ਪਰਮਿੰਦਰ ਸਿੰਘ ਝੋਟਾ ਮਾਮਲੇ ‘ਚ ਸਰਕਾਰ ਨੇ ਸਮਝੋਤੇ ਤਹਿਤ ਪਹਿਲੀ ਮੰਗ ਰਾਹੀਂ ਲੱਖਾਂ ਸਿਧਾਨਾ ਸਮੇਤ ਸਭ ਨੂੰ ਕੀਤਾ ਰਿਹਾ ਤੇ ਹੋਰ ਵੀ ਮੰਗਾਂ ਪ੍ਰਵਾਨ ਹੋ ਜਾਣਗੀਆਂ ਅਤੇ ਕੱਲ ਕੀਤਾ ਜਾਵੇਗਾ ਸਸਕਾਰ – ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਮਾਨਸਾ, ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਮਾਨਸਾ ਦੇ ਸਮਾਜ ਸੇਵਕ ਕਾਰਕੁੰਨ ਅਤੇ ਨਸ਼ਿਆਂ ਤੋਂ ਨੌਜਵਾਨੀ ਨੂੰ ਬਚਾਉਣ ਖ਼ਾਤਰ ਕੁਰਬਾਨੀ ਦੇਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਇਨਸਾਫ ਲਈ ਲੱਗਾ ਧਰਨਾ ਉਸ ਵੇਲੇ ਖ਼ਤਮ ਹੋ ਗਿਆ ਜਦੋਂ ਪ੍ਰਵਾਰ ਦੀ ਸਰਕਾਰ ਦੇ ਭੇਜੇ ਮੰਤਰੀਆਂ ਨਾਲ ਸਮਝੌਤਾ ਹੋਣ ਤੋਂ ਬਾਅਦ ਖਤਮ ਕਰ ਦਿੱਤਾ ਗਿਆ, ਸਮਝੌਤੇ ਦੀ ਸ਼ੁਰੂਆਤ ਕਰਦਿਆਂ ਸਰਕਾਰ ਨੇ ਪ੍ਰਵਾਰ ਦੀ ਮੰਗ ਅਨੁਸਾਰ ਲੱਖਾਂ ਸਿਧਾਨਾ, ਮੋਹਨਜੀਤ ਸਿੰਘ ਸ਼ੇਰੋਂ ਸਮੇਤ ਸਾਰੇ ਹਿਰਾਸਤ ਵਿੱਚ ਲਏ ਨੌਜਵਾਨਾ ਨੂੰ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਹੈ ਅਤੇ ਬਾਕੀ ਸਾਰੀਆਂ ਮੰਗਾਂ ਜਿਸ ਵਿਚ ਦੋ ਕਰੌੜ ਰੁਪਏ ਦੇਣ, ਪ੍ਰਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਵਰਗੀਆਂ ਸਾਰੀਆਂ ਮੰਗਾਂ ਵੀ ਪ੍ਰਵਾਨ ਕਰ ਕੇ ਧਰਨੇ ਨੂੰ ਖਤਮ ਕਰਵਾਉਣ ਵਿੱਚ ਸਫਲਤਾ ਪ੍ਰਾਪਤ ਕਰ ਲਈ ਹੈ ਅਤੇ ਹੁਣ ਪਰਮਿੰਦਰ ਸਿੰਘ ਝੂਟਾ ਦਾ ਕੱਲ ਨੂੰ ਸਸਕਾਰ ਕਰ ਦਿੱਤਾ ਜਾਵੇਗਾ, ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਪਰ ਕੁਝ ਕੂੰ ਧਰਨਾਕਾਰੀ ਪ੍ਰਵਾਰ ਦੇ ਸਮਝੌਤੇ ਤੇ ਤੰਜ ਕਸ ਰਹੇ ਤੇ ਕਹੇ ਰਹੇ ਹਨ ਕਿ ਅਗਰ ਦੋ ਕਰੌੜ ਲੈਣਾ ਸੀ ਤਾਂ ਪਹਿਲਾਂ ਹੀ ਸਮਝੌਤਾ ਕਰ ਲੈਣਾ ਸੀ 23 ਦਿਨ ਧਰਨਾ ਲਾ ਕੇ ਲਾਸ਼ ਅਪਮਾਨ ਕਰਨ ਕੀ ਜ਼ਰੂਰਤ ਸੀ ਪਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪਰਮਿੰਦਰ ਸਿੰਘ ਝੌਟਾ ਪ੍ਰਵਾਰ ਵਲੋਂ ਸਰਕਾਰ ਨਾਲ ਸਮਝੌਤਾ ਕਰਨ ਅਤੇ ਸਰਕਾਰ ਵੱਲੋਂ ਪ੍ਰਵਾਰ ਨੂੰ ਦੋ ਕਰੋੜ ਰੁਪਏ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਤੇ ਹਿਰਾਸਤ ਵਿੱਚ ਲਏ ਸਾਰੇ ਪ੍ਰਦਰਸ਼ਨ ਕਾਰੀਆਂ ਨੂੰ ਬਿਨਾ ਸ਼ਰਤ ਰਿਹਾਅ ਕਰਨ ਵਾਲੇ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੀ ਹੈ ਕਿ ਪ੍ਰਵਾਰ ਦੀਆਂ ਹੋਰ ਮੰਗਾਂ ਵੀ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਸਸਕਾਰ ਕਰਨ ਅਤੇ ਧਰਨਾ ਖ਼ਤਮ ਲਈ ਰਾਹ ਪੱਧਰਾ ਕੀਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪਰਮਿੰਦਰ ਸਿੰਘ ਝੋਟਾ ਮਾਮਲੇ ਵਿੱਚ ਪਹਿਲੀ ਮੰਗ ਅਨੁਸਾਰ ਲੱਖਾਂ ਸਿਧਾਨਾ, ਮੋਹਨਜੀਤ ਸਿੰਘ ਸ਼ੇਰੋਂ ਦੀ ਰਿਹਾਈ ਕਰਨ ਦਾ ਸਵਾਗਤ ਅਤੇ ਬਾਕੀ ਰਹਿੰਦੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਪਰਮਿੰਦਰ ਸਿੰਘ ਪ੍ਰਵਾਰ ਵਲੋਂ ਕੀਤੇ ਇਸ ਸਮਝੌਤੇ ਦੀ ਕੁੱਝ ਕੂੰ ਧਰਨਕਾਰੀਆਂ ਨੂੰ ਛੱਡ ਕੇ ਹਰ ਵਰਗ ਦੇ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸਮਝੌਤੇ ਤਹਿਤ ਸਾਰੀਆਂ ਪ੍ਰਵਾਰ ਦੀਆਂ ਮੰਗਾਂ ਪ੍ਰਵਾਨ ਕਰਨ ਕੀਤੀਆਂ ਜਾਣ ਤਾਂ ਕਿ ਲਾਸ਼ ਦੀ ਸਸਕਾਰ ਕੀਤਾ ਜਾ ਸਕੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪ੍ਰਵਾਰ ਨੂੰ ਇਨਸਾਫ ਦਿਵਾਉਣ ਲਈ 23/24 ਤੋਂ ਲੱਗੇ ਧਰਨੇ ਨੂੰ ਖਤਮ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਿਭਾਈ ਭੂਮਿਕਾ ਦਾ ਸਵਾਗਤ ਕਰਦੀ ਹੈ ਕਿ ਪ੍ਰਵਾਰ ਨਾਲ ਕੀਤੇ ਸਮਝੌਤੇ ਤਹਿਤ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਅੰਤਿਮ ਸੰਸਕਾਰ ਕਰਨ ਲਈ ਰਾਹ ਪੱਧਰਾ ਕੀਤਾ ਜਾ ਸਕੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ, ਭਾਈ ਰਛਪਾਲ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਤੋਂ ਇਲਾਵਾ ਹੋਰ ਵੀ ਕਈ ਕਾਰਕੁਨ ਹਾਜ਼ਰ ਸਨ ।।

Leave a Reply

Your email address will not be published. Required fields are marked *