ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਨਾਲ ਅਹਿਮ ਮੀਟਿੰਗ

ਗੁਰਦਾਸਪੁਰ

ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਮਨਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਚੇਅਰਮੈਨ ਸਾਹਿਬਾਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨਾ ਅਤੇ ਜ਼ਿਲ੍ਹਾ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਾ ਸੀ।

ਮੀਟਿੰਗ ਦੌਰਾਨ ਸਾਰੇ ਚੇਅਰਮੈਨ ਸਾਹਿਬਾਨ ਨੇ ਆਪਣੇ-ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦੇ ਸਾਂਝੇ ਕੀਤੇ।

ਮਨਦੀਪ ਸਿੰਘ ਗਿੱਲ ਨੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਵਾਉਣ ਅਤੇ ਹਰ ਸੰਭਵ ਯਤਨ ਕਰਕੇ ਮਸਲਿਆਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਸਾਰੇ ਸਾਥੀ ਪੂਰੀ ਤਰ੍ਹਾਂ ਉਤਸ਼ਾਹਿਤ ਹਨ ਅਤੇ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਲਈ ਤਿਆਰ ਹਨ। ਪਾਰਟੀ ਦੀ ਮਜ਼ਬੂਤੀ ਲਈ ਆਪਸੀ ਤਾਲਮੇਲ, ਇਕਜੁੱਟਤਾ ਅਤੇ ਲਗਾਤਾਰ ਲੋਕ ਸੰਪਰਕ ਬੇਹੱਦ ਜ਼ਰੂਰੀ ਹਨ।

ਇਸ ਮੌਕੇ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਨੇ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਧੰਨਵਾਦ ਪ੍ਰਗਟਾਇਆ ਅਤੇ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਅਜਿਹੀ ਵਿਸ਼ੇਸ਼ ਮੀਟਿੰਗ ਕਰਵਾਉਣ ‘ਤੇ ਖੁਸ਼ੀ ਅਤੇ ਮਾਣ ਮਹਿਸੂਸ ਕੀਤਾ।

ਆਖਰ ਵਿੱਚ ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਲਗਾਤਾਰ ਕੀਤੀਆਂ ਜਾਣਗੀਆਂ, ਤਾਂ ਜੋ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਦਾ ਹੋਰ ਵਿਸਥਾਰ ਕੀਤਾ ਜਾ ਸਕੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਲਈ ਮਜ਼ਬੂਤ ਆਧਾਰ ਤਿਆਰ ਕੀਤਾ ਜਾ ਸਕੇ।

Leave a Reply

Your email address will not be published. Required fields are marked *