ਪਰਮਿੰਦਰ ਸਿੰਘ ਝੋਟਾ ਮਾਮਲੇ ਵਿੱਚ ਉਸ ਵੇਲੇ ਨਵਾਂ ਮੋੜ ਆਇਆ ਜਦੋਂ ਪੰਜਾਬ ਪੁਲਸ ਨੇ ਮੈਡੀਕਲ ਨੂੰ ਢਹਿ ਢੇਰੀ ਕਰਨ ਵਾਲੇ 150 ਦੇ ਲਗਭਗ ਅਣਪਛਾਤੇ ਵਿਅਕਤੀਆਂ ਤੇ ਪਰਚਾ ਦਰਜ ਕਰ ਲਿਆ – ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਮਾਨਸਾ, ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)—ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਕੇ ਕੁਰਬਾਨੀ ਦੇਣ ਵਾਲੇ ਸਮਾਜ ਸੇਵਕ ਮਾਨਸਾ ਦੇ ਪਰਮਿੰਦਰ ਸਿੰਘ ਝੋਟਾ ਮਾਮਲੇ ਵਿੱਚ ਸਰਕਾਰ ਦੀ ਨੀਤ ਸਾਫ ਨਹੀਂ ਲੱਗ ਰਹੀ ! ਕਿਉਂਕਿ ਸਰਕਾਰ ਧਰਨਾ ਐਕਸ਼ਨ ਕਮੇਟੀ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਜਾਏ ਧਰਨਕਾਰੀਆਂ ਤੇ ਦਬਾਅ ਬਣਾਉਣ ਵਿੱਚ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸੇ ਕੜੀ ਤਹਿਤ ਪੰਜਾਬ ਸਰਕਾਰ ਨੇ ਪਰਮਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰਨ ਵਾਲੇ ਦਾ ਮੈਡੀਕਲ ਸਟੋਰ ਢਹਿ ਢੇਰੀ ਕਰਨ ਵਾਲੇ 150 ਦੇ ਲਗਭਗ ਅਣਪਛਾਤੇ ਵਿਅਕਤੀਆਂ ਤੇ ਪਰਚਾ ਦਰਜ ਕਰ ਲਿਆ ਹੈ, ਅਜਿਹੀਆਂ ਕਾਰਵਾਈਆਂ ਸਰਕਾਰ ਧਰਨੇ ਤੇ ਬੈਠੇ ਪ੍ਰਦਰਸ਼ਨਕਾਰੀਆਂ ਤੇ ਦਬਾਅ ਬਣਾਉਣ ਲਈ ਕਰ ਰਹੀ ਹੈ ਜਦੋਂ ਕਿ ਸਰਕਾਰ ਨੂੰ ਧਰਨਾਕਾਰੀ ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ,ਪਰ ਸਰਕਾਰ ਅਜਿਹਾ ਨਾ ਕਰਕੇ ਧਰਨਾ ਕਾਰੀਆਂ ਤੇ ਦਬਾਅ ਬਣਾਉਣ ਵਾਲੇ ਰਸਤੇ ਤੇ ਚੱਲ ਪਈ ਹੈ, ਜਿਸ ਤੋਂ ਸਾਫ ਜ਼ਾਹਰ ਹੋ ਰਿਹਾ ਕਿ ਪਰਮਿੰਦਰ ਸਿੰਘ ਝੋਟਾ ਮਾਮਲੇ ਵਿੱਚ ਸਰਕਾਰ ਦੀ ਨੀਅਤ ਸਾਫ ਨਹੀਂ ਅਤੇ ਉਹ ਕਿਸੇ ਵਕ਼ਤ ਵੀ ਭਾਰੀ ਫੋਰਸ ਨਾਲ ਰਾਤ ਬਰਾਤੇ ਪਰਮਿੰਦਰ ਸਿੰਘ ਝੋਟਾ ਦਾ ਧੱਕੇ ਨਾਲ ਸਸਕਾਰ ਕਰ ਸਕਦੀ ਹੈ, ਇਸ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਧਰਨੇ ਵਾਲੀ ਥਾਂ ਤੇ ਪਹੁੰਚਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤਾਂ ਕਿ ਸਰਕਾਰ ਆਪਣੀ ਦੋਗਲੀ ਨੀਤੀ ਰਾਹੀਂ ਧਰਨੇ ਨੂੰ ਜ਼ਬਰੀ ਉਠਾਉਣ ਤੇ ਪਰਮਿੰਦਰ ਸਿੰਘ ਝੋਟਾ ਦਾ ਸਸਕਾਰ ਵਾਲੀ ਸਰਕਾਰ ਦੀ ਨੀਤੀ ਫੇਲ ਕੀਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪਰਮਿੰਦਰ ਸਿੰਘ ਝੋਟਾ ਮਾਮਲੇ ਵਿੱਚ ਪ੍ਰਦਰਸ਼ਨਕਾਰੀਆਂ ਤੇ ਦਬਾਅ ਬਣਾਉਣ ਲਈ ਝੋਟਾ ਨੂੰ ਗੋਲੀਆਂ ਮਾਰਨ ਵਾਲੇ ਦੇ ਮੈਡੀਕਲ ਨੂੰ ਢਹਿ ਢੇਰੀ ਕਰਨ ਵਾਲੇ 150 ਦੇ ਲਗਭਗ ਅਣਪਛਾਤੇ ਵਿਅਕਤੀਆਂ ਤੇ ਪਰਚਾ ਦਰਜ ਕਰਨ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਅਤੇ ਝੂਠਾ ਪਰਚਾ ਰੱਦ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਜਦੋਂ ਤੋ ਕੇਂਦਰੀ ਮੰਤਰੀ ਆਮਿਤ ਸ਼ਾਹ ਮਾਨਸਾ ਵਿਖੇ ਲੱਗੇ ਧਰਨੇ ਵਿੱਚ ਆਏ ਅਤੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਦੇ ਨਾਲ ਨਾਲ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਕੇਂਦਰੀ ਸੁਰੱਖਿਆ ਬਲਾਂ ਦੀ ਸੁਰੱਖਿਆ ਮਹੱਇਆ ਕਰਵਾਈ, ਉਦੋਂ ਤੋਂ ਪੰਜਾਬ ਸਰਕਾਰ ਧਰਨਾ ਕਾਰੀਆਂ ਤੇ ਦਿਨੋਂ ਦਿਨ ਸਖਤੀ ਕਰ ਰਹੀ ਹੈ, ਪਹਿਲਾਂ ਲੱਖਾਂ ਸਿਧਾਨਾ ਤੇ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ ਗਿਆ ਅਤੇ ਹੁਣ ਭਾਨਾ ਸਿੱਧੂ ਨੂੰ ਕਿਸੇ ਵੇਲੇ ਵੀ ਗਿਰਫ਼ਤਾਰ ਕਰਕੇ ਜੇਲ੍ਹ ਸੁੱਟਿਆ ਜਾ ਸਕਦਾ ਹੈ ਦੇ ਨਾਲ ਨਾਲ ਧਰਨੇ ਤੇ ਬੈਠੇ ਪ੍ਰਦਰਸ਼ਨ ਕਾਰੀਆਂ ਤੇ ਦਬਾਅ ਬਣਾ ਰਹੀ ਹੈ ਅਤੇ ਇਸੇ ਨੀਤੀ ਤਹਿਤ ਹੁਣ ਪੰਜਾਬ ਸਰਕਾਰ ਨੇ ਪਰਮਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰਨ ਵਾਲੇ ਡਰੱਗ ਸਮਗਲਰ ਦੇ ਮੈਡੀਕਲ ਸਟੋਰ ਨੂੰ ਢਹਿ ਢੇਰੀ ਕਰਨ ਦੇ ਦੋਸ਼ਾਂ ਹੇਠ 150 ਦੇ ਲਗਭਗ ਅਣਪਛਾਤੇ ਵਿਅਕਤੀਆਂ ਤੇ ਪਰਚਾ ਦਰਜ਼ ਕਰ ਲਿਆ ਗਿਆ ਹੈ, ਭਾਈ ਖਾਲਸਾ ਨੇ ਕਿਹਾ ਇਸ ਤੋਂ ਸਾਫ਼ ਜ਼ਾਹਰ ਹੈ ਕਿ ਝੋਟਾ ਮਾਮਲੇ ਵਿੱਚ ਪੰਜਾਬ ਸਰਕਾਰ ਇਨਸਾਫ਼ ਦੇਂਣ ਦੀ ਬਜਾਏ ਪ੍ਰਦਰਸ਼ਨ ਕਾਰੀਆਂ ਤੇ ਦਬਾਅ ਬਣਾਉਣ ਦੀ ਨਿੰਦਣਯੋਗ ਨੀਤੀ ਦਾ ਇਸਤੇਮਾਲ ਕਰ ਰਹੀ ਹੈ ਜਦੋਂ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਧਰਨਾ ਕਾਰੀ ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ! ਪਰ ਸਰਕਾਰ ਦਿਨੋਂ ਦਿਨ ਪ੍ਰਦਰਸ਼ਨ ਕਾਰੀਆਂ ਤੇ ਦਬਾਅ ਦੀ ਨੀਤੀ ਤੇ ਚੱਲ ਰਹੀ ਹੈ ਅਤੇ ਪੁਲਿਸ ਦੀ ਗਿਣਤੀ ਵੀ ਦਿਨੋਂ ਦਿਨ ਵਧਾਉਂਦੀ ਜਾ ਰਹੀ ਹੈ ਅਤੇ ਅਜਿਹੇ ਹਲਾਤਾਂ ਵਿੱਚ ਧਰਨੇ ਨੂੰ ਰਾਤ ਬਰਾਤੇ ਕਿਸੇ ਵਕ਼ਤ ਵੀ ਉਠਾਇਆ ਜਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਝੋਟਾ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰਨ ਵਾਲੇ ਡਰੱਗ ਸਮਗਲਰ ਦੇ ਮੈਡੀਕਲ ਨੂੰ ਢਹਿ ਢੇਰੀ ਕਰਨ ਵਾਲੇ 150 ਦੇ ਲਗਭਗ ਅਣਪਛਾਤੇ ਵਿਅਕਤੀਆਂ ਤੇ ਪਰਚਾ ਦਰਜ ਕਰਨ ਦੀ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਧਰਨਾ ਕਾਰੀ ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਧਰਨਾ ਖ਼ਤਮ ਕਰਕੇ ਝੋਟੇ ਦਾ ਸਸਕਾਰ ਤੇ ਹੋਰ ਅੰਤਿਮ ਰਸਮਾਂ ਕਰਨ ਲਈ ਰਾਹ ਪੱਧਰਾ ਹੋ ਸਕੇ , ਇਸ ਵਕਤ ਭਾਈ ਖਾਲਸਾ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਆਗੂ ਮੌਜੂਦ ਸਨ ।

Leave a Reply

Your email address will not be published. Required fields are marked *