ਅੰਮ੍ਰਿਤਸਰ, ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਚੱਬੇ ਦੀ ਧਰਤੀ ਹਰ ਮਿਸਲ ਤਰਨਾਗ ਨੂੰ ਇਨਾਮ ਵੰਡੇ ਜਾਂਦੇ ਹਨ ਅਤੇ ਇਸ ਵਿੱਚ ਉੱਚ ਕੋਟੀ ਦੇ ਘੌੜ ਸਵਾਰ ਪਹੁੰਚਦੇ ਹਨ ਹਨ ਇਹਨਾਂ ਮੁਕਾਬਲੇ ਵਿੱਚ ਭਾਗ ਲੈਂਦੇ ਹਨ, ਇਸ ਸਾਲ ਇਹ ਮੁਕਾਬਲਾ ਚੱਬ ਮਿਸਲ ਤਰਨਾਦਲ ਬਾਬਾ ਬਕਾਲਾ ਦੇ ਮੁੱਖੀ ਜਥੇਦਾਰ ਬਾਬਾ ਜੋਗਾ ਸਿੰਘ, ਜਥੇਦਾਰ ਗੁਰਦੇਵ ਸਿੰਘ ਅਨੰਦਪੁਰ ਸਾਹਿਬ ਵਾਲੇ, ਸੰਪਰਦਾਇ ਸਹੀਦ ਬਾਬਾ ਚੰਦ ਦਲ ਪੰਥ ਦੇ ਮੁਖੀ ਜਥੇਦਾਰ ਅਵਤਾਰ ਸਿੰਘ ਸਿੰਘ ਸੁਰਸਿੰਘ ਦੀ ਅਗਵਾਈ ਅਤੇ ਐਨ ਆਈ ਆਰ ਭਰਾਵਾਂ ਦੇ ਸੰਯੋਗ ਨਾਲ ਬਹੁਤ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ,ਇਸ ਵਿੱਚ ਗੁਰੂ ਨਾਨਕ ਦਲ ਮੜੀਆਂ ਵਾਲਿਆਂ ਦੇ ਜਥੇਦਾਰ ਬਾਬਾ ਜਗਜੀਤ ਸਿੰਘ ਜੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੌੜੀ,ਸਹੀਦ ਬਾਬਾ ਜੀਵਨ ਸਿੰਘ ਤਰਨਾਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਮਾਲਵਾ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਸੁਖਪਾਲ ਸਿੰਘ , ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਜਰ ਤੋਂ ਇਲਾਵਾ ਪੰਜਾਬ ਪੁਲਿਸ ਦੇ ਘੌੜ ਸਵਾਰੇ ਨੇ ਇਸ ਮੁਕਾਬਲੇ ਵਿਚ ਹਿੱਸਾ ਲਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ , ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਮਿਸਲ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਜੀ ਅਤੇ ਜਥੇਦਾਰ ਬਾਬਾ ਗੁਰਦੇਵ ਸਿੰਘ ਅਨੰਦਪੁਰ ਸਾਹਿਬ ਦੀ ਅਗਵਾਈ ਸਮੇਤ ਐਨ ਆਈ ਆਰ ਭਰਾਵਾਂ ਦੇ ਭਰਵੇਂ ਸੰਯੋਗ ਨਾਲ ਕਰਵਾਏ ਜਾਣ ਵਾਲੀ ਮਰਯਾਦਾ ਤਹਿਤ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ, ਇਸ ਮੌਕੇ ਵਿਸ਼ੇਸ਼ ਤੌਰ ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ, ਧਾਰਮਿਕ ਖੇਤਰ ਵਿੱਚ ਸਰਗਰਮ ਮਹਾਂਪੁਰਖ ਤੋਂ ਇਲਾਵਾ ਸਥਾਨਕ ਹਜਾਰਾਂ ਸੰਗਤਾਂ ਨੇ ਇਹ ੜੌੜ ਦੌੜ ਤੇ ਨੇਜ਼ਾ ਬਾਜ਼ੀ ਖਾਲਸਾਈ ਜੰਗ, ਜਥੇਦਾਰ ਖੜਕ ਸਿੰਘ ਲੁਧਿਆਣਾ, ਬਾਬਾ ਮਾਧੋ ਤੋ ਇਲਾਵਾ ਹਜ਼ਾਰਾਂ ਸੰਗਤਾਂ ਹਾਜ਼ਰ ਸਨ ।।

