ਬੰਦੀ ਛੋੜ ਦਿਵਸ ਮੌਕੇ 9 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਖੇਡੇ ਜਾ ਰਹੇ ਮੁਹੱਲੇ’ਚ ਪਹੁੰਚਣਾ ਰੰਗਰੇਟਾ ਕੌਂਮ ਲਈ ਸਮੇਂ ਦੀ ਲੋੜ – ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦੀ ਹੋਈ ਸੰਗਤਾਂ ਨੂੰ ਪੁਰਜ਼ੋਰ ਸ਼ਬਦਾਂ ‘ਚ ਅਪੀਲ ਕਰਦੀ ਹੈ ਕਿ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਲਾਨਾ ਬੰਦੀ ਛੋੜ ਦਿਵਸ ਮਨਾਉਣ ਮੌਕੇ ਅੰਮ੍ਰਿਤਸਰ ‘ਚ ਰੰਗਰੇਟਾ ਕੌਮ ਦੇ ਜੰਗੀ ਜਰਨੈਲ ਅਤੇ ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਦੀ ਅਗਵਾਈ ‘ ਚ ਖੇਡੇ ਜਾ ਰਹੇ ਮੁਹੱਲੇ ਵਿੱਚ ਸਮੂਹ ਰੰਗਰੇਟਾ ਜਥੇਬੰਦੀਆਂ ਅਤੇ ਸਮੁੱਚੀ ਕੌਮ ਸ਼ਾਮਲ ਹੋਣ ਦੀ ਲੋੜ ਤੇ ਜ਼ੋਰ ਦੇਵੇ, ਕਿਉਂਕਿ ਇਸ ਸਮੇਂ ਕੌਮ ਨੂੰ ਕਿਸੇ ਠੋਸ ਤੇ ਸੂਝਵਾਨ ਧਰਮੀ ਵਿਦਿਵਾਨ ਜੰਗੀ ਯੌਧੇ ਬਹਾਦਰ ਜਰਨੈਲ ਦੀ ਜ਼ਰੂਰਤ ਹੈ ਅਤੇ ਇਹ ਸਾਰੇ ਗੁਣ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਾਹਿਬ ਵਿੱਚ ਮਜੌਦ ਹਨ, ਇਸ ਕਰਕੇ ਉਹਨਾਂ ਦੀਆਂ ਅਗਵਾਈ ‘ਚ ਮਹਿਲਾ ਖੇਡਣਾ ਸਮੇਂ ਦੀ ਮੰਗ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੋਗੇ ਵਿਖੇ ਮਿਸਲ ਸ਼ਹੀਦ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਦਸਮੇਸ਼ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਪ੍ਰਗਟ ਸਿੰਘ ਦੇ ਹੈਂਡ ਕੁਵਾਕਰ ਛਾਉਣੀ ਬੁੰਗਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿਡ ਲੰਡੇਕੇ ਮੋਗਾ ਵਿਖੇ ਇਕ ਗੈਰ ਰਸਮੀ ਮੀਟਿੰਗ ਤੋਂ ਉਪਰੰਤ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਲਾਨਾ ਬੰਦੀ ਛੋੜ ਦਿਵਸ ਮੌਕੇ ਰੰਗਰੇਟਾ ਕੌਮ ਦੀਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਨਾਨਕ ਨਾਮ ਐਸ ਸੀ ਭਾਈ ਚਾਰੇ ਦੀਆਂ ਜਥੇਬੰਦੀਆਂ ਨੂੰ ਬੰਦੀ ਛੋੜ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਇਕੱਤਰ ਹੋਣਾ ਸਮੇਂ ਦੀ ਮੁੱਖ ਮੰਗ ਹੈ ਕਿਉਂਕਿ ਦਲਿਤ ਭਾਈਚਾਰੇ ਤੇ ਵਧ ਰਹੇ ਅਤਿਆਚਾਰ ਨੂੰ ਰੋਕਣ ਲਈ ਕੌਮ ਨੂੰ ਨਿਸ਼ਕਾਮ ਨਿਧੜਕ ਯੌਧੇ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਦੀ ਅਗਵਾਈ ਦੀ ਲੋੜ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਮੂਹ ਸੰਗਤਾਂ ਬੰਦੀ ਛੋੜ ਦਿਵਸ ਦੀਆਂ ਵਧੀਕੀਆਂ ਦਿੰਦੀ ਹੋਈ 9 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਖੇਲੇ ਜਾ ਰਹੇ ਮੁਹੱੱਲੇ ਵਿਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਇਆ ਜਾਵੇ, ਇਸ ਸਬੰਧੀ ਦਸਮੇਸ਼ ਤਰਨਾ ਦਲ ਵੱਲੋਂ 7 ਨਵੰਬਰ ਵਾਲੇ ਦਿਨ ਅਖੰਡਪਾਠ ਸਾਹਿਬ ਅਰੰਭ ਕਰ ਦਿੱਤੇ ਜਾਣਗੇ, ਜਿਨ੍ਹਾਂ ਦੇ ਸੰਪੂਰਨ ਭੋਗ 9੍ਰਨਵੰਬਰ ਨੂੰ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਦੀਵਾਨ ਸਮਾਪਤੀ ਤੋਂ ਬਾਅਦ ਮਹੱਲਾਂ ਖੇਡਿਆ ਜਾਵੇਗਾ।

Leave a Reply

Your email address will not be published. Required fields are marked *