ਮਾਨਸਾ, ਗੁਰਦਾਸਪੁਰ , 31 ਅਕਤੂਬਰ ( ਸਰਬਜੀਤ ਸਿੰਘ)–ਮਾਨਸਾ ਜ਼ਿਲ੍ਹੇ ਦੇ ਪਿੰਡ ਭੱਮੀ ਕਲਾਂ ਵਿਖੇ 30 ਸਾਲਾਂ ਨੌਜਵਾਨ ਦੀ ਨਸ਼ੇ ਦੇ ਓਵਰਡੋਜ ਨਾਲ ਮੌਤ ਹੋ ਗਈ ਤਾਂ ਪ੍ਰਵਾਰ ਤੇ ਹੋਰਾਂ ਵੱਲੋਂ ਲਾਸ਼ ਰੱਖ ਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਭਾਰੀ ਗਿਣਤੀ ਵਿੱਚ ਪੁਲਿਸ ਪਾਰਟੀ ਪਹੁੰਚੀ ਤੇ ਜ਼ਬਰਦਸਤੀ ਲਾਸ਼ ਖੋਹ ਕੇ ਭੱਜ ਗਈ, ਇਸ ਸਾਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਨਾਲ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਡੀ ਜੀ ਪੀ ਤੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਤਬਲ ਕਰ ਲਿਆ ਅਤੇ ਹੁਣ ਘੱਟ ਗਿਣਤੀ ਕਮਿਸ਼ਨ ਨੇ ਵੀ ਇਸ ਤੇ ਨੋਟਿਸ ਲੈਂਦਿਆਂ ਮਾਨਸਾ ਜ਼ਿਲ੍ਹੇ ਦੇ ਐਸ ਐਸ ਪੀ ਅਤੇ ਡੀ ਸੀ ਸਾਹਿਬ ਤੋਂ ਇਸ ਮਾਮਲੇ ਦੀ ਹੁਣ ਤਕ ਕੀਤੀ ਕਾਨੂੰਨੀ ਕਾਰਵਾਈ ਦੀ ਸਾਰੀ ਰੀਪੋਰਟ ਮੰਗ ਲਈ ਹੈ ਪਰ ਦੂਸਰੇ ਪਾਸੇ ਪੁਲਿਸ ਨੇ ਇਸ ਮਾਮਲੇ ਨੂੰ ਮਡਰ ਵਿਚ ਬਦਲ ਕੇ ਲਾਸ਼ ਰੱਖ ਕੇ ਧਰਨਾ ਲਾਉਣ ਵਾਲਿਆਂ ਤੇ ਉਲਟਾ ਝੂਠਾਂ ਪਰਚਾ ਦਰਜ ਕਰ ਦਿੱਤਾ ਹੈ ਕਿ (ਇਹਨਾਂ ਵਿਅਕਤੀਆਂ ਜਿਨ੍ਹਾਂ ਵਿੱਚ ਭਾਨਾਂ ਸਿੱਧੂ ਤੇ ਲੱਖਾਂ ਸਿਧਾਨਾ ਸਮੇਤ 30 ਹੋਰ ਅਣਪਛਾਤਿਆਂ ਤੇ ਨੌਜਵਾਨ ਨੂੰ ਕਤਲ ਕਰਕੇ ਲਾਸ਼ ਸੁੱਟ ਦਿੱਤੀ ਸੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਪੁਲਿਸ ਦੀ ਇਸ ਧੱਕੇਸ਼ਾਹੀ ਵਾਲ਼ੀ ਕਾਰਵਾਈ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਕਿਉਂਕਿ ਲਾਸ਼ ਰੱਖ ਕੇ ਇਨਸਾਫ਼ ਦੀ ਮੰਗ ਕਰਨ ਵਾਲਿਆਂ ਵਿਰੁੱਧ ਝੂਠਾ ਪਰਚਾ ਦਰਜ ਕਰਨਾ ਬਹੁਤ ਘਟੀਆ ਤੇ ਨਿੰਦਣਯੋਗ ਪੁਲਿਸ ਦਾ ਵਰਤਾਰਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਸ਼ਿਆਂ ਕਰਕੇ ਆਪਣੀ ਜਾਨ ਗੁਵਾਉਣ ਵਾਲੇ ਪਿੰਡ ਭੰਮੀਕਲਾ ਦੇ 30 ਸਾਲਾਂ ਨੌਜਵਾਨ ਦੀ ਲਾਸ਼ ਰੱਖ ਕੇ ਇਨਸਾਫ਼ ਦੀ ਮੰਗ ਕਰਨ ਵਾਲਿਆਂ ਤੇ ਝੂਠਾ ਪਰਚਾ ਦਰਜ ਕਰਨ ਦੀ ਨਿੰਦਾ ਅਤੇ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਕਰਵਾ ਕੇ ਲੋਕਾਂ ਸਾਹਮਣੇ ਸੱਚ ਲਿਆਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਜਿਥੇ ਇਹ ਮਾਮਲਾ ਹੁਣ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਘੱਟ ਗਿਣਤੀ ਕਮਿਸ਼ਨ ਕੋਲ ਵੀ ਪਹੁੰਚ ਚੁੱਕਿਆ ਹੈ ਅਤੇ ਵਿਰੋਧੀ ਪਾਰਟੀਆਂ ਅਤੇ ਲੋਕ ਪੁਲਿਸ ਦੀ ਇਸ ਕਾਰਵਾਈ ਸਖ਼ਤ ਨਿੰਦਿਆ ਕਰਦੇ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ ਉਥੇ ਪੰਜਾਬ ਪੁਲਿਸ ਵੱਲੋਂ ਲਾਸ਼ ਰੱਖ ਕੇ ਇਨਸਾਫ਼ ਦੀ ਮੰਗ ਕਰਨ ਵਾਲਿਆਂ ਵਿਰੁੱਧ ਮਡਰ ਕੇਸ ਦਾ ਝੂਠਾ ਪਰਚਾ ਰੱਦ ਕਰਨ ਦੀ ਵੀ ਮੰਗ ਕਰ ਰਹੇ, ਅਕਾਲੀ ਦਲ ਦੇ ਐਮ ਪੀ ਬੀਬੀ ਹਰਸਿਮਰਤ ਕੌਰ ਨੇ ਪੀੜਤ ਪਰਿਵਾਰ ਨਾਲ ਗੱਲਬਾਤ ਕਰਨ ਸਮੇਂ ਐਸ ਐਸ ਪੀ ਮਾਨਸਾ ਨਾਲ ਫੋਨ ਤੇ ਕਿਹਾ ਕਿ ਅਗਰ ਤੁਸੀਂ ਨਸ਼ਿਆਂ ਤੇ ਕੰਟਰੋਲ ਕੀਤਾ ਹੁੰਦਾ ਤਾਂ ਤੁਹਾਨੂੰ ਧਰਨੇ ਤੋਂ ਲਾਸ਼ ਚੁੱਕਣ ਦੀ ਜ਼ਰੂਰਤ ਨਾਂ ਪੈਦੀ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਧਰਨੇ ਤੋਂ ਨਸ਼ੇ ਨਾਲ ਮਰੇ ਨੌਜਵਾਨ ਜਬਰੀ ਲਾਸ਼ ਲੈ ਕੇ ਭੱਜਣ ਅਤੇ ਧਰਨੇ ਤੇ ਬੈਠੇ ਨੌਜਵਾਨਾਂ ਲੱਖਾਂ ਸਿਧਾਨਾ ਅਤੇ ਭਾਨਾ ਸਿੱਧੂ ਸਮੇਤ 30 ਅਣਪਛਾਤਿਆਂ ਤੇ ਝੂਠਾ ਪਰਚਾ ਦਰਜ਼ ਕਰਨ ਦੀ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਇਸ ਮਾਮਲੇ ਦੀ ਜਾਂਚ ਕਰਕੇ ਲੋਕਾਂ ਸਾਹਮਣੇ ਸੱਚ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ ਤੋਂ ਇਲਾਵਾ ਹੋਰ ਵੀ ਕਈ ਕਾਰਕੁਨ ਸ਼ਾਮਲ ਸਨ ।।

