ਆਪ ਪਾਰਟੀ ਦੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਆ ਰਹੀਆਂ ਚੋਣਾਂ ਨੂੰ ਮੁੱਖ ਰੱਖਦਿਆਂ 40 ਉਮੀਦਵਾਰਾਂ ਦੇ ਨਾਂ ਵਾਲੀ ਸੂਚੀ ਜਲਦੀ ਜਾਰੀ ਕਰਨ ਦਾ ਐਲਾਨ ਕੀਤਾ ਹੈ : ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, ਗੁਰਦਾਸਪੁਰ, 31 ਅਕਤੂਬਰ (ਸਰਬਜੀਤ ਸਿੰਘ)–2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿਥੇ ਸਮੂਹ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ ਉਥੇ ਪੰਜਾਬ ਦੀ ਆਪ ਸਰਕਾਰ ਦੇ ਪੰਜਾਬ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਚੋਣਾਂ ਲਈ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਲਦੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ ਜਿਨ੍ਹਾਂ ਵਿੱਚ ਪ੍ਰਮੁੱਖ ਅਤੇ ਪਲੇਠੇ ਉਮੀਦਵਾਰ ਧੂਰੀ ਹਲਕੇ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਵਾਰ ਫਿਰ ਚੋਣ ਮੈਦਾਨ ਵਿੱਚ ਉਤਰਨਗੇ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਦੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ ਜਦੋਂ ਕਿ ਮੰਤਰੀ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਇੱਕ ਵਾਰ ਫਿਰ ਮੌਕਾ ਦਿੱਤਾ ਜਾਵੇਗਾ ਮੁੱਖ ਮੰਤਰੀ ਨੇ ਅੱਜ ਇਸ ਦਾ ਐਲਾਨ ਕਰਦੇ ਹੋਏ ਸਪੱਸ਼ਟ ਕੀਤਾ ਕਿ ਜਲਦੀ ਹੀ 40 ਉਮੀਦਵਾਰ ਜੋ ਟਿਕਟਾਂ ਲਈ ਨਾਮਜ਼ਦ ਕੀਤੇ ਗਏ ਹਨ ਉਨ੍ਹਾਂ ਦੀ ਸੂਚੀ ਟਵਿੱਟਰ ਸਹਾਮਣੇ ਪੇਸ਼ ਕੀਤੀ ਜਾਵੇਗੀ ਉਨ੍ਹਾਂ ਇਹ ਵੀ ਕਾਮਨਾ ਕੀਤੀ ਕਿ ਉਹ ਇੱਕ ਵਾਰ ਆਪਣੇ ਹਲਕੇ ਤੋਂ ਫ਼ਿਰ ਚੋਣ ਜਿੱਤ ਕੇ ਆਉਣ ਤੇ ਵਧਾਈ ਦੇ ਪਾਤਰ ਬਣਨ ਦੀ ਲੋੜ ਤੇ ਜ਼ੋਰ ਦੇਣ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ 2027 ਦੀਆਂ ਆ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਵਾਲੇ ਐਲਾਨ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਇਸ 40 ਉਮੀਦਵਾਰਾਂ ਵਾਲੀ ਪਹਿਲੀ ਸੂਚੀ ਵਿੱਚ ਧੂਰੀ ਹਲਕੇ ਤੋਂ ਮੁਖ ਮੰਤਰੀ ਇੱਕ ਵਾਰ ਫਿਰ ਮੈਦਾਨ ਵਿੱਚ ਉਤਰਨਗੇ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਵਾਰ ਕੋਟਕਪੂਰਾ ਹਲਕੇ ਤੋਂ ਚੋਣ ਲੜਾਈ ਜਾ ਰਹੀ ਹੈ ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਨੇ ਐਲਾਨ ਕੀਤਾ ਇਹ 40 ਉਮੀਦਵਾਰਾਂ ਦੀ ਸੂਚੀ ਫਾਇਨਲ ਹੋ ਚੁੱਕੀ ਹੈ ਅਤੇ ਇਸ ਨੂੰ ਜਲਦੀ ਹੀ ਟਵਿਟਰ ਤੇ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ, ਉਨ੍ਹਾਂ ਇਹ ਵੀ ਕਿਹਾ ਇਸ ਵਾਰ ਨੋਜਵਾਨ ਉਮੀਦਵਾਰਾਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਨ ਲਈ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ ਜੋ ਮੁੱਖ ਮੰਤਰੀ ਵਧੀਆ ਤੇ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਆ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਅਤੇ ਇਸ ਵਾਰ ਨੌਜਵਾਨ ਚਿਹਰਿਆਂ ਨੂੰ ਟਿਕਟਾਂ ਦੇਣ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੈ ਕਿਉਂਕਿ ਨੌਜਵਾਨ ਪੀੜ੍ਹੀ ਨੂੰ ਅੱਗੇ ਲਿਆਉਣਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਹੈ ।

Leave a Reply

Your email address will not be published. Required fields are marked *