ਸੁਪਰੀਮ ਕੋਰਟ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਨਵੇਂ ਤੇ ਸਰਕਾਰੀ ਪ੍ਰਬੰਧਕੀ ਬੋਰਡ ਨੂੰ ਖਤਮ ਕਰਕੇ ਪੁਰਾਣੇ ਬੋਰਡ ਨੂੰ ਬਹਾਲ ਕਰਨ ਵਾਲੇ ਫੈਸਲੇ ਦਾ ਦਸਮੇਸ਼ ਤਰਨਾ ਦਲ ਤੇ ਹੋਰਾਂ ਵੱਲੋਂ ਸਵਾਗਤ ਕਰਨਾ ਚੰਗੀ ਗੱਲ : ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਦੇਸ਼

ਨਾਂਦੇੜ ਹਜ਼ੂਰ ਸਾਹਿਬ, ਗੁਰਦਾਸਪੁਰ, 31 ਅਕਤੂਬਰ (ਸਰਬਜੀਤ ਸਿੰਘ)– ਕੁਝ ਸਮੇਂ ਤੋਂ ਮਹਾਂਰਾਸ਼ਟਰ ਸਰਕਾਰ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਦਾ ਪ੍ਰਬੰਧਕੀ ਬੋਰਡ ਖ਼ਤਮ ਕਰਕੇ ਬਿਨਾਂ ਵੋਟਾਂ ਆਪਣਾ ਬੋਰਡ ਬਣਾ ਦਿੱਤਾ ਸੀ ਅਤੇ ਇਸ ਦਾ ਬੜੀ ਵੱਡੀ ਪੱਧਰ ਸਥਾਨਕ ਸਿੱਖਾਂ ਵੱਲੋਂ ਵਿਰੋਧ ਕਰਕੇ ਪੁਰਾਣਾ ਬੋਰਡ ਬਹਾਲ ਕਰਨ ਲਈ ਜੱਦੋਜਹਿਦ ਕੀਤੀ ਜਾ ਰਹੀ ਸੀ ਅਤੇ ਮੰਗ ਕੀਤੀ ਜਾ ਰਹੀ ਸੀ ਕਿ ਇਸ ਪਾਵਨ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਾ ਸਰਕਾਰੀ ਬੋਰਡ ਨਹੀਂ ਬਣਨਾ ਚਾਹੀਦਾ ? ਪਰ ਸਰਕਾਰ ਆਪਣੇ ਫ਼ੈਸਲੇ ਤੇ ਅੜੀ ਰਹੀ ਜਿਸ ਦੇ ਸਿੱਟੇ ਵਜੋਂ ਸਥਾਨਕ ਧਰਮੀ ਸਿੱਖਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਵੱਲੋਂ ਸਰਕਾਰ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਪਾਕੇ ਸਰਕਾਰੀ ਬੋਰਡ ਭੰਗ ਕਰਕੇ ਪੁਰਾਣੇ ਬੋਰਡ ਨੂੰ ਬਹਾਲ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਬੀਤੇ ਦਿਨ ਭਾਰਤ ਦੀ ਸਰਬ ਉੱਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੇ ਇਸ ਅਪੀਲ ਤੇ ਸੁਣਵਾਈ ਕਰਦਿਆਂ ਆਪਣੇ ਇੱਕ ਇਤਿਹਾਸਕ ਫੈਸਲੇ ਰਾਹੀਂ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਦਾ ਸਰਕਾਰ ਵੱਲੋਂ ਬਣਾਇਆ ਨਵਾਂ ਬੋਰਡ ਖਤਮ ਕਰਕੇ ਪੁਰਾਣੇ ਸੱਚਖੰਡ ਬੋਰਡ ਨੂੰ ਬਹਾਲ ਕਰਨ ਅਤੇ ਚੋਣਾਂ ਕਰਵਾਉਣ ਦਾ ਮਹਾਨ ਹੁਕਮ ਸੁਣਾਇਆ ਹੈ,ਸੁਪਰੀਮ ਕੋਰਟ ਦੇ ਇਸ ਇਤਿਹਾਸਕ ਫ਼ੈਸਲੇ ਦਾ ਸਥਾਨਕ ਸਿੱਖਾਂ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ,ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ,ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਵੱਲਾ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਦੇ ਮੁੱਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ, ਜਥੇਦਾਰ ਬਲਦੇਵ ਸਿੰਘ ਮੁਸਤਫ਼ਾ ਪੁਰ,ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ,ਮਿਸਲ ਸਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ,ਜਥੇਦਾਰ ਸ਼ਮਸ਼ੇਰ ਸਿੰਘ ਬਾਲੇਵਾਲ, ਜਥੇਦਾਰ ਦਿਲਬਾਗ ਸਿੰਘ ਬਾਲੇਵਾਲ , ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਆਦਿ ਪੰਥਕ ਸ਼ਖਸ਼ੀਅਤਾਂ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਪੁਰਜੋਰ ਸ਼ਬਦਾਂ ‘ਚ ਸਵਾਗਤ ਕੀਤਾ ਅਤੇ ਬਹਾਲ ਹੋਏ ਪੁਰਾਣੇ ਬੋਰਡ ਦੇ ਸਾਰੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਮੰਗ ਕੀਤੀ ਕਿ ਚੋਣ ਕਰਵਾਕੇ ਨਵੇਂ ਪ੍ਰਧਾਨ ਦੀ ਨਿਯੁਕਤੀ ਜਲਦੀ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਕਰਕੇ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੁਪਰੀਮ ਕੋਰਟ ਵੱਲੋਂ ਇੱਕ ਫੈਸਲੇ ਰਾਹੀਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਦਾ ਸਰਕਾਰ ਵੱਲੋਂ ਨਵਾਂ ਬਣਾਇਆਂ ਬੋਰਡ ਭੰਗ ਕਰਕੇ ਪੁਰਾਣੇ ਬੋਰਡ ਨੂੰ ਮੁੜ ਤੋਂ ਬਹਾਲ ਕਰਨ ਵਾਲੇ ਇਤਿਹਾਸਕ ਫੈਸਲਾ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਪਰੀਮ ਕੋਰਟ ਵੱਲੋਂ ਇੱਕ ਫੈਸਲੇ ਰਾਹੀਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਰਕਾਰੀ ਬੋਰਡ ਨੂੰ ਖਤਮ ਕਰਕੇ ਪੁਰਾਣੇ ਬੋਰਡ ਨੂੰ ਬਹਾਲ ਕਰਨ ਵਾਲੇ ਮਹਾਨ ਫੈਸਲੇ ਦਾ ਸਵਾਗਤ ਅਤੇ ਚੋਣਾਂ ਕਰਵਾਕੇ ਨਵਾਂ ਪ੍ਰਧਾਨ ਜਲਦੀ ਬਣਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਕਿਹਾ ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਸਥਾਨਕ ਦੱਖਣੀ ਸਿੰਘਾਂ ਅਤੇ ਹੋਰ ਸੱਚਖੰਡ ਸ਼ਰਧਾਲੂ ਦੇਸ਼ਾਂ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਰਾਹਤ ਮਹਿਸੂਸ ਹੋਈ ਹੈ,ਜੋ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਲਈ ਸਰਕਾਰ ਵੱਲੋਂ ਲਗਾਏ ਸਰਕਾਰੀ ਬੋਰਡ ਦਾ ਵਿਰੋਧ ਕਰ ਰਹੇ ਸਨ ਅਤੇ ਮੰਗ ਕਰ ਰਹੇ ਸਨ ਕਿ ਇਸ ਮਹਾਨ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਸਰਕਾਰੀ ਬੋਰਡ ਵੱਲੋਂ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਪੁਰਾਣੇ ਬੋਰਡ ਨੂੰ ਬਹਾਲ ਕਰਨਾ ਚਾਹੀਦਾ ਹੈ, ਭਾਈ ਖਾਲਸਾ ਨੇ ਦੱਸਿਆ ਦਸ਼ਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨੇ ਸੁਪਰੀਮ ਕੋਰਟ ਵੱਲੋਂ ਬਹਾਲ ਕੀਤੇ ਬੋਰਡ ਦੇ ਮੈਂਬਰਾਂ ਭੁਪਿੰਦਰ ਸਿੰਘ ਜੀ ਮੀਨਾਹਸ ਗੁਰਦੁਆਰਾ ਸ੍ਰੀ ਤਖ਼ਤ ਸੱਚਖੰਡ ਹਜ਼ੂਰ ਸਾਹਿਬ ਬੋਰਡ ਨਾਦੇੜ, ਗੁਰਿੰਦਰ ਸਿੰਘ ਬਾਬਾ ਮੀਤ ਪ੍ਰਧਾਨ, ਰਵਿੰਦਰ ਸਿੰਘ ਬੁਗਗਈ ਸੈਕਟਰੀ ਸੱਚਖੰਡ ਬੋਰਡ, ਮਨਜੀਤ ਸਿੰਘ ਕੁੰਜੀ ਵਾਲੇ, ਗੁਰਮੀਤ ਸਿੰਘ ਜੀ ਮਹਾਜਨ,ਹਰਪਾਲ ਸਿੰਘ ਜੀ ਭਾਟੀਆ ਆਦਿ ਨੂੰ ਵਧਾਈ ਦਿੱਤੀ ਅਤੇ ਕਿਹਾ ਵਾਹਿਗੁਰੂ ਜੀ ਨੇ ਸੱਚ ਧਰਮ ਤੇ ਇਮਾਨਦਾਰੀ ਨਾਲ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੀ ਸੇਵਾ ਕਰਨ ਉਦਮ ਉਪਰਾਲਾ ਬਖਸ਼ਣ ।

Leave a Reply

Your email address will not be published. Required fields are marked *