ਅੰਮ੍ਰਿਤਸਰ, ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਹਰ ਸਾਲ ਦਸਮੇਸ਼ ਤਰਨਾ ਦਲ ਵੱਲੋਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਮੌਕੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਸੰਗਤਾਂ ਨੂੰ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਦੀ ਚਲਾਈ ਸਲਾਨਾ ਮਰਯਾਦਾ ਤਹਿਤ ਇਸ ਵਾਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ,ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨ ਯੋਗ ਹਸਤੀਆਂ ਤੋਂ ਸਿੰਘ ਸਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਦੇ ਭੰਡਾਰੇ ਅਤੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁਹੱਲੇ ‘ਚ ਸਾਮਲ ਹੋਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਮਹੱਲੇ। ਸਬੰਧੀ ਪਰਸੋਂ ਦੇ ਰੋਜ ਤੋਂ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਦਸਮੇਸ਼ ਤਰਨਾ ਦਲ ਛਾਉਣੀ ਬਟਾਲਾ ਰੋਡ ਨੇੜੇ ਬਿਜਲੀ ਘਰ ਵਿਖੇ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਬਾਅਦ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ, ਜਿਸ ਵਿਚ ਪੋਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾ ਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਬੰਦੀ ਛੋੜ ਦਿਵਸ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪਵਿੱਤਰ ਇਤਹਾਸ ਤੋਂ ਜਾਣੂ ਕਰਵਾਇਆ, ਸ਼ਾਮ ਨੂੰ ਸਮੂਹ ਨਿਹੰਗ ਸਿੰਘਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਹੱਥ ਵਿੱਚ ਖੰਡੇ ਕਿਰਪਾਨਾਂ ਨੇਜੇ ਬਰਛੀ ਬਰਛੇ ਤੇ ਹੋਰ ਕਈ ਤਰ੍ਹਾਂ ਦੇ ਜੰਗ ਜੂੰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਅਗਵਾਈ ਹੇਠ ਸ਼ਾਨਦਾਰ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਆਈ ਸੰਗਤ ਨੂੰ ਘੌੜ ਸਵਾਰੀ, ਨੇਜ਼ਾ ਬਾਜ਼ੀ, ਗਤਕਾ ਬਾਜੀ, ਪੈਂਤੜੇ ਕੱਢਣੇ , ਨੰਗੀਆਂ ਤਲਵਾਰਾਂ ਦੇ ਜੌਹਰ,ਕਿਲੀ ਤੇ ਕਿਲਾ ਪੁੱਟਣਾ,ਕਿਲਾ ਫਤਹਿ ਕਰਨ ਵਰਗੀਆਂ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ, ਇਸ ਮੌਕੇ ਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਬਾਬਾ ਕਸ਼ਮੀਰਾ ਸਿੰਘ ਧਰਮਕੋਟ, ਬਾਬਾ ਰਵੇਲ ਸਿੰਘ ਜੀ, ਗਿਆਨੀ ਅਰਸ਼ਦੀਪ ਸਿੰਘ ਸੋਢੀ, ਹਰਜਿੰਦਰ ਸਿੰਘ ਸੈਕਟਰੀ ਤੇ ਬਾਬਾ ਰਣਜੀਤ ਸਿੰਘ ਸੋਢੀ ਲੰਗਰਾਂ ਵਾਲਿਆ ਤੋਂ ਇਲਾਵਾ ਸੈਂਕੜੇ ਫੌਜਾਂ ਤੇ ਹਜ਼ਾਰਾਂ ਸੰਗਤਾਂ ਹਾਜ਼ਰ ਸਨ ।


