ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਬ੍ਰਿਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ, ਰਾਸ਼ਨ ਤੇ ਮਿਠਾਈ ਵੰਡੀ ਅਤੇ ਚਲਾਏ ਪਟਾਕੇ

ਗੁਰਦਾਸਪੁਰ

ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਬ੍ਰਿਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਉਨ੍ਹਾਂ ਵੱਲੋਂ ਬਜ਼ੁਰਗਾਂ ਨੂੰ ਰਾਸ਼ਨ ਅਤੇ ਮਿਠਾਈ ਵੀ ਦਿੱਤੀ ਗਈ। ਉਨ੍ਹਾਂ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।

ਇਸ ਦੌਰਾਨ ਬਜ਼ੁਰਗਾਂ ਨਾਲ ਮਿਲ ਕੇ ਪਟਾਕੇ ਵੀ ਚਲਾਏ ਗਏ ਅਤੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰ ਗਿਆ।

ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਦਾ ਤਿਉਹਾਰ ਨਹੀਂ, ਸਗੋਂ ਇੱਕ-ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਨ ਅਤੇ ਸਮਾਜ ਦੇ ਹਰ ਵਰਗ ਨੂੰ ਆਪਣੇ ਨਾਲ ਜੋੜਨ ਦਾ ਤਿਉਹਾਰ ਹੈ। ਸਾਡੇ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਨਾਲ ਸਮਾਂ ਬਿਤਾਉਣਾ ਸਾਡਾ ਫਰਜ਼ ਹੈ।

Leave a Reply

Your email address will not be published. Required fields are marked *