜ ਪਠਾਨਕੋਟ ਸਾਊਡ ‘ਤੇ ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦੇ ਨਾਮ ‘ਤੇ
ਐਂਟਰੀ ਗੇਟ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਹ ਗੇਟ ਤਿੰਨ ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਨਾਂ ਗੇਟਾਂ ਦੀ ਉਸਾਰੀ ‘ਤੇ 1 ਕਰੋੜ 20 ਲੱਖ ਰੁਪਏ ਦੀ ਲਾਗਤ ਆਵੇਗੀ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਗੁਰਦਾਸਪੁਰ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਗੁਰਦਾਸਪੁਰ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਰਘੁਬੀਰ ਸਿੰਘ ਖਾਲਸਾ, ਹਿਤੇਸ਼ ਮਹਾਜਨ, ਪੀਟਰ ਮੱਟੂ, ਜਗਜੀਤ ਸਿੰਘ ਪਿੰਟਾ, ਨੀਰਜ ਸਲਹੋਤਰਾ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਪਵਨ ਕੁਮਾਰ ਰੋਬਿਨ ਜੀ ਤੋਂ ਇਲਾਵਾ ਸ਼ਹਿਰ ਦੀਆਂ ਵੱਖ ਵੱਖ ਸਖਸੀਅਤਾਂ ਹਾਜ਼ਰ ਸਨ।

