ਅੰਮ੍ਰਿਤਸਰ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਦਸਮੇਸ਼ ਤਰਨਾ ਦਲ ਮਿਸਲ ਧੰਨ ਧੰਨ ਬਾਬਾ ਹਿੰਮਤ ਸਿੰਘ ਜੀ ਦੇ ਮੁੱਖੀ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਵਾਲਿਆਂ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ 12 ਨਵੰਬਰ ਨੂੰ ਗੁਰਦੁਆਰਾ ਧੰਨ ਧੰਨ ਬਾਬਾ ਹਿੰਮਤ ਸਿੰਘ ਜੀ ਅਕਾਲ ਬੁੰਗਾ ਸਾਹਿਬ ਬ੍ਰਹਮ ਗਿਆਨੀ ਮਹਾਂਪੁਰਸ਼ ਬਾਬਾ ਮਿੱਤ ਸਿੰਘ ਜੀ ਗੁਰੂ ਜੀ ਕੀ ਵਡਾਲੀ ਅੰਮ੍ਰਿਤਸਰ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਰਿਹਾ ਅਖੰਡਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਸਮੂਹ ਬੁਲਾਰਿਆਂ ਤੇ ਮਹਾਨ ਪੰਥਕ ਸ਼ਖਸ਼ੀਅਤਾਂ ਦਾ ਦਸਮੇਸ਼ ਤਰਨਾ ਦਲ ਮਿਸਲ ਧੰਨ ਧੰਨ ਬਾਬਾ ਹਿੰਮਤ ਸਿੰਘ ਜੀ ਕੋਟ ਖਾਲਸਾ ਵਾਲਿਆਂ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੀਆਂ ਦੇਗਾਂ ਸਰਦਾਈਆ ਦੇ ਲੰਗਰ ਅਤੁੱਟ ਵਰਤਾਏ ਜਾਣਗੇ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਖੇਡਿਆ ਜਾਵੇਗਾ, ਸਮਾਗਮ ਵਿੱਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ,ਸੰਤਾਂ ਮਹਾਂਪੁਰਸ਼ਾਂ ਵਿਚੋਂ ਵਿਸ਼ਵ ਤੌਰ ਤੇ ਸੰਤ ਮਹਾਂਪੁਰਸ਼ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਮੁੱਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਜੀ ਵੱਲਾ, ਕਮਾਂਡੈਂਟ ਸ੍ਰ ਜਸਕਰਨ ਸਿੰਘ ਜੀ, ਸ੍ਰ ਦਿਲਬਾਗ ਸਿੰਘ ਜੀ, ਜਥੇਦਾਰ ਬਾਬਾ ਬਲਬੀਰ ਸਿੰਘ ਜੀ ਭਕਨਾ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਬਾਬਾ ਜਸਵੰਤ ਸਿੰਘ ਜੀ ਗੁਰੂ ਕੀ ਵਡਾਲੀ ਮੇਲਾ ਕਰਵਾ ਰਹੇ, ਜਥੇਦਾਰ ਬਾਬਾ ਹੀਰਾ ਸਿੰਘ ਜੀ ਕੋਟ ਖਾਲਸਾ, ਬਾਬਾ ਲਖਵਿੰਦਰ ਸਿੰਘ ਜੀ ਕੋਟ ਖਾਲਸਾ, ਬਾਬਾ ਪ੍ਰਧਾਨ ਬਸੰਤ ਸਿੰਘ ਜੀ ਲੱਧੇਵਾਲ, ਸ੍ਰ ਮਹਿੰਦਰ ਸਿੰਘ ਸਿੰਘ ਜੀ ਮਾਨ ਗੁਰੂ ਕੀ ਵਡਾਲੀ, ਸ੍ਰ ਸਤਨਾਮ ਸਿੰਘ ਗੁਰੂ ਕੀ ਵਡਾਲੀ, ਬਾਬਾ ਸਰਬਜੀਤ ਸਿੰਘ ਕੋਟ ਖਾਲਸਾ, ਠੇਕੇਦਾਰ ਇੰਦਰਜੀਤ ਸਿੰਘ ਜੀ ਬੋਪਾਰਾਏ ਆਦਿ ਤੋਂ ਇਲਾਵਾ ਬਹੁਤ ਸਾਰੀਆਂ ਪ੍ਰਮੁੱਖ ਸਖਸ਼ੀਅਤਾਂ ਤੇ ਨਿਹੰਗ ਸਿੰਘ ਜਥੇਬੰਦੀਆਂ ਪਹੁੰਚ ਰਹੀਆਂ ਹਨ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਬੰਦੀ ਛੋੜ ਧਾਰਮਿਕ ਦਿਵਸ ਸਮਾਗਮ ‘ਚ ਆਪਣੀਆਂ ਹਾਜ਼ਰੀਆਂ ਲਵਾਂ ਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਲੋੜ ਤੇ ਜ਼ੋਰ ਦੇਣ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਜੀ ਨਾਲ ਗੱਲਬਾਤ ਕਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਹਰ ਸਾਲ ਦਸਮੇਸ਼ ਤਰਨਾ ਦਲ ਮਿਸਲ ਧੰਨ ਧੰਨ ਬਾਬਾ ਹਿੰਮਤ ਸਿੰਘ ਜੀ ਦੇ ਮਜੌਦਾ ਮੁਖੀ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਜੀ ਦੀ ਅਗਵਾਈ ‘ਚ ਬੰਦੀ ਛੋੜ ਦਿਵਸ ਮਨਾਉਣ ਦੀ ਚਲੀ ਆ ਸਲਾਨਾ ਮਰਯਾਦਾ ਤਹਿਤ ਇਸ ਸਾਲ ਬੰਦੀ ਛੋੜ ਦਿਵਸ ਗੁਰਦੁਆਰਾ ਧੰਨ ਧੰਨ ਬਾਬਾ ਹਿੰਮਤ ਸਿੰਘ ਜੀ ਦਾ ਅਕਾਲ ਬੁੰਗਾ ਸਾਹਿਬ ਜੀ ਬ੍ਰਹਮ ਗਿਆਨੀ ਬਾਬਾ ਮਿੱਤ ਸਿੰਘ ਜੀ ਗੁਰੂ ਕੀ ਵਡਾਲੀ ਵਾਲੇ ਵਿਖੇ 12 ਨਵੰਬਰ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਜਥੇਦਾਰ ਬਾਬਾ ਹੀਰਾ ਸਿੰਘ ਜੀ ਦੇ ਦੇਖ ਰੇਖ ਦੇ ਨਾਲ ਨਾਲ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ, ਭਾਈ ਖਾਲਸਾ ਨੇ ਦੱਸਿਆ ਸਮਾਗਮ ਦੀ ਆਰੰਭਤਾ 10 ਨਵੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਕਰਨ ਨਾਲ ਹੋ ਜਾਵੇ ਗੀ ਅਤੇ ਭੋਗ 12 ਨਵੰਬਰ ਨੂੰ ਪਾਉਣ ਤੋਂ ਉਪਰੰਤ ਧਾਰਮਿਕ ਸਮਾਗਮ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਵਿਚ ਉੱਚ ਕੋਟੀ ਦੇ ਵਿਦਵਾਨਾਂ ਵੱਲੋਂ ਹਾਜ਼ਰੀ ਲਵਾਈ ਜਾਵੇਗੀ ਅਤੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਸਬੰਧੀ ਰੌਸ਼ਨੀ ਪਾਈ ਜਾਵੇਗੀ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਸ਼ਖ਼ਸੀਅਤਾਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਠੀਕ 4/30 ਸ਼ਾਮ ਨਿਹੰਗ ਸਿੰਘ ਫ਼ੌਜਾਂ ਵੱਲੋਂ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਸੰਗਤਾਂ ਨੂੰ ਘੌੜ ਸਵਾਰੀ,ਨੇਜਾਬਾਜੀ, ਗਤਕਾ ਬਾਜ਼ੀ ਪੈਂਤੜੇ ਕੱਢਣ ਵਰਗੀਆਂ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਰਾਹੀਂ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ ਅਤੇ ਗੁਰੂ ਕੇ ਲੰਗਰ ਬੇਅੰਤ ਵਰਤਾਏ ਜਾਣਗੇ, ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਥੇਦਾਰ ਬਾਬਾ ਹੀਰਾ ਸਿੰਘ ਜੀ ਕੋਟ ਖਾਲਸਾ ਮੁੱਖ ਪ੍ਰਬੰਧਕ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਧਾਰਮਿਕ ਸਮਾਗਮ ਦੀਆਂ ਹਾਜ਼ਰੀਆਂ ਭਰ ਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ।

