ਅੰਮ੍ਰਿਤਸਰ, ਗੁਰਦਾਸਪੁਰ, 1 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਮਿਸਲ ਸ਼ਾਮ ਸਿੰਘ ਅਟਾਰੀ ਤਰਨਾਂ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਦੀ ਅਗਵਾਈ ‘ਚ ਬੰਦੀ ਛੋੜ ਦਿਵਸ ਨਿਹੰਗ ਸਿੰਘ ਛਾਉਣੀ ਹੈਡ ਕੁਆਰਟਰ ਪਿੰਡ ਬਾਸਰਕੇ ਭੈਣੀ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਮਿਸਲ ਸ਼ਾਮ ਸਿੰਘ ਅਟਾਰੀ ਤਰਨਾ ਦਲ ਬੰਦੀ ਛੋੜ ਦਿਵਸ 9 ਨਵੰਬਰ ਨੂੰ ਗੁਰਦੁਆਰਾ ਬਾਬਾ ਸ਼ਾਮ ਅਟਾਰੀ ਪਿੰਡ ਬਾਸਰਕੇ ਭੈਣੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਦੀ ਦੇਖ ਰੇਖ ਹੇਠ ਮਨਾਇਆ ਜਾ ਰਿਹਾ ਹੈ,ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣ ਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸ਼ਾਮ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਇਸ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਮਿਸਲ ਸਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਦੀ ਅਗਵਾਈ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਪਿੰਡ ਬਾਸਰਕੇ ਭੈਣੀ ਹੈਡਕੁਆਰਟਰ ਵਿਖੇ ਇਸ ਸਬੰਧੀ 7 ਨਵੰਬਰ ਅਖੰਡਪਾਠ ਸਾਹਿਬ ਅਰੰਭ ਕੀਤੇ ਜਾਣ ਗੇ ਜਿਨ੍ਹਾਂ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਦੀ ਅਰੰਭਤਾ ਹੋਵੇਗੀ ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਆਪਣੀ ਹਾਜ਼ਰੀ ਲਵਾਕੇ ਆਈ ਸੰਗਤ ਨੂੰ ਗੁਰਬਾਣੀ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੇ ਉਪਰਾਲੇ ਕਰਨਗੇ, ਭਾਈ ਖਾਲਸਾ ਨੇ ਸ਼ਾਮ ਨੂੰ ਸਮੂਹ ਨਿਹੰਗ ਸਿੰਘ ਆਪਣੇ ਆਪਣੇ ਘੌੜਿਆ ਤੇ ਸਵਾਰ ਹੱਥ ਵਿੱਚ ਕਈ ਤਰ੍ਹਾਂ ਰਵਾਇਤੀ ਸ਼ਾਸ਼ਤਰਾਂ ਨਾਲ ਲੈਸ ਹੋ ਕੇ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਦੀ ਅਗਵਾਈ ਹੇਠ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਤੋਂ ਨਤਮਸਤਕ ਹੋ ਕੇ ਸਥਾਨਕ ਗਰਾਉਂਡ ਵਿਚ ਮਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਘੌੜ ਸਵਾਰੀ, ਨੇਜ਼ਾ ਬਾਜ਼ੀ ਗਤਕਾ ਬਾਜ਼ੀ ਪੇਤੜੇ ਕੱਢਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਉਪਰਾਲੇ ਕਰਨਗੇ, ਇਸ ਮੌਕੇ ਦੇਗਾ ਸਰਦਾਈਆ ਤੇ ਹੋਰ ਲੰਗਰ ਬੇਅੰਤ ਵਰਤਾਏ ਜਾਣਗੇ , ਇਸ ਮੌਕੇ ਤੇ ਹਜ਼ਾਰਾਂ ਨਿਹੰਗ ਸਿੰਘ ਫੌਜਾਂ ਮੁਹੱਲੇ ਵਿਚ ਸ਼ਾਮਿਲ ਹੋਣਗੀਆਂ ਅਤੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਵੱਲੋਂ ਸਭ ਦਾ ਸਨਮਾਨ ਕੀਤਾ ਜਾਵੇਗਾ ।

