ਜੇਤੂ ਖਿਡਾਰੀ ਰਾਜ ਪੱਧਰੀ ਹੋਣ ਵਾਲੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਗੇ
ਬਟਾਲਾ, ਗੁਰਦਾਸਪੁਰ 6 ਨਵੰਬਰ (ਸਰਬਜੀਤ ਸਿੰਘ)– ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ/ਐਲੀ: ਸ਼੍ਰੀਮਤੀ ਪਰਮਜੀਤ ਦੇ ਦਿਸ਼ਾ ਨਿਰਦੇਸ਼ਾਂ ਨਾਲ ਸਿੱਖਿਆ ਵਿਭਾਗ ਐਲੀ: ਗੁਰਦਾਸਪੁਰ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਪੋਰਟਸ ਸਟੇਡੀਅਮ ਸਰਕਾਰੀ ਕਾਲਜ ਵਿਖੇ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਈ.ਓ. ਪਰਮਜੀਤ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਖੇਡ ਕੈਲੰਡਰ ਅਨੁਸਾਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਕਰਵਾਈਆਂ ਗਈਆਂ ਹਨ , ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਜਾਣਕਾਰੀ ਦਿੱਤੀ ਕਿ ਖੇਡਾਂ ਦੇ ਸ਼ੁੱਭ ਆਰੰਭ ਦੌਰਾਨ ਬੱਚਿਆਂ ਵੱਲੋਂ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਤੋਂ ਪਹਿਲਾਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਚੁੱਕੀਆਂ ਹਨ। ਇਸ ਦੌਰਾਨ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਵੰਡੇ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਜਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀ ਰਾਜ ਪੱਧਰੀ ਹੋਣ ਵਾਲੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਦੌਰਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਅਨੀਤਾ ਵੱਲੋਂ ਜ਼ਿਲ੍ਹਾ ਪੱਧਰੀ ਹੋ ਰਹੀਆਂ ਖੇਡਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਬੀ.ਪੀ.ਈ.ਓ. ਜਸਵਿੰਦਰ ਸਿੰਘ , ਬੀ.ਪੀ.ਈ.ਓ. ਲਖਵਿੰਦਰ ਸਿੰਘ ਸੇਖੋਂ, ਬੀ.ਪੀ.ਈ.ਓ. ਬਲਵਿੰਦਰ ਸਿੰਘ ਗਿੱਲ, ਬੀ.ਪੀ.ਈ. ਓ. ਪੰਕਜ ਅਰੋੜਾ, ਬੀ.ਪੀ.ਈ.ਓ. ਨਰੇਸ਼ ਪਨਿਆੜ , ਬੀ.ਪੀ.ਈ.ਓ. ਤਰਸੇਮ ਸਿੰਘ , ਬੀ.ਪੀ.ਈ.ਓ. ਸ਼ੁਦੇਸ਼ ਖੰਨਾ , ਬੀ.ਪੀ.ਈ.ਓ. ਰਾਜੇਸ਼ ਕੁਮਾਰ , ਬੀ.ਪੀ.ਈ.ਓ. ਭਾਰਤ ਰਤਨ ,ਨਵਜੋਤ ਕੌਰ ਬਲਾਕ ਸਪੋਰਟਸ ਕੋਆਰਡੀਨੇਟਰ , ਰਛਪਾਲ ਕੌਰ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ,ਡੀ.ਈ.ਓ. ਦਫ਼ਤਰ ਤੋਂ ਜਸਬੀਰ ਲਾਲ , ਮੈਡਮ ਅਨੂੰ ਅਰੋੜਾ, ਮਲਕਿੰਦਰ ਸਿੰਘ, ਸਮੇਤ ਵੱਖ-ਵੱਖ ਬਲਾਕਾਂ ਅਧਿਆਪਕ ਹਾਜ਼ਰ ਸਨ


