ਅੰਮ੍ਰਿਤਸਰ, ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਇਸ ਸਮੇਂ ਪਹਿਲੀ ਵਾਰ ਵੇਖਣ ਨੂੰ ਮਿਲਿਆ ਜਦੋਂ ਸਿੱਖ ਦੀ ਮਿੱਨੀ ਪਾਰਲੀਮੈਂਟ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੀ ਆ ਰਹੀ ਸ਼ਤਾਬਦੀ ਬੜੀ ਧੂਮ ਧਾਮ ਨਾਲ ਮਨਾਈ ਜਾ ਰਹੀ ਹੈ ਅਤੇ ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੱਲ੍ਹ ਜੱਬੇ ਦੀ ਧਰਤੀ ਤੇ ਤਰਨਾ ਦਲ ਬਾਬਾ ਬਕਾਲਾ ਵੱਲੋਂ ਕਰਵਾਈਆਂ ਖੇਡਾਂ ‘ਚ ਪਹੁੰਚ ਕੇ ਐਲਾਨ ਕੀਤਾ ਕਿ ਇਸ ਵਾਰ ਗੁਰੂ ਰਵਿਦਾਸ ਮਹਾਰਾਜ ਜੀ ਦੀ ਆ ਰਹੀ ਸ਼ਤਾਬਦੀ ਮੌਕੇ ਫਰਵਰੀ 2027 ਨੂੰ ਖਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ, ਜਥੇਦਾਰ ਸਾਹਿਬ ਦੇ ਇਸ ਐਲਾਨ ਦਾ ਸਵਾਗਤ ਕੀਤਾ ਰਿਹਾ ਅਤੇ ਮੰਗ ਕੀਤੀ ਜਾ ਰਹੀ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਜਿਨੇ ਵੀ ਭਗਤਾ ਦੀ ਗੁਰਬਾਣੀ ਆਉਂਦੀ ਹੈ ਉਹਨਾਂ ਸਾਰਿਆਂ ਦੇ ਦਿਨ ਦਿਹਾੜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਨਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਦੇ ਮੁੱਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ, ਜਥੇਦਾਰ ਬਾਬਾ ਬਲਦੇਵ ਸਿੰਘ ਜੀ ਵੱਲਾ ਮੁਖੀ ਮਿਸਲ ਸਹੀਦ ਬਾਬਾ ਜੀਵਨ ਸਿੰਘ ਜੀ ਅਤੇ ਭਾਈ ਵਿਰਸਾ ਸਿੰਘ ਖਾਲਸਾ ਨੇ ਗਿਆਨੀ ਕੁਲਦੀਪ ਸਿੰਘ ਜਥੇਦਾਰ ਅਕਾਲਤਖਤ ਸਾਹਿਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੀ ਆ ਰਹੀ ਸ਼ਤਾਬਦੀ ਮੌਕੇ ਫਰਵਰੀ ਮਹੀਨੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾਈ ਖੇਡਾਂ ਕਰਵਾਉਣ ਵਾਲੇ ਐਲਾਨ ਦੀ ਹਮਾਇਤ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਫ਼ੈਸਲਾ ਦੱਸਦਿਆਂ ਇੱਕ ਸਾਂਝੇ ਲਿਖਤੀ ਬਿਆਨ ਰਾਹੀਂ ਕੀਤਾ, ਇਹਨਾਂ ਸਾਰੇ ਪੰਥਕ ਨੁਮਾਇੰਦਿਆਂ ਨੇ ਕਿਹਾ ਸਭ ਤੋਂ ਪਹਿਲਾਂ ਅਸੀਂ ਗੁਰੂ ਰਵਿਦਾਸ ਮਹਾਰਾਜ ਜੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਇਸ ਨੂੰ ਬਹੁਤ ਸ਼ਲਾਘਾਯੋਗ ਕਦਮ ਮੰਨਦੇ ਹਨ, ਦੂਸਰੇ ਨੰਬਰ ਪੰਥਕ ਆਗੂਆਂ ਨੇ ਕਿਹਾ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਚੱਬੇ ਦੀ ਧਰਤੀ ਤੇ ਖਾਲਸਾਈ ਖੇਡਾਂ ਸਮੇਂ ਬੋਲਦਿਆਂ ਗੁਰੂ ਰਵਿਦਾਸ ਮਹਾਰਾਜ ਜੀ ਦੀ ਆ ਰਹੀ ਸ਼ਤਾਬਦੀ ਨੂੰ ਸਮਰਪਿਤ ਫਰਵਰੀ ਮਹੀਨੇ ਵਿੱਚ ਮਾਝੇ ਦੀ ਧਰਤੀ ਤੇ ਖ਼ਾਲਸਾਈ ਜੰਗ ਜੂੰ ਖੇਡਾਂ ਕਰਵਾਉਣ ਵਾਲੇ ਕੀਤੇ ਐਲਾਨ ਦਾ ਸਵਾਗਤ ਅਤੇ ਇਸ ਨੂੰ ਸਮੇ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਮੰਨਦੇ ਹਾਂ,

