ਅੰਮ੍ਰਿਤਸਰ , ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)– ਹਰ ਸਾਲ ਸ਼ਹੀਦ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਤਰਨਾਦਲ ਦੇ ਮੁਖੀ ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ ਵੱਲੋਂ ਬੰਦੀ ਛੋੜ ਦਿਵਸ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਅੰਮ੍ਰਿਤਸਰ ਮਹਿਤਾ ਰੋਡ ਵੱਲਾ ਵਿਖੇ ਮਨਾਉਣ ਦੀ ਮਰਯਾਦਾ ਤਹਿਤ ਇਸ ਸਾਲ ਬੰਦੀ ਛੋੜ ਦਿਵਸ 9 ਨਵੰਬਰ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ ਅਤੇ ਇਸ ਸਬੰਧੀ ਗੁਰਬਾਣੀ ਦੇ ਅਖੰਡਪਾਠ ਸਾਹਿਬ 7 ਨਵੰਬਰ ਨੂੰ ਆਰੰਭ ਹੋ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 9 ਨਵੰਬਰ ਨੂੰ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਬਾਅਦ ਦੁਪਹਿਰ ਨਿਹੰਗ ਸਿੰਘ ਫ਼ੌਜਾਂ ਵੱਲੋਂ ਮਹੱਲਾ ਦਾ ਪ੍ਰਦਰਸ਼ਨ ਕਰਕੇ ਸੰਗਤਾਂ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ ਅਤੇ ਇਸ ਮੌਕੇ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਦਿੱਤੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਹਰ ਸਾਲ ਬੰਦੀ ਛੋੜ ਦਿਵਸ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲੋਂ ਅਤੇ ਮਿਸਲ ਸਹੀਦ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਦੇ ਮੁਖੀ ਜਥੇਦਾਰ ਬਾਬਾ ਹਰਜਿੰਦਰ ਸਿੰਘ ਜੀ ਵਲੋਂ ਇਕੱਤਰਤਾ ਨਾਲ ਬੰਦੀ ਛੋੜ ਦਿਵਸ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਅੰਮ੍ਰਿਤਸਰ ਮਹਿਤਾ ਰੋਡ ਵਿਖੇ ਮਨਾਏ ਜਾਣ ਵਾਲੀ ਮਰਯਾਦਾ ਤਹਿਤ ਇਸ ਵਾਰ 9 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ 7 ਨਵੰਬਰ ਨੂੰ ਰੱਖੇਂ ਅਖੰਡਪਾਠ ਸਾਹਿਬ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਹਾਜ਼ਰੀ ਲਵਾ ਕੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਸਬੰਧੀ ਚਾਨਣਾ ਪਾਉਣਗੇ, ਭਾਈ ਖਾਲਸਾ ਨੇ ਬਾਦ ਦੁਪਹਿਰ ਨਿਹੰਗ ਸਿੰਘ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਮੂਹ ਧਾਰਮਿਕ ਬੁਲਾਰਿਆਂ ਤੇ ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਨੂੰ ਮਾਇਆ ਦੇ ਗੱਫੇ ਇਨਾਮ ਵਜੋਂ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਟੁੱਟ ਵਰਤਾਏ ਜਾਣਗੇ, ਇਸ ਮੌਕੇ ਜਥੇਦਾਰ ਬਾਬਾ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ,ਮੀਤ ਜਥੇਦਾਰ ਬਾਬਾ ਨਰਿੰਦਰ ਸਿੰਘ ਵੱਲਾ, ਬਾਬਾ ਸਤਪਾਲ ਸਿੰਘ ਵੱਲਾ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਤੋਂ ਇਲਾਵਾ ਬਹੁਤ ਸਾਰੇ ਜਥੇਦਾਰ ਸਾਹਿਬਾਨ ਅਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਮੁਹੱਲੇ ਵਿੱਚ ਸ਼ਾਮਲ ਹੋਣਗੀਆਂ ।

