ਮਾਨਸਾ, ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)– ਆਖਿਰ ਪਰਮਿੰਦਰ ਸਿੰਘ ਝੌਟਾ ਦੇ ਪਰਿਵਾਰ ਨੇ ਲਾਸ਼ ਤੇ ਸਿਆਸਤ ਕਰਨ ਵਾਲਿਆਂ ਦਾ ਖਹਿੜਾ ਛੱਡ ਕੇ ਸਰਕਾਰ ਨਾਲ ਸਹਿਮਤੀ ਪ੍ਰਗਟ ਕਰਦਿਆਂ ਪਰਮਿੰਦਰ ਸਿੰਘ ਝੋਟਾ ਦਾ ਸਸਕਾਰ ਕਰਨਾ ਅਤੇ ਧਰਨਾ ਖ਼ਤਮ ਕਰਨ ਦਾ ਫੈਸਲਾ ਕਰ ਲਿਆ ਹੈ ਅਤੇ ਹੁਣ 6 ਨਵੰਬਰ ਤੱਕ ਹੋ ਜਾਵੇਗਾ ਸਸਕਾਰ ਅਤੇ ਧਰਨਾ ਵੀ ਖ਼ਤਮ ਕਰ ਦਿੱਤਾ ਜਾਵੇਗਾ, ਸਰਕਾਰ ਦੇਵੇਗੀ ਪਰਮਿੰਦਰ ਸਿੰਘ ਝੋਟਾ ਦੇ ਪ੍ਰਵਾਰ ਨੂੰ ਦੋ ਕਰੋੜ ਰੁਪਏ ਅਤੇ ਇੱਕ ਸਰਕਾਰੀ ਨੌਕਰੀ ! ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪਰਵਿੰਦਰ ਸਿੰਘ ਝੌਟਾ ਦੇ ਪ੍ਰਵਾਰ ਵਲੋਂ ਲਾਸ਼ ਤੇ ਸਿਆਸਤ ਕਰਨ ਵਾਲਿਆਂ ਦਾ ਖਹਿੜਾ ਛੱਡ ਕੇ ਸਰਕਾਰ ਨਾਲ ਸਮਝੌਤਾ ਕਰਨ ਵਾਲੀ ਨੀਤੀ ਹੋਈ ਸਵਾਗਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਦੋ ਕਰੋੜ ਅਤੇ ਸਰਕਾਰੀ ਨੌਕਰੀ ਦੇ ਨਾਲ ਪਰਵਿੰਦਰ ਸਿੰਘ ਝੋਟਾ ਦੇ ਬੱਚਿਆਂ ਦੇ ਭਵਿੱਖ ਲਈ ਕੋਈ ਵਿਸ਼ੇਸ਼ ਉਪਰਾਲਾ ਕਰਨ ਦੀ ਲੋੜ ਤੇ ਜ਼ੋਰ ਦੇਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪਰਵਿੰਦਰ ਸਿੰਘ ਝੋਟਾ ਦੇ ਪ੍ਰਵਾਰ ਵਲੋਂ ਸਿਆਸਤ ਕਰਨ ਵਾਲਿਆਂ ਦਾ ਖਹਿੜਾ ਛੱਡ ਕੇ ਸਰਕਾਰ ਨਾਲ ਸਹਿਮਤੀ ਕਰਨ ਵਾਲੇ ਫੈਸਲੇ ਦੀ ਸ਼ਲਾਘਾ ਅਤੇ ਸਰਕਾਰ ਤੋਂ ਪਰਮਿੰਦਰ ਸਿੰਘ ਝੋਟਾ ਦੇ ਬੱਚਿਆਂ ਲਈ ਕੋਈ ਵਿਸ਼ੇਸ਼ ਐਲਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕੁਝ ਲੋਕ ਪਰਮਿੰਦਰ ਸਿੰਘ ਝੋਟਾ ਦੇ ਪ੍ਰਵਾਰ ਨੂੰ ਗੁਮਰਾਹ ਕਰਕੇ ਪੁੱਤਰ ਦੀ ਲਾਸ਼ ਤੇ ਕਰ ਰਹੇ ਸਨ ਸਿਆਸਤ ਜਿਸ ਨਾਲ ਲਾਸ਼ ਦਾ ਹੋ ਰਿਹਾ ਸੀ ਅਪਮਾਨ, ਇਸ ਕਰਕੇ ਪਰਵਾਰ ਨੇ ਬੜੀ ਸਮਝਦਾਰੀ ਤੋਂ ਕੰਮ ਲੈਂਦਿਆਂ ਸਰਕਾਰ ਦੇ ਭੇਜੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨਾਲ ਸਹਿਮਤੀ ਦੀ ਗੱਲਬਾਤ ਕਰਕੇ ਦੋ ਕਰੌੜ ਰੁਪਏ ਅਤੇ ਇੱਕ ਸਰਕਾਰੀ ਨੌਕਰੀ ਲੈਕੇ ਪਰਮਿੰਦਰ ਸਿੰਘ ਝੋਟਾ ਦਾ ਸਸਕਾਰ ਕਰਨ ਅਤੇ ਧਰਨਾ ਖ਼ਤਮ ਕਰਨ ਦਾ ਫੈਸਲਾ ਕਰ ਲਿਆ ਹੈ ਅਤੇ ਅੱਜ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਵਾਲੀ ਰਿਹਾਇਸ਼ ਦਾ ਘਿਰਾਓ ਕਰਨਾ ਮੁਲਤਵੀ ਕਰ ਦਿੱਤਾ ਹੈ, ਭਾਈ ਖਾਲਸਾ ਨੇ ਦੱਸਿਆ ਸਰਕਾਰ ਦੀ ਪ੍ਰਵਾਰ ਨਾਲ ਲਾਸ਼ ਦਾ ਸਸਕਾਰ ਕਰਨ,ਧਰਨਾ ਖ਼ਤਮ ਕਰਨ ਅਤੇ 5 ਨਵੰਬਰ ਵਾਲਾਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਮੁਲਤਵੀ ਕਰਨ ਦੀ ਸਹਿਮਤੀ ਬਣ ਗਈ ਹੈ ਅਤੇ ਇਸ ਦਰਮਿਆਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਧਰਨੇ ਤੇ ਬੈਠੇ ਕਿਸਾਨਾਂ ਤੇ ਹੋਰ ਸਿਆਸੀ ਪਾਰਟੀਆਂ ਦੇ ਨਾਲ ਨਾਲ ਨੌਂਜਵਾਨਾਂ ਦਾ ਧੰਨਵਾਦ ਵੀ ਕਰ ਦਿੱਤਾ ਹੈ ਅਤੇ ਹੁਣ 6 ਨਵੰਬਰ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ ਅਤੇ ਮਾਨਸਾ ਵਾਲਾਂ ਧਰਨਾ ਖ਼ਤਮ ਕਰ ਦਿੱਤਾ ਜਾਵੇਗਾ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪਰਵਿੰਦਰ ਸਿੰਘ ਝੌਟਾ ਦੇ ਪ੍ਰਵਾਰ ਨੂੰ ਦੋ ਕਰੋੜ ਰੁਪਏ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਵਾਲੇ ਫੈਸਲੇ ਦਾ ਜਿਥੇ ਸਮਰਥਨ ਅਤੇ ਸਵਾਗਤ ਕਰਦੀ ਹੈ ਉਥੇ ਪ੍ਰਵਾਰ ਵਲੋਂ ਸਰਕਾਰ ਨਾਲ ਸਹਿਮਤੀ ਪ੍ਰਗਟਾਉਂਦਿਆਂ ਪਰਮਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਕਰਨ, ਧਰਨਾ ਖ਼ਤਮ ਕਰਨ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਮੁਲਤਵੀ ਕਰਨ ਵਾਲੇ ਫੈਸਲੇ ਦੀ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਕਿ ਪਰਮਿੰਦਰ ਸਿੰਘ ਝੋਟਾ ਦੇ ਦੋ ਬੱਚਿਆਂ ਦੇ ਅਗਲੇ ਭਵਿੱਖ ਲਈ ਕਾਲਜ ਤੱਕ ਸਾਰੀ ਪੜਾਈ ਦਾ ਸਰਕਾਰੀ ਪ੍ਰਬੰਧ ਕੀਤਾ ਜਾਵੇ ਕਿਉਂਕਿ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੁਰਬਾਨੀ ਕੀਤੀ ਹੈ ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਆਦਿ ਆਗੂ ਹਾਜ਼ਰ ਸਨ ।।

