ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਸੀ ਆਰ ਪੀ ਪੁਲਸ ਦੀ ਸੁਰੱਖਿਆ ਮੁਹੱਇਆ ਕਰਵਾਉਣਾ ਸ਼ਲਾਘਾਯੋਗ ਨੀਤੀ : ਭਾਈ ਵਿਰਸਾ ਸਿੰਘ ਖਾਲਸਾ

ਦੇਸ਼

ਦਿੱਲੀ, ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ)– ਪੰਜਾਬ ਦਾ ਸਭ ਤੋਂ ਅਹਿਮ ਮੁੱਦਾ ਨਸ਼ਿਆਂ ਨਾਲ ਮਰ ਨੌਜਵਾਨੀ ਨੂੰ ਬਚਾਉਣ ਲਈ ਕੁਰਬਾਨੀ ਦੇਣ ਵਾਲੇ ਉੱਘੇ ਸਮਾਜ ਸੇਵਕ ਭਾਈ ਪਰਮਿੰਦਰ ਸਿੰਘ ਝੂਟਾ ਦੇ ਇਨਸਾਫ ਲਈ ਮਾਨਸਾ ਵਿੱਚ ਇੱਕ ਵੱਡਾ ਧਰਨਾ ਪੰਜਾਬ ਸਰਕਾਰ ਵਿਰੁੱਧ ਲਾਇਆਂ ਗਿਆ ਹੈ ਅਤੇ ਧਰਨੇ ਵਿੱਚ ਬਹੁਤ ਸਾਰੀਆਂ ਪਾਰਟੀਆਂ ਦੇ ਆਗੂ ਪ੍ਰਵਾਰ ਨਾਲ ਦੁਖ ਸਾਂਝਾ ਕਰਦੇ ਦੇਖੇ ਗਏ ਅਤੇ ਇਸ ਦਰਮਿਆਨ ਭਾਜਪਾ ਦੇ ਪੰਜਾਬ ਪ੍ਰਧਾਨ ਸ੍ਰ ਕੇਵਲ ਸਿੰਘ ਢਿੱਲੋਂ ਨੇ ਵੀ ਹਾਜ਼ਰੀ ਲਵਾਈ ਅਤੇ ਉਹਨਾਂ ਨੂੰ ਸੁਰੱਖਿਆ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿਫਾਰਸ਼ ਕੀਤੀ ਅਤੇ ਅੱਜ ਉਹਨਾਂ ਦੀ ਸਿਫਾਰਸ਼ ਤੇ ਕੇਂਦਰ ਸਰਕਾਰ ਨੇ ਭਾਈ ਪਰਮਿੰਦਰ ਸਿੰਘ ਝੂਟਾ ਦੇ ਪ੍ਰਵਾਰ ਸੀ ਆਰ ਪੀ ਐਫ ਪੁਲਿਸ ਦੀ ਸੁਰੱਖਿਆ ਮੁਹੱਇਆ ਕਰਵਾ ਦਿੱਤੀ ਹੈ, ਕੇਂਦਰ ਦੀ ਭਾਜਪਾ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇਸ ਕਾਰਵਾਈ ਦੀ ਹਰ ਪਾਸਿਓਂ ਸ਼ਲਾਘਾ ਕੀਤੀ ਜਾ ਰਹੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੈ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੀ ਕੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਮਾਨਸਾ ਦੇ ਧਰਨਾ ਮੋਰਚੇ ਦੀ ਐਕਸ਼ਨ ਕਮੇਟੀ ਵੱਲੋਂ ਰੱਖੀਆਂ ਮੰਗਾਂ ਤੁਰੰਤ ਪ੍ਰਵਾਨ ਕਰ ਲਈਆਂ ਜਾਣ ਤਾਂ ਕਿ ਧਰਨਾ ਖ਼ਤਮ ਕਰਨ ਲਈ ਰਾਹ ਪੱਧਰਾ ਹੋ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਨਸ਼ਿਆਂ ਤੋਂ ਕੁਰਬਾਨ ਹੋਣ ਵਾਲੇ ਸਮਾਜਸੇਵਕ ਭਾਈ ਪਰਮਿੰਦਰ ਸਿੰਘ ਝੂਟਾ ਦੇ ਪ੍ਰਵਾਰ ਨੂੰ ਸੀ ਆਰ ਪੀ ਐਫ ਦੀ ਸੁਰੱਖਿਆ ਮੁਹੱਇਆ ਕਰਵਾਉਣ ਵਾਲੀ ਨੀਤੀ ਦਾ ਸਵਾਗਤ ਅਤੇ ਪੰਜਾਬ ਸਰਕਾਰ ਤੋਂ ਮੋਰਚੇ ਦੀ ਕਮੇਟੀ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਕੇਂਦਰ ਸਰਕਾਰ ਨੇ ਭਾਈ ਪਰਮਿੰਦਰ ਸਿੰਘ ਝੂਟਾ ਦੇ ਇਨਸਾਫ ਲਈ ਮਾਨਸਾ’ਚ ਲੱਗੇ ਧਰਨਾ ਮੋਰਚਾ ਨੂੰ ਵੱਡਾ ਸਮਰਥਨ ਮਿਲਣ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ ਜੋ ਸਮੇਂ ਦੀ ਲੋੜ ਅਤੇ ਪੀੜਤ ਪਰਿਵਾਰ ਨੂੰ ਰਾਹਤ ਦੇਣ ਵਾਲਾ ਸ਼ਲਾਘਾਯੋਗ ਫ਼ੈਸਲਾ ਮੰਨਿਆ ਜਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕੇਦਰ ਸਰਕਾਰ ਦੇ ਇਸ ਫੈਸਲੇ ਦਾ ਸਮਰਥਨ ਅਤੇ ਸਵਾਗਤ ਕਰਦੀ ਹੋਈ ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੀ ਹੋਈ ਪੰਜਾਬ ਸਰਕਾਰ ਤੋਂ ਮਾਨਸ ਧਰਨਾ ਮੋਰਚਾ ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦੀ ਹੈ

Leave a Reply

Your email address will not be published. Required fields are marked *