ਅੰਮ੍ਰਿਤਸਰ, ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਹਰ ਸਾਲ ਦਸਮੇਸ਼ ਤਰਨਾ ਦਲ ਮਿਸਲ ਬਾਬਾ ਹਿੰਮਤ ਸਿੰਘ ਜੀ ਦੇ ਮੁੱਖੀ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਜੀ ਦੀ ਅਗਵਾਈ ‘ਚ ਬੰਦੀ ਛੋੜ ਦਿਵਸ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਅਕਾਲ ਬੁੰਗਾ ਸਾਹਿਬ ਗੁਰੂ ਕੀ ਵਡਾਲੀ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਉਣ ਦੀ ਸਲਾਨਾ ਮਰਯਾਦਾ ਤਹਿਤ ਇਸ ਵਾਰ ਬੰਦੀ ਛੋੜ ਦਿਵਸ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ,ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਰੀਆਂ ਅਤੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਬੰਦੀ ਛੋੜ ਦਿਵਸ ਦੇ ਸਬੰਧ ਵਿੱਚ ਪਰਸੋਂ ਦੇ ਰੋਜ ਤੋਂ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਅਕਾਲ ਬੁੰਗਾ ਸਾਹਿਬ ਗੁਰੂ ਕੀ ਵਡਾਲੀ ਵਿਖੇ ਗੁਰਬਾਣੀ ਦੇ ਅਖੰਡ ਪਾਠ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਹੁਕਮਨਾਮੇ ਤੋਂ ਉਪਰੰਤ ਸ਼ਾਨਦਾਰ ਸਜਾਏ ਸੁੰਦਰ ਪੰਡਾਲ਼ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਬੰਦੀ ਛੋੜ ਗੁਰਮਤਿ ਸਮਾਗਮ ਅਰੰਭ ਹੋਇਆ ਜਿਸ ਵਿੱਚ ਪੰਥ ਦੇ ਮਹਾਨ ਵਿਦਵਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾ ਵਾਚਕਾਂ ਨੇ ਹਾਜ਼ਰੀ ਲਵਾ ਕੇ ਆਈ ਸੰਗਤ ਨੂੰ ਬੰਦੀ ਛੋੜ ਦਿਵਸ ਸਬੰਧੀ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ, ਦੀਵਾਨ ਸਮਾਪਤੀ ਤੋਂ ਬਾਅਦ ਸਮੂਹ ਨਿਹੰਗ ਸਿੰਘ ਫ਼ੌਜਾਂ ਸਿੰਘ ਸਾਹਿਬ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦੇ ਪ੍ਰਦਰਸ਼ਨ ਰਾਹੀਂ ਨੌਜਵਾਨ ਪੀੜ੍ਹੀ ਨੂੰ ਘੌੜ ਸਵਾਰੀ ਨੇਜ਼ਾ ਬਾਜ਼ੀ, ਪੈਂਤੜੇ ਕੱਢਣੇ ਨੰਗੀਆਂ ਤਲਵਾਰਾਂ ਨਾਲ ਗਤਕੇ ਦੇ ਜੌਹਰ ਵਿਖਾਉਣ ਵਰਗੀਆਂ ਕਈ ਤਰ੍ਹਾਂ ਦੀਆਂ ਖਾਲਸਾਈ ਜੰਗ ਜੂੰ ਖੇਡਾਂ ਰਾਹੀਂ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਸਮੂਹ ਬੁਲਾਰਿਆਂ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਤੇ ਹੋਰਾਂ ਸਨਮਾਨ ਯੋਗ ਹਸਤੀਆਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਵਾਲਿਆਂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ,ਇਸ ਮੌਕੇ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਜੀ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਨਰਿੰਜਨ ਸਿੰਘ ਬੋਪਾਰਾਏ,ਪਿਰਤਪਾਲ ਸਿੰਘ ਬੋਪਾਰਾਏ,ਗੁਰਚਰਨ ਸਿੰਘ, ਬਲਵਿੰਦਰ ਸਿੰਘ ਗਹਿਰੀ,ਮੁਖਤਾਰ ਸਿੰਘ ਗੁਮਾਨਪੁਰਾ, ਭਾਈ ਕੇਵਲ ਸਿੰਘ, ਬਾਬਾ ਗੁਰਦਿੱਤ ਸਿੰਘ ਰੀਟਾਉਲ,

