ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਪਰਿਵਾਰ ਨੂੰ ਸਰਕਾਰ ਵੱਲੋਂ ਸੁਰੱਖਿਆ ਦੇਣ ਦੀ ਕੀਤੀ ਸ਼ਲਾਘਾ : ਭਾਈ ਵਿਰਸਾ ਸਿੰਘ ਖ਼ਾਲਸਾ

ਮਾਲਵਾ

ਬਠਿੰਡਾ, ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਪਰਵਾਰ ਨੂੰ ਕੁਝ ਦਿਨਾਂ ਤੋਂ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਿਲ ਰਹੀਆਂ ਸਨ ਧਮਕੀਆਂ, ਜਿਸ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਸ ਤੇ ਤੁਰੰਤ ਐਕਸ਼ਨ ਲੈਂਦਿਆਂ ਪ੍ਰਵਾਰ ਨੂੰ ਸੁਰੱਖਿਆ ਦੇ ਦਿੱਤੀ ਹੈ ਜੋ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੀ ਇਸ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਵਿਚ ਕਰਦੀ ਹੈ ,ਕਿਉਂਕਿ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਰਾਜ ਦੇ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਨੂੰ ਯੌਕੀਨੀ ਬਣਾਵੇ ਅਤੇ ਆਪਣੀ ਇਸ ਜ਼ੁਮੇਵਾਰੀ ਤੇ ਪਹਿਰਾ ਦੇਂਦਿਆਂ ਸਰਕਾਰ ਵੱਲੋਂ ਤੂਰ ਵੰਜਾਰਾ ਦੇ ਗੁਲਜਾਰ ਸਿੰਘ ਪ੍ਰਵਾਰ ਨੂੰ ਸੁਰੱਖਿਆ ਪ੍ਰਦਾਨ ਕਰਕੇ ਬਹੁਤ ਵਧੀਆ ਤੇ ਸ਼ਲਾਘਾਯੋਗ ਲੋਕਾਂ ਦੀ ਮੰਗ ਵਾਲਾਂ ਫੈਸਲਾ ਲਿਆ ਹੈ, ਕਿਉਂਕਿ ਪ੍ਰਵਾਰ ਨੂੰ ਮਿਲ ਰਹੀਆਂ ਧਮਕੀਆਂ ਕਰਕੇ ਪ੍ਰਵਾਰ ਦੀ ਮੰਗ ਸੀ ਉਹਨਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ, ਇਸ ਕਰਕੇ ਸਰਕਾਰ ਨੇ ਪ੍ਰਵਾਰ ਦੀ ਮੰਗ ਅਨੁਸਾਰ ਸਰਕਾਰੀ ਸੁਰੱਖਿਆ ਦੇ ਕੇ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਉਪਰਾਲਾ ਕੀਤਾ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਦੇ ਪ੍ਰਵਾਰ ਨੂੰ ਮਿਲ ਰਹੀਆਂ ਧਮਕੀਆਂ ਨੂੰ ਮੁੱਖ ਰੱਖਦਿਆਂ ਸਰਕਾਰੀ ਸੁਰੱਖਿਆ ਦੇਣ ਵਾਲੇ ਫੈਸਲੇ ਦੀ ਸ਼ਲਾਘਾ ਅਤੇ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਦੱਸਦਿਆਂ ਮੰਗ ਕੀਤੀ ਕਿ ਧਮਕੀਆਂ ਦੇਣ ਵਾਲੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਦਾ ਜਲਦੀ ਪਤਾ ਲਾ ਕੇ ਇਨ੍ਹਾਂ ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਦੇ ਪ੍ਰਵਾਰ ਨੂੰ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੀ ਇਸ ਭੈੜੀ ਕਾਰਵਾਈ ਦੀ ਨਿੰਦਾ ਕਰਦੀ ਹੈ, ਉਥੇ ਸਰਕਾਰ ਵੱਲੋਂ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਪ੍ਰਵਾਰ ਨੂੰ ਸੁਰੱਖਿਆ ਦੇਣ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਧਮਕੀਆਂ ਦੇਣ ਵਾਲੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਰਾਜ ਵਿੱਚ ਅਜਿਹੀਆਂ ਧਮਕੀਆਂ ਦੇਣ ਵਾਲੀਆਂ ਘਟਨਾਵਾਂ ਬਹੁਤ ਹੀ ਚਿੰਤਾ ਜਨਕ ਵਿਸ਼ਾ ਬਣ ਗਈਆਂ ਹਨ ਅਤੇ ਸਰਕਾਰ ਵੱਲੋਂ ਅਜਿਹੇ ਲੋਕਾਂ ਤੇ ਕਾਨੂੰਨੀ ਕਾਰਵਾਈ ਦੀ ਢਿੱਲ ਮੱਠ ਕਰਕੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਦਾ ਦਿਲ ਵਧ ਗਿਆ ਅਤੇ ਅਜਿਹੀਆਂ ਘਟਨਾਵਾਂ ਵਿਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਿਹਾ, ਜਿਸ ਕਰਕੇ ਸਰਕਾਰ ਦੇ ਜ਼ੁਮੇਵਾਰੀ ਬਣਦੀ ਹੈ ਕਿ ਉਹ ਅਜਿਹੀਆਂ ਸਮਾਜ ਵਿਰੋਧੀ ਅਨਸਰਾਂ ਦੀਆਂ ਘਿਨੌਣੀਆਂ ਕਾਰਵਾਈਆਂ ਨੂੰ ਠੱਲ੍ਹ ਪਾਉਣ ਲਈ ਸਖਤ ਤੋਂ ਸਖਤ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦੇਵੇ ਇਸ ਵਕ਼ਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਆਗੂ ਮਜੌਦ ਸਨ ।।

Leave a Reply

Your email address will not be published. Required fields are marked *