ਬਰਨਾਲਾ,. ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)– ਕੇਂਦਰ ਦੀ ਮੋਦੀ ਸਰਕਾਰ ਦੇ ਫਾਸ਼ੀਵਾਦੀ ਦੰਦ ਦਿਨੋਂ -ਦਿਨ ਤਿੱਖੇ ਹੁੰਦੇ ਜਾ ਰਹੇ ਅਤੇ ਹਰ ਵਿਰੋਧੀ ਆਵਾਜ਼ ਨੂੰ ਜ਼ਬਰ ਦੇ ਨਾਲ ਦਿਬਾਉਣਾ ਚਹੁੰਦੇ ਹਨ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ (ਐੱਮ ਐੱਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ, ਡਾ. ਗੁਰਤੇਜ ਖੀਵਾ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਦੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਦਿੱਲੀ ਵਿਖੇ ਹਜ਼ਾਰਾਂ ਨੌਜਵਾਨਾਂ, ਵਿਦਿਆਰਥੀਆਂ, ਬੁੱਧੀਜੀਵੀਆਂ, ਪੱਤਰਕਾਰਾਂ,ਵਿਰੋਧੀ ਪਾਰਟੀਆਂ ਅਤੇ ਖੱਬੇ ਪੱਖੀ ਆਗੂਆਂ ਅਤੇ ਕਾਰਕੁਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਐਸਆਈਆਰ ਤੁਰੰਤ ਬੰਦ ਕੀਤੀ ਜਾਵੇ,ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਚਲਦਾ ਕੀਤਾ ਜਾਵੇ, ਵੋਟਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਦੇ ਨਾਲ ਪਵਾਈਆਂ ਜਾਣ। ਪਰ ਹੁਣ ਤੱਕ ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ ‘ਤੇ ਉੱਤਰ ਕੇ ਫਾਸ਼ੀਵਾਦੀ ਸਰਕਾਰ ਦਾ ਵਿਰੋਧ ਕਰ ਰਹੇ ਹਨ ਅਤੇ ਵੱਖ ਵੱਖ ਵੱਖ ਥਾਵਾਂ ਤੇ ਧਰਨੇ ਲਗਾਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕਰ ਰਹੇ ਹਨ। ਧਰਨਾਕਾਰੀਆਂ ਨੂੰ ਵਾਰ ਵਾਰ ਪੁਲਿਸ ਦੇ ਅੱਤਿਆਚਾਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਈਸਾ ਦੀ ਵਿਦਿਆਰਥੀ ਆਗੂ ਨੇਹਾ ਬੋਰਾ, ਏਰਸੋ ਦੇ ਕੌਮੀ ਕਨਵੀਨਰ ਕਾਮਰੇਡ ਅੰਜਨ ਆਜ਼ਾਦ ਸਮੇਤ ਸੈਂਕੜੇ ਪ੍ਰਦਰਸ਼ਨਕਾਰੀਆਂ ਨੂੰ ਬਾਰ ਬਾਰ ਗਿਰਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਮੋਦੀ ਸਰਕਾਰ ਧਰਨਕਾਰੀਆਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ, ਜ਼ਬਰ ਦਾ ਕੁਹਾੜਾ ਹੋਰ ਤੇਜ਼ ਕਰਦੀ ਜਾ ਰਹੀ ਹੈ। ਜਾਮੀਆਂ ਮਿਲੀਆ ਇਸਲਾਮੀਆਂ ਯੂਨੀਵਰਸਿਟੀ ਦਿੱਲੀ ਦੇ ਵਿਦਿਆਰਥੀਆਂ ਉੱਪਰ ਵੀ ਜਾਬਰ ਹਮਲਾ ਵਿੱਢ ਦਿੱਤਾ ਹੈ ਅਤੇ ਆਗੂ ਫੜਕੇ ਜੇਲ੍ਹ ਵਿੱਚ ਡੱਕ ਦਿੱਤੇ ਗਏ ਹਨ। ਪਿਛਲੇ ਦਿਨੀਂ ਮੋਦੀ -ਸਾਹ ਜੁੰਡਲੀ ਦੇ ਇਸ਼ਾਰਿਆਂ ‘ਤੇ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਉੱਤੇ ਪਸ਼ੂਆਂ ਦੀ ਤਰ੍ਹਾਂ ਅਣਮਨੁੱਖੀ ਤਸ਼ੱਦਦ ਢਾਹਿਆ ਗਿਆ। ਚੰਡੀਗੜ੍ਹ ਪੁਲਿਸ ਵੱਲੋਂ ਪੀਐਸਯੂ (ਲਲਕਾਰ) ਦੀ ਆਗੂ ਸਰ੍ਹਾ ਸਮੇਤ ਅਨੇਕਾਂ ਵਿਦਿਆਰਥੀ ਆਗੂਆਂ ਉੱਤੇ ਲਾਠੀਆਂ ਵਰ੍ਹਾਈਆਂ ਗਈਆਂ ਅਤੇ ਕੁੜੀਆਂ ਦੇ ਕੱਪੜੇ ਤੱਕ ਪਾੜ ਦਿੱਤੇ। ਭਾਜਪਾ/ਆਰਐੱਸਐੱਸ ਵੱਲੋਂ ਦੇਸ਼ ਦੇ ਹਰ ਕੋਨੇ ਕੋਨੇ ਵਿੱਚ ਫਾਸ਼ੀਵਾਦ ਦਾ ਗੁੰਡਾ ਨਾਚ ਰਚਾਇਆ ਜਾ ਰਿਹਾ ਹੈ। ਇਹਨਾਂ ਸਾਰੀਆਂ ਘਟਨਾਵਾਂ ਨੂੰ ਲੈਕੇ ਆਗੂਆਂ ਵੱਲੋਂ ਜ਼ੋਰਦਾਰ ਨਿਖੇਧੀ ਕੀਤੀ ਜਾ ਰਹੀ ਹੈ। ਭਾਜਪਾ ਆਰ ਐੱਸ ਐੱਸ ਦੇਸ਼ ਨੂੰ ਫ਼ਿਰਕੂ ਲੀਹਾਂ ਤੇ ਵੰਡਣਾ ਚਾਹੁੰਦੀ ਹੈ।

