ਮਾਨਸਾ, ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)– ਕਾਂਗਰਸ ਹਾਈ ਕਮਾਂਡ ਦੇ ਪ੍ਰਮੁੱਖ ਆਗੂ ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਆ ਰਹੇ ਹਨ ਅਤੇ ਇਹ ਉਮੀਦਾਂ ਲਾਈਆਂ ਜਾਂ ਰਹੀਆਂ ਸਨ ਕਿ ਰਾਹੁਲ ਗਾਂਧੀ ਭਾਜਪਾ ਦੇ ਅਮਿਤ ਸ਼ਾਹ ਦੀ ਤਰਜ਼ ਤੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਮਾਨਸਾ ਦੇ ਧਰਨੇ ਵਿੱਚ ਆ ਸਕਦੇ ਹਨ ਪਰ ਇਸ ਤੋਂ ਪਹਿਲਾਂ ਹੀ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਵੱਡਾ ਫੈਸਲਾ ਲੈਂਦਿਆਂ ਸਪਸ਼ਟ ਕਰ ਦਿੱਤਾ ਕਿ ਗਾਂਧੀ ਪਰਿਵਾਰ ਅਤੇ ਬੇਅੰਤ ਸਿੰਘ ਦਾ ਪ੍ਰਵਾਹ ਮਾਨਸਾ ਦੇ ਧਰਨੇ ਵਿੱਚ ਬਿੱਲਕੁਲ ਆਉਣ ਦੀ ਕੋਸ਼ਿਸ਼ ਨਾ ਕਰਨ, ਹੁਣ ਇਹ ਨਹੀ ਪਤਾ ਕਿ ਇਹ ਫੈਸਲਾ ਉਹਨਾਂ ਦਾ ਨਿੱਜੀ ਹੈ ਜਾ ਕਿਸੇ ਤੋਂ ਪ੍ਰੇਰਿਤ ਹੈ ਪਰ ਇਸ ਫੈਸਲੇ ਤੋਂ ਸਾਫ਼ ਜ਼ਾਹਰ ਹੋ ਰਿਹਾ ਹੈ ਕਿ ਗਾਂਧੀ ਪਰਿਵਾਰ ਅਤੇ ਬੇਅੰਤ ਸਿੰਘ ਪਰਿਵਾਰ ਵਲੋਂ ਸਿੱਖਾਂ ਨਾਲ ਕੀਤੇ ਜ਼ੁਲਮਾਂ ਨੂੰ ਅਜੇ ਸਿੱਖ ਭੁੱਲੇ ਨਹੀਂ ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਿਖਾਂ ਦੇ ਕਾਤਲ ਗਾਂਧੀ ਪਰਿਵਾਰ ਅਤੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਮਾਨਸਾ ਦੇ ਧਰਨੇ ਵਿੱਚ ਨਾਂ ਆਉਣ ਦੇ ਕੀਤੇ ਐਲਾਨ ਦੀ ਪੂਰਨ ਹਮਾਇਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਬੀਤੇ ਦਿਨੀਂ ਕੇਂਦਰ ਦੇ ਗ੍ਰਹਿ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਮਾਨਸਾ ਧਰਨੇ ਵਿੱਚ ਆਏ ਅਤੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਸੀ ਆਰ ਪੀ ਐਫ ਦੀ ਸੁਰੱਖਿਆ ਵੀ ਮੁਹੱਇਆ ਕਰਵਾ ਦਿੱਤੀ ਗਈ, ਭਾਈ ਖਾਲਸਾ ਨੇ ਕਿਹਾ ਹੁਣ ਕਾਂਗਰਸ ਦੀ ਹਾਈ ਕਮਾਂਡ ਤੇ ਗਾਂਧੀ ਦੇ ਰਾਹੁਲ ਗਾਂਧੀ ਜੀ 4 ਨਵੰਬਰ ਪੰਜਾਬ ਆ ਰਹੇ ਹਨ ਅਤੇ ਸਭ ਵੱਲੋਂ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਜਿਵੇਂ ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਗ੍ਰਹਿ ਮੰਤਰੀ ਆਮਿਤ ਸ਼ਾਹ ਜੀ ਮਾਨਸਾ ਦੇ ਧਰਨੇ ਵਿੱਚ ਪਹੁੰਚ ਕੇ ਪਰਮਿੰਦਰ ਸਿੰਘ ਝੋਟਾ ਪਰਿਵਾਰ ਨਾਲ ਦੁੱਖ਼ ਸਾਂਝਾ ਕਰਗੇ ਹਨ ਉਸੇ ਤਰਜ਼ ਤੇ ਕਾਂਗਰਸ ਦੇ ਰਾਹੁਲ ਗਾਂਧੀ ਵੀ ਮਾਨਸਾ ਦੇ ਧਰਨੇ ਵਿੱਚ ਪਹੁੰਚ ਸਕਦੇ ਹਨ ਪਰ ਇਸ ਤੋਂ ਪਹਿਲਾਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਸਖਤ ਐਲਾਨ ਕਰ ਦਿੱਤਾ ਕਿ ਗਾਂਧੀ ਪਰਿਵਾਰ ਦਾ ਕੋਈ ਮੈਂਬਰ ਵੀ ਮਾਨਸਾ ਦੇ ਧਰਨ ਵਿੱਚ ਆਉਣ ਦੀ ਕੋਸ਼ਿਸ਼ ਨਾ ਕਰੇ, ਭਾਈ ਖਾਲਸਾ ਨੇ ਕਿਹਾ ਇਸ ਸਬੰਧੀ ਅਜੇ ਕੋਈ ਪਤਾ ਨਹੀਂ ? ਕਿ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਦਿੱਤਾ ਇਹ ਸਖਤ ਬਿਆਨ ਨਿੱਜੀ ਹੈ ਜਾ ਸਿਆਸਤ ਤੋਂ ਪ੍ਰੇਰਿਤ ਹੈ ਪਰ ਇਸ ਬਿਆਨ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਕਾਂਗਰਸ ਤੇ ਵੱਡਾ ਅਸਰ ਪੈਣ ਦੇ ਨਾਲ ਨਾਲ ਇਸ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਿੱਖਾਂ ਤੇ ਜੁਲਮ ਕਰਵਾਉਣ ਵਾਲੇ ਗਾਂਧੀ ਪਰਿਵਾਰ ਅਤੇ ਬੇਅੰਤ ਸਿੰਘ ਪਰਿਵਾਰ ਨੂੰ ਸਿੱਖ ਅਜੇ ਬਖਸਦੇ ਨਜ਼ਰ ਨਹੀਂ ਆ ਰਹੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਦਰਬਾਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ ਟੈਂਕਾਂ ਨਾਲ ਢਾਉਣ ਅਤੇ 1 ਨਵੰਬਰ 1984 ਨੂੰ ਦਿੱਲੀ ਵਿਖੇ ਸਿੱਖਾਂ ਦਾ ਕਤਲ ਕਰਵਾਉਣ ਦੇ ਦੋਸ਼ੀ ਗਾਂਧੀ ਪਰਿਵਾਰ ਅਤੇ ਕਾਂਗਰਸ ਦੇ ਪ੍ਰਮੁੱਖ ਆਗੂ ਰਾਹੁਲ ਗਾਂਧੀ ਨੂੰ ਮਾਨਸਾ ਦੇ ਧਰਨੇ ਵਿੱਚ ਨਾਂ ਆਉਣ ਵਾਲੇ ਕੀਤੇ ਐਲਾਨ ਦੀ ਪੂਰਨ ਹਮਾਇਤ ਕਰਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਮਾਨਸਾ ਧਰਨੇ ਦੀ ਐਕਸ਼ਨ ਕਮੇਟੀ ਵੱਲੋਂ ਰੱਖੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਧਰਨੇ ਨੂੰ ਖਤਮ ਕੀਤਾ ਜਾ ਸਕੇ ਇਸ ਮੌਕੇ ਭਾਈ ਵਿਰਸਾ ਸਿੰਘ ਖ਼ਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ,ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਮਨਜਿੰਦਰ ਸਿੰਘ ਖਾਲਸਾ ਤੇ ਰਛਪਾਲ ਸਿੰਘ ਕਮਾਲਕੇ, ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਤੋਂ ਇਲਾਵਾ ਕਈ ਆਗੂ ਸ਼ਾਮਲ ਸਨ ।।

