ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਦੀ ਸਾਈਕਲ ਯਾਤਰਾ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਮੁਹਿੰਮ ਦਾ ਹਿੱਸਾ ਬਣਨ ਨਾਲ ਚੰਨੀ ਦੀ ਕਾਂਗਰਸ ‘ਚ ਬਣੀ ਗੁੱਡ ਵੈਲ ਬਣਨੀ ਸੰਭਾਵਕ- ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਚਮਕੌਰ ਸਾਹਿਬ, ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਇੰਜ ਲੱਗਦਾ ਹੈ ਕਿ ਪੰਜਾਬ ਕਾਂਗਰਸ ਪਾਰਟੀ ਵਿੱਚ ਸਾਬਕਾ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੀ ਲੋਕਪ੍ਰਿਅਤਾ ਦਿਨੋਂ ਦਿਨ ਵਧਦੀ ਜਾ ਰਹੀ ਹੈ ਅਤੇ ਕੁਦਰਤ ਵੀ ਉਸ ਦਾ ਸਾਥ ਦੇ ਰਹੀ ਹੈ,ਹੁਣ ਭਾਵੇਂ ਚੰਨੀ ਸਾਹਿਬ ਨੂੰ ਮੁੱਖ ਮੰਤਰੀ ਚੇਹਰਾ ਬਣਾ ਕੇ ਪੰਜਾਬ ਕਾਂਗਰਸ ਵੱਲੋਂ ਚੋਣਾਂ ਨਹੀਂ ਲੜੀਆਂ ਜਾਂ ਰਹੀਆਂ ? ਪਰ ਫਿਰ ਵੀ ਚਰਨਜੀਤ ਸਿੰਘ ਚੰਨੀ ਨੇ ਪਹਿਲ ਕਦਮੀ ਕਰਦਿਆਂ ਸਾਈਕਲ ਯਾਤਰਾ ਦਾ ਐਲਾਨ ਕਰ ਦਿੱਤਾ ! ਪਰ ਬੜੀ ਸੂਝਬੂਝ ਤੇ ਦੂਰ ਦ੍ਰਿਸ਼ਟੀ ਤੋਂ ਕੰਮ ਲੈਂਦਿਆਂ ਕਿਸੇ ਵਿਰੋਧ ‘ਚ ਨਾਂ ਪੈਣ ਦੀ ਬਜਾਏ ਪੰਜਾਬ ਕਾਂਗਰਸ ਦੇ ਇਨਚਾਰਜ ਪਾਇਲਟ ਸਾਹਿਬ,ਖਹਿਰਾ ਸਾਹਿਬ ਜੀ ਪ੍ਰਗਟ ਸਿੰਘ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਸੀਨੀਅਰ ਆਗੂ ਵੀ ਚਰਨਜੀਤ ਸਿੰਘ ਚੰਨੀ ਦੀ ਸਾਇਕਲ ਯਾਤਰਾ ਵਿੱਚ ਸ਼ਾਮਲ ਹੋ ਗਏ ਅਤੇ ਇਸ ਨਾਲ ਜਿੱਥੇ ਪੰਜਾਬ ਕਾਂਗਰਸ ਵੱਲੋਂ ਮੁਕੰਮਲ ਏਕਤਾ ਦਾ ਕੀਤਾ ਪ੍ਰਗਟਾਵਾ ਲੋਕਾਂ ਸਾਹਮਣੇ ਨੰਗਾ ਹੋਇਆ ਉਥੇ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਦੀ ਇਹ ਯਾਤਰਾ ਪੰਜਾਬ ਕਾਂਗਰਸ ਦੇ ਚੋਣ ਪ੍ਰਚਾਰ ਮੁਹਿੰਮ ਦਾ ਹਿੱਸਾ ਬਣ ਗਈ ਅਤੇ ਹੁਣ ਇਸ ਸਾਈਕਲ ਮੁਹਿੰਮ ਕਾਂਗਰਸ ਦੇ ਚੋਣ ਪ੍ਰਚਾਰ ਤਹਿਤ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪਹੁੰਚੇ ਗੀ ਅਤੇ ਜਿਹੜੇ ਵੀ ਵਿਧਾਨ ਸਭਾ ਹਲਕੇ ਵਿੱਚ ਚਰਨਜੀਤ ਸਿੰਘ ਚੰਨੀ ਸਾਹਿਬ ਜਾਣਗੇ ਸੰਭਾਵਕ ਤੌਰ ਤੇ ਉਥੇ ਦੇ ਹਲਕਾ ਇੰਚਾਰਜ ਉਨ੍ਹਾਂ ਦੇ ਨਾਲ ਬੈਠਣਗੇ ,ਜਿਸ ਨਾਲ ਚਰਨਜੀਤ ਸਿੰਘ ਚੰਨੀ ਸਾਹਿਬ ਦੀ ਪੰਜਾਬ ਕਾਂਗਰਸ ਵਿੱਚ ਗੁੱਡ ਵੈਲ ਪਹਿਲਾਂ ਤੋਂ ਜਾਇਦਾ ਹੋਰ ਵਧ ਜਾਵੇਗੀ ਅਤੇ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਦਾ ਚਾਨਸ ਵੀ ਵਧ ਸਕਦਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਨੀਤੀ ਤਹਿਤ ਸਾਈਕਲ ਯਾਤਰਾ ਦੇ ਐਲਾਨ ਦੀ ਹਮਾਇਤ ਅਤੇ ਇਸ ਨੂੰ ਪੂਰੀ ਪੰਜਾਬ ਕਾਂਗਰਸ ਵੱਲੋਂ ਚੋਣ ਪ੍ਰਚਾਰ ਮੁਹਿੰਮ ਵਜੋਂ ਲੈਣ ਦੀ ਸ਼ਲਾਘਾ ਕਰਦੀ ਹੈ ਕਿਉਂਕਿ ਇਸ ਨਾਲ ਲੋਕਾਂ ਸਹਾਮਣੇ ਕਾਂਗਰਸ ਦੀ ਏਕ ਜੁੱਟਤਾ ਵੇਖਣ ਨੂੰ ਮਿਲੀ ਹੈ,ਉਥੇ ਚੋਣਾਂ ਜਿੱਤਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੇ ਚਾਨਸ ਵੀ ਬਣ ਸਕਦੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਾਬਕਾ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਨੂੰ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦਾ ਹਿੱਸਾ ਬਣਨ ਤੇ ਚੰਨੀ ਸਾਹਿਬ ਨੂੰ ਦਿੰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਜਦੋਂ ਸ੍ਰ ਚਰਨਜੀਤ ਸਿੰਘ ਚੰਨੀ ਜੀ ਵੱਲੋਂ ਸਾਈਕਲ ਯਾਤਰਾ ਦਾ ਐਲਾਨ ਕੀਤਾ ਗਿਆ ਸੀ, ਤਾਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਸੀ ! ਕਿ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਇਸ ਦਾ ਹਿੱਸਾ ਨਹੀਂ ਬਣਨਗੇ ? ਪਰ ਹੋਇਆ ਇਸ ਦੇ ਉਲਟ ਜਦੋਂ ਪੰਜਾਬ ਕਾਂਗਰਸ ਦੇ ਇਨਚਾਰਜ ਪਾਇਲਟ ਸਾਹਿਬ, ਪ੍ਰਧਾਨ ਸਾਬ,ਖਹਿਰਾ ਸਾਹਿਬ ਤੋਂ ਇਲਾਵਾ ਕਾਂਗਰਸ ਦੇ ਸਾਰੇ ਲੀਡਰ ਚਰਨਜੀਤ ਸਿੰਘ ਚੰਨੀ ਦੀ ਯਾਤਰਾ ਵਿੱਚ ਪਹੁੰਚੇ ਅਤੇ ਪਾਇਲਟ ਸਾਹਿਬ ਨੇ ਖੁਦ ਹਰੀ ਝੰਡੀ ਦੇ ਕੇ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਨੂੰ ਰਵਾਨਾ ਕੀਤਾ ਤੇ ਆਪ ਮੁਹਿੰਮ ਦਾ ਹਿੱਸਾ ਬਣੇ ਇਹ ਉਹਨਾਂ ਦੀ ਬੜੀ ਸਮਝਦਾਰੀ ਵਾਲੀ ਗੱਲ ਹੈ ਜਿਸ ਨਾਲ ਪੰਜਾਬ ਕਾਂਗਰਸ ਦੀ ਏਕ ਜੁਟਤਾਂ ਲੋਕਾਂ ਸਾਹਮਣੇ ਆਈ। ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ੍ਰ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦੀ ਹਮਾਇਤ ਕਰਦੀ ਹੈ ਅਤੇ ਇਹ ਸਾਇਕਲ ਯਾਤਰਾ ਪੰਜਾਬ ਕਾਂਗਰਸ ਦੇ ਚੋਣ ਪ੍ਰਚਾਰ ਮੁਹਿੰਮ ਬਣਨ ਦੀ ਵਧਾਈ ਦਿੰਦੀ ਹੈ ਇਸ ਮੌਕੇ ਤੇ ਭਾਈ ਖਾਲਸਾ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਆਗੂ ਹਾਜ਼ਰ ਸਨ ।।

Leave a Reply

Your email address will not be published. Required fields are marked *