ਮਾਨਸਾ, ਗੁਰਦਾਸਪੁਰ , 31 ਅਕਤੂਬਰ ( ਸਰਬਜੀਤ ਸਿੰਘ)–ਪੰਜਾਬ ਦੀ ਨੌਜਵਾਨੀ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਕੁਰਬਾਨੀ ਕਰਨ ਵਾਲੇ ਉੱਘੇ ਸਮਾਜ ਸੇਵਕ ਭਾਈ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਜਿਥੇ ਹਰ ਵਰਗ,ਹਰ ਪਾਰਟੀ ਤੇ ਕਿਸਾਨ ਜਥੇਬੰਦੀਆਂ ਵੱਲੋਂ ਭਰਵਾਂ ਸਮਰਥਨ ਕੀਤਾ ਜਾ ਰਿਹਾ ਉਥੇ ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨੇ ਮੋਰਚੇ ਦੀ ਪੂਰਨ ਹਮਾਇਤ ਦਾ ਐਲਾਨ ਕਰਦਿਆਂ ਆਪਣੇ ਇੱਕ ਨਿੱਜੀ ਜਰਨੈਲ ਨਾਲ਼ ਹਜ਼ਾਰਾਂ ਨਿਹੰਗ ਸਿੰਘ ਫ਼ੌਜਾਂ ਦਾ ਕਾਫ਼ਲਾ ਮਾਨਸਾ ਮੋਰਚੇ ਨੂੰ ਰਵਾਨਾ ਕਰਦਿਆਂ ਕਿਹਾ ਹੁਣ ਪੁਲਿਸ ਭਾਨਾਂ ਸਿੱਧੂ ਨੂੰ ਅਸਾਨੀ ਨਾਲ ਚੁੱਕ ਕੇ ਨਹੀਂ ਲਿਜਾ ਸਕਦੀ ਕਿਉਂਕਿ ਹੁਣ ਧਰਨੇ ਵਿੱਚ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਪਹੁੰਚ ਗਈਆਂਂ ਹਨ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਵੱਲੋਂ ਪਰਮਿੰਦਰ ਸਿੰਘ ਝੌਟਾ ਨੂੰ ਇਨਸਾਫ ਦਿਵਾਉਣ ਲਈ ਮਾਨਸਾ ਵਿਖੇ ਲੱਗੇ ਇਨਸਾਫ਼ ਮੋਰਚੇ ਵਿੱਚ ਆਪਣੀਆਂ ਹਜ਼ਾਰਾਂ ਫੌਜਾਂ ਭੇਜਣ ਵਾਲੇ ਧਰਮੀ ਫ਼ੈਸਲੇ ਦੀ ਪੂਰਨ ਹਮਾਇਤ ਕਰਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਮੋਰਚੇ ਦੀ ਕਮੇਟੀ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਮਾਨਸਾ ਵਿਖੇ ਲੱਗੇ ਮੋਰਚੇ ਨੂੰ ਖਤਮ ਕਰਵਾਇਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਸ਼ਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਵੱਲੋਂ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਮਾਨਸਾ ਵਿਖੇ ਲੱਗੇ ਧਰਨੇ ਦੀ ਹਮਾਇਤ ਦਾ ਐਲਾਨ ਕਰਨ ਦੇ ਨਾਲ ਨਾਲ ਆਪਣੀਆਂ ਹਜ਼ਾਰਾਂ ਨਿਹੰਗ ਸਿੰਘ ਫ਼ੌਜਾਂ ਨੂੰ ਮੋਰਚੇ ‘ਚ ਭੇਜਣ ਵਾਲੇ ਫੈਸਲੇ ਦੀ ਪੂਰਨ ਹਮਾਇਤ ਅਤੇ ਇਸ ਨੂੰ ਸ਼ਲਾਘਾਯੋਗ ਫ਼ੈਸਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਵੱਲੋਂ ਆਪਣੀਆਂ ਫੌਜਾਂ ਮੋਰਚੇ ਵਿੱਚ ਭੇਜਣ ਨਾਲ ਹੋਰ ਵੀ ਨਿਹੰਗ ਸਿੰਘ ਫ਼ੌਜਾਂ ਮਾਨਸਾ ਦੇ ਇਸ ਮੋਰਚੇ ਵਿੱਚ ਸ਼ਾਮਲ ਹੋ ਜਾਣਗੀਆਂ ਅਤੇ ਮੋਰਚੇ ਵਿੱਚ ਨਿਹੰਗ ਸਿੰਘ ਨਿਹੰਗ ਸਿੰਘ ਹੀ ਨਜ਼ਰ ਆਉਣਗੇ ਅਤੇ ਪੰਜਾਬ ਪੁਲਿਸ ਧੱਕੇ ਨਾਲ ਭਾਨਾ ਸਿੱਧੂ ਵਰਗੇ ਸੰਘਰਸ਼ੀ ਨੌਜਵਾਨਾੱ ਨੂੰ ਚੁੱਕ ਕੇ ਨਹੀਂ ਲਿਜਾ ਸਕੇਗੀ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਾਨਸਾ ਇਨਸਾਫ਼ ਧਰਨੇ ਵਿੱਚ ਬੈਠੇ ਹਰ ਵਰਗ ਦੇ ਲੋਕਾਂ,ਹਰ ਸਿਆਸੀ ਪਾਰਟੀ ਦੇ ਆਗੂਆਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਧਰਨੇ ਵਿੱਚ ਸ਼ਾਮਲ ਹੋਣ ਦਾ ਧੰਨਵਾਦ ਕਰਦੀ ਹੈ ਉਥੇ , ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਵੱਲੋਂ ਆਪਣੇ ਨਿੱਜੀ ਜਥੇਦਾਰ ਦੀ ਅਗਵਾਈ ‘ਚ ਸੈਂਕੜੇ ਨਿਹੰਗ ਸਿੰਘ ਫ਼ੌਜਾਂ ਦਾ ਜਥਾ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਹੱਕ’ਚ ਲੱਗੇ ਇਨਸਾਫ ਮੋਰਚੇ ‘ਚ ਭੇਜਣ ਦਾ ਸਵਾਗਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਨਸ਼ਿਆਂ ਵਿਰੁੱਧ ਆਪਣੀ ਕੁਰਬਾਨੀ ਦੇਣ ਵਾਲੇ ਉੱਘੇ ਸਮਾਜ ਸੇਵਕ ਭਾਈ ਪਰਮਿੰਦਰ ਸਿੰਘ ਝੋਟਾ ਦੇ ਹੱਕ ਲੱਗੇ ਮੋਰਚੇ ਦੀ ਐਕਸ਼ਨ ਕਮੇਟੀ ਵੱਲੋਂ ਰੱਖੀਆਂ ਮੰਗਾਂ ਸਾਰੀਆਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਮਾਨਸਾ ਵਿਖੇ ਲੱਗੇ ਧਰਨੇ ਨੂੰ ਖਤਮ ਕਰਵਾਇਆ ਜਾ ਸਕੇ ਦੇ ਨਾਲ ਨਾਲ ਆਮ ਵਪਾਰੀਆਂ ਲਈ ਰਸਤਾ ਖੋਲ੍ਹ ਕੇ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਦੂਰ ਕੀਤਾ ਜਾ ਸਕੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਕੌਮੀ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਬਹੁਤ ਸਾਰੇ ਆਗੂ ਮੌਜੂਦ ਸਨ ।

