ਫਿਰੋਜ਼ਪੁਰ, ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)—ਬੀਤੇ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਦੇ ਪਿੰਡ ਰਾਜੂ ਆਣਾ ਦੇ ਗੁਰਦੁਆਰਾ ਸਾਹਿਬ ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਰਾਜੂ ਨੂੰ ਪੁਲਸ ਨੇ ਫੜ ਕੇ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਹੁਣ ਇਸ ਸਬੰਧੀ ਖਬਰ ਆਈ ਹੈ ਕਿ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ ਮਾਮਲਾ ਬਹੁਤ ਗੰਭੀਰ ਹੈ ਇਸ ਕਰਕੇ ਇਸ ਸਾਰੇ ਮੌਤ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਕੇ ਲੋਕਾਂ ਸਾਹਮਣੇ ਸੱਚ ਸਾਹਮਣੇ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਕਿਉਂਕਿ ਅਜਿਹੀਆਂ ਘਟਨਾਵਾਂ ਸੂਬੇ ਵਿਚ ਵਾਪਰਨੀਆ ਬਹੁਤ ਹੀ ਚਿੰਤਾਜਨਕ ਤੇ ਸਰਕਾਰ ਨੂੰ ਵੱਡੀ ਚੁਣੌਤੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੀਤੇ ਦਿਨ ਫਿਰੋਜ਼ਪੁਰ ਦੇ ਪਿੰਡ ਰਾਜੂ ਆਣਾ ਦੇ ਗੁਰਦੁਆਰਾ ਸਾਹਿਬ ਤੇ ਗੋਲੀਆਂ ਚਲਾਉਣ ਦੇ ਦੋਸ਼ੀ ਰਾਜੂ ਨਾਮਕ ਵਿਅਕਤੀ ਦੀ ਪੁਲਸ ਹਿਰਾਸਤ ‘ਚ ਹੋਈ ਮੌਤ ਦੀ ਉੱਚਪੱਧਰਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਖਬਰ ਮੁਤਾਬਕ ਰਾਜੂ ਨੂੰ ਬੀਤੇ ਦਿਨ ਪੁਲਸ ਨੇ ਕਾਬੂ ਕਰਕੇ ਪੁਲਸ ਹਿਰਾਸਤ ਵਿੱਚ ਰੱਖਿਆ ਹੋਇਆ ਸੀ ਅਤੇ ਪੁਲਸ ਦਾ ਕਹਿਣਾ ਹੈ ਉਸ ਨੂੰ ਹਿਰਾਸਤ ਵਿੱਚ ਪੀੜ ਉਠੀਂ ਅਤੇ ਉਸ ਨੂੰ ਲੁਧਿਆਣਾ ਹਸਪਤਾਲ ਵਿੱਚ ਦਾਖ਼ਲ ਵੀ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ, ਭਾਈ ਖਾਲਸਾ ਨੇ ਦੱਸਿਆ ਅਜਿਹੀਆਂ ਘਿਨੌਣੀਆਂ ਵਾਰਦਾਤਾਂ ਦੇ ਪਿਛੇ ਕੌਣ ਹੈ ਪੁਲਸ ਅਜੇ ਪਤਾ ਲਾਉਣ ‘ਚ ਅਸਫ਼ਲ ਨਜ਼ਰ ਆ ਰਹੀ ਹੈ ਜੋ ਸਰਕਾਰ ਨੂੰ ਵੱਡੀ ਚੁਣੌਤੀ ਤੇ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਜਾ ਤਾਂ ਦਿਮਾਗੀ ਤੌਰ ਤੇ ਪਾਗ਼ਲ ਹੋਇਆ ਦੱਸਿਆ ਜਾਂਦਾ ਹੈ ਜਾ ਮਾਰ ਦਿੱਤਾ ਜਾਂਦਾ ਹੈ ਅਤੇ ਇਹਨਾਂ ਘਟਨਾਵਾਂ ਦੇ ਪਿੱਛੇ ਕੇਹੜੇ ਲੋਕ ਹਨ ਦਾ ਪਤਾ ਨਹੀਂ ਲੱਗਦਾ ਅਤੇ ਲੋਕ ਇਹ ਮੰਗ ਕਰ ਰਹੇ ਹਨ ਕਿ ਅਜਿਹੀਆਂ ਘਟਨਾਵਾਂ ਦੇ ਸਾਜ਼ਿਸ਼ ਘਾੜਾ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇ ਇਸ ਕਰਕੇ ਗੁਰਦੁਆਰਾ ਸਾਹਿਬ ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਰਾਜੂ ਦੀ ਹੋਈ ਪੁਲਸ ਹਿਰਾਸਤ ਵਿੱਚ ਮੌਤ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਲੋਕਾਂ ਸਾਹਮਣੇ ਸੱਚ ਲਿਆਂਦਾ ਜਾਣਾ ਚਾਹੀਦਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਫ਼ਿਰੋਜ਼ਪੁਰ ਦੇ ਪਿੰਡ ਰਾਜੂ ਆਣਾ ਦੇ ਗੁਰਦੁਆਰਾ ਸਾਹਿਬ ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਰਾਜੂ ਦੀ ਪੁਲਸ ਹਿਰਾਸਤ ਵਿੱਚ ਹੋਈ ਮੌਤ ਦੀ ਉੱਚਪੱਧਰਦੀ ਜਾਂਚ ਕਰਵਾਕੇ ਲੋਕਾਂ ਸਹਾਮਣੇ ਸੱਚ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇਗਾ ਕਿਉਂਕਿ ਕੁਝ ਲੋਕ ਕਹਿ ਰਹੇ ਹਨ ਕਿ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਕੁਝ ਕਹੇਂ ਰਹੇ ਹਨ ਉਸ ਨੂੰ ਪੀੜ ਹੋਈ ਤੇ ਉਸ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ ਇਸ ਕਰਕੇ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ।

