ਚੰਡ਼ੀਗੜ੍ਹ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈਕੇ ਸੇਵਾ ਕੇਂਦਰ ਦਫ਼ਤਰਾਂ ਵਿੱਚ ਮੁਕੰਮਲ ਹੜਤਾਲ ਕੀਤੀ ਹੋਈ ਹੈ ਜਿਸ ਕਰਕੇ ਸੇਵਾ ਕੇਂਦਰਾਂ ਤੋਂ ਆਪਣੇ ਦਫ਼ਤਰੀ ਕੰਮ ਕਾਜ਼ ਕਰਵਾਉਣ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੁਲਾਜ਼ਮ ਮੰਗਾਂ ਨਾ ਮੰਨਣ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ ਕਰ ਚੁੱਕੇ ਹਨ, ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਉਨ੍ਹਾਂ ਦੀ ਹੜਤਾਲ ਬੰਦ ਕਰਵਾਉਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਸੇਵਾ ਕੇਂਦਰ ਤੋਂ ਕੰਮ ਕਰਵਾਉਣ ਵਾਲਿਆਂ ਨੂੰ ਆ ਰਹੀਆਂ ਮੁਸਕਲਾਂ ਤੋਂ ਮੁਕਤ ਕਰਵਾਇਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨ ਹੜਤਾਲ ਖ਼ਤਮ ਕਰਵਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਨੇ ਕਿਹਾ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਇਨ੍ਹਾਂ ਦਫ਼ਤਰਾਂ ਤੋਂ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਵੱਡੀ ਪੱਧਰ ਤੇ ਖੱਜਲ ਖੁਆਰ ਹੋਣਾ ਪੈ ਰਿਹਾ ਅਤੇ ਉਹ ਕੰਮ ਨਾ ਹੋਣ ਕਾਰਨ ਸਰਕਾਰ ਨੂੰ ਕੋਸ ਰਹੇ ਹਨ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਕਿਉਂ ਪ੍ਰਵਾਨ ਨਹੀਂ ਕਰ ਰਹੀ ਅਤੇ ਸਰਕਾਰ ਦੀ ਇਸ ਨੀਤੀ ਕਾਰਨ ਸੇਵਾ ਕੇਂਦਰਾਂ ਤੋਂ ਕੰਮ ਕਰਵਾਉਣ ਵਾਲਿਆਂ ਲੋਕਾਂ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਹੜਤਾਲ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਇਨ੍ਹਾਂ ਦਫ਼ਤਰਾਂ ਤੋਂ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਖੱਜਲ ਖੁਆਰ ਹੋਣ ਤੋ ਮੁਕਤ ਕਰਵਾਇਆਂ ਜਾ ਸਕੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਫੇਡਰੇਸ਼ਨ ਦੇ ਕਈ ਕਾਰਕੁੰਨ ਹਾਜਰ ਸਨ ।।।

