ਸਰਕਾਰ ਪੀੜਤ ਪਰਿਵਾਰਾਂ ਦਾ ਦੁੱਖ ਸਮਝਣ ਦੀ ਕੋਸ਼ਿਸ਼ ਕਰੇ
ਸਰਕਾਰ ਪੀੜਤ ਪਰਿਵਾਰਾਂ ਦਾ ਦੁੱਖ ਸਮਝਣ ਦੀ ਕੋਸ਼ਿਸ਼ ਕਰੇ
ਮਾਨਸਾ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਨਸ਼ੇ ਦੀ ਉਵਰ ਡੋਜ ਨਾਲ ਮਰਨ ਵਾਲੇ ਪਿੰਡ ਭੰਮੇ ਕਲਾਂ ਦੇ ਇਕ ਨੌਜਵਾਨ ਦੀ ਲਾਸ਼ ਪਿੰਡ ਵਾਸੀਆਂ ਤੋਂ ਜਬਰੀ ਖੋਹਣ ਅਤੇ ਮਾਨਸਾ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਉਤੇ ਹਮਲਾ ਕਰਕੇ ਕੁਝ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ।
ਪਾਰਟੀ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਨਾਜ਼ੁਕ ਮੁੱਦਿਆਂ ਦਾ ਆਪਸੀ ਸਹਿਮਤੀ ਨਾਲ ਹੱਲ ਕਰਨ ਦੀ ਬਜਾਏ, ਮਾਨ ਸਰਕਾਰ ਵਲੋਂ ਇਉਂ ਪੁਲਿਸ ਜਬਰ ਨਾਲ ਨਜਿੱਠਣ ਦੀਆਂ ਕੋਸ਼ਿਸ਼ ਦੇ ਨਤੀਜੇ ਬਹੁਤ ਮਾੜੇ ਨਿਕਲਣਗੇ। ਲਿਬਰੇਸ਼ਨ ਨੇ ਗ੍ਰਿਫਤਾਰ ਕੀਤੇ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਸਰਕਾਰ ਪੀੜਤ ਪਰਿਵਾਰਾਂ ਦਾ ਦੁੱਖ ਸਮਝਣ ਦੀ ਕੋਸ਼ਿਸ਼ ਕਰੇ
ਅਤੇ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਕੇ ਇੰਨਾਂ ਦੁਖਦਾਈ ਮਾਮਲਿਆਂ ਨੂੰ ਮਾਨਵੀ ਨਜ਼ਰੀਏ ਤੋਂ ਹੱਲ ਕਰਨ ਦਾ ਯਤਨ ਕਰੇ।

