ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਸਫ਼ਲਤਾ ਪੂਰਵਕ ਸੰਪੰਨ

ਗੁਰਦਾਸਪੁਰ

ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ : ਬੀ.ਪੀ.ਈ.ਓ. ਜਸਵਿੰਦਰ ਸਿੰਘ

ਬਟਾਲਾ, ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)–ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਖੇਡ ਕੈਲੰਡਰ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਪਰਮਜੀਤ ਦੀ ਅਗਵਾਈ ਵਿੱਚ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਦੇ ਸਹਿਯੋਗ ਨਾਲ ਬੀਤੇ ਦਿਨੀ ਸ਼ੁਰੂ ਹੋਈਆਂ 2 ਰੋਜ਼ਾ ਬਲਾਕ ਬਟਾਲਾ 1 ਦੀਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।

ਇਸ ਮੌਕੇ ਬਲਾਕ ਅਫ਼ਸਰ ਜਸਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ ਅਤੇ ਹਰ ਵਿਦਿਆਰਥੀ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਬਲਾਕ ਬਟਾਲਾ 1 ਦੇ ਅਧਿਆਪਕਾਂ ਵੱਲੋਂ ਅਨੁਸ਼ਾਸਨ ਨਾਲ ਕਰਵਾਈਆਂ ਬਲਾਕ ਪੱਧਰੀ ਖੇਡਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸ.ਸ.ਸ.ਸ. ਜੈਤੋਸਰਜਾ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਗਈਆਂ ਹਨ ਜਿਸ ਵਿੱਚ ਕਲੱਸਟਰ ਪੱਧਰ ਤੇ ਜੇਤੂ ਬੱਚਿਆਂ ਭਾਗ ਲਿਆ ਹੈ ਅਤੇ ਹੁਣ ਬਲਾਕ ਪੱਧਰ ਤੇ ਜੇਤੂ ਰਹੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈ ਕੇ ਵਧੀਆ ਪ੍ਰਦਰਸ਼ਨ ਕਰਨਗੇ। ਇਸ ਮੌਕੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਗਿਆ। ਯੰਗ ਫਾਰਮਰਜ ਕਲੱਬ ਜੈਤੋਸਰਜਾ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯੋਗਦਾਨ ਰਾਸ਼ੀ ਭੇਂਟ ਕੀਤੀ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਕਲੱਸਟਰ ਜੈਤੋਸਰਜਾ ਵੱਲੋਂ ਮੇਜ਼ਬਾਨੀ ਕਰਦੇ ਹੋਏ ਲਗਾਤਾਰ ਚੌਥੀ ਵਾਰ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ ਹਨ। ਇਸ ਮੌਕੇ  ਬਲਾਕ ਸਪੋਰਟਸ ਅਫ਼ਸਰ ਨਵਜੋਤ ਕੌਰ ਇਲਾਕਾ ਵਾਸੀ ਸਤਨਾਮ ਸਿੰਘ , ਇਕਬਾਲ ਸਿੰਘ, ਸੈਂਟਰ ਮੁੱਖ ਅਧਿਆਪਕ ਹਰਪਿੰਦਰਪਾਲ ਕੌਰ, ਵਿਨੋਦ ਸ਼ਰਮਾ, ਗੁਰਪ੍ਰਤਾਪ ਸਿੰਘ, ਅਮਰਜੀਤ ਕੌਰ, ਜਸਵਿੰਦਰ ਸਿੰਘ , ਅਮਨਦੀਪ ਕੌਰ,ਹੈੱਡ ਟੀਚਰ ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ,ਜਸਪਾਲ ਸਿੰਘ ਕਾਹਲੋਂ, ਲਖਬੀਰ ਸਿੰਘ, ਸੁਖਦੇਵ ਸਿੰਘ, ਸੂਰਜ ਪ੍ਰਕਾਸ਼, ਲਖਬੀਰ ਸਿੰਘ ਅੰਮੋਨੰਗਲ, ਪ੍ਰਿੰਯਕਾ, ਅਜੈਪਾਲ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਮੀਡੀਆ ਇੰਚਾਰਜ ਗਗਨਦੀਪ ਸਿੰਘ, ਲੈਕਚਰਾਰ ਰਣਜੀਤ ਭਗਤ, ਡੀ.ਪੀ. ਪਰਮਿੰਦਰ ਸਿੰਘ, ਡੀ.ਪੀ. ਰਮਨਦੀਪ ਸਿੰਘ, ਪੀ.ਟੀ. ਰਾਜਕੁਮਾਰ,  ਅਮਿਤ ਸਿੰਘ , ਰਾਮ ਸਿੰਘ , ਜਤਿੰਦਰ ਸਿੰਘ ਬੱਜੂਮਾਨ , ਅਮਰਜੀਤ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ , ਸੰਦੇਸ ਕੁਮਾਰ, ਅਮਿਤ ਸਿੰਘ, ਸੰਜੀਵ ਵਰਮਾ, ਰੂਪ ਕੌਰ, ਸੰਦੀਪ ਕੌਰ, ਪਰਮਵੀਰ ਸਿੰਘ ਤੁੰਗ, ਪਲਵਿੰਦਰ ਸਿੰਘ ,ਅਰਵਿੰਦਰਪਾਲ ਸਿੰਘ, ਬਲਜਿੰਦਰ ਸਿੰਘ, ਜਸਪਾਲ ਸਿੰਘ, ਪਰਮਜੀਤ ਕੌਰ , ਵਰਿੰਦਰ ਕੌਰ, ਆਨੰਦਪ੍ਰੀਤ ਕੌਰ, ਜਤਿੰਦਰ ਕੌਰ, ਅਮਨਦੀਪ ਕੌਰ, ਸੁਨੀਤਾ,ਰੇਖਾ ਸ਼ਰਮਾ, ਮੈਡਮ ਰਜਨੀ,  ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *