ਅੰਮ੍ਰਿਤਸਰ, ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਅੱਜ ਦੇ ਦਿਨ ਕੱਤਕ ਮਹੀਨੇ ਦੀ ਪੰਚਮੀ 14 ਨਵੰਬਰ ਨੂੰ ਸਿੱਖ ਧਰਮ ਦੇ ਦਸਵੇਂ ਗੁਰੂ ਬਾਦਸ਼ਾਹ ਦਰਵੇਸ਼ ਸਰਬੰਸਦਾਨੀ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਸੰਸਾਰਕ ਤੌਰ ਤੇ ਜੋਤੀ ਜੋਤਿ ਸਮਾਏ, ਪਰ ਉਹ ਅੱਜ ਵੀ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਵਜੋਂ ਹਾਜ਼ਰ ਨਾਜ਼ਰ ਹਨ!ਜਦੋਂ ਕਿ ਸ਼ਰਧਾ ਭਾਵਨਾਵਾਂ ਰੱਖਣ ਵਾਲੀਆਂ ਮਹਾਨ ਪਵਿੱਤਰ ਰੂਹਾਂ ਤੇ ਅੱਖੀਆਂ ਨੂੰ ਉਹ ਅੱਜ ਵੀ ਦਿਸਦੇ ਤੇ ਨਜ਼ਰ ਆਉਣ ਦੇ ਨਾਲ ਨਾਲ ਦਰਸ਼ਨ ਦੇ ਕੇ ਨਿਹਾਲ ਕਰਦੇ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਬਾਦਸ਼ਾਹ ਦਰਵੇਸ਼ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਜੋਤੀ ਜੋਤਿ ਗੁਰਪੁਰਬ ਤੇ ਕੋਟਿ ਕੋਟਿ ਪ੍ਰਣਾਮ ਕਰਦੀ ਹੈ ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਦਿਨ ਨੂੰ ਧਾਰਮਿਕ ਰੀਤੀ ਰਿਵਾਜਾਂ ਨਾਲ ਯਾਦ ਕਰਨ ਦੀ ਮੰਗ ਕਰਦੀ ਹੈ ਤਾਂ ਕਿ ਅੱਜ ਦੇ ਦਿਨ ਸਬੰਧੀ ਸਭ ਨੂੰ ਪਤਾ ਲੱਗ ਸਕੇ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਜੋਤੀ ਜੋਤਿ ਗੁਰਪੁਰਬ ਅੱਜ ਹੈ, ਕਿਉਂਕਿ ਅੱਜ ਦੇ ਦਿਨ ਹੀ ਉਹਨਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੰਜ ਪੈਸੇ ਨਾਰੀਅਲ ਭੇਂਟ ਕਰਦਿਆਂ ਗੁਰਗੱਦੀ ਦਾ ਤਿਲਕ ਲਾ ਕੇ ਗੁਰ ਗੱਦੀ ਤੇ ਬਿਰਾਜਮਾਨ ਕੀਤਾ ਤੇ ਪੰਜ ਪਰਕਰਮਾਂ ਸੰਪੂਰਨ ਕਰਨ ਤੋਂ ਬਾਅਦ ਸਿੱਖਾਂ ਨੂੰ ਗੁਰੂ ਮਾਨਿਓ ਗ੍ਰੰਥ ਦਾ ਹੁਕਮ ਕਰਕੇ ਪੰਜ ਭੂਤਕ ਸਰੀਰ ਸਮੇਤ ਘੌੜੇ ਸੱਚਖੰਡ ਨੂੰ ਪਿਆਨਾ ਕੀਤਾ ਸੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੱਤਕ ਮਹੀਨੇ ਦੀ ਪੰਚਮੀ 14 ਨਵੰਬਰ ਨੂੰ ਅੱਜ ਦੇ ਦਿਨ ਜੋਤੀ ਜੋਤਿ ਗੁਰਪੁਰਬ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ ਅਤੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਦੀ ਬੇਨਤੀ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਗੁਰੂ ਸਾਹਿਬ ਜੀ ਨੇ ਅੱਜ ਦੇ ਦਿਨ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਪੰਜ ਪੈਸੇ ਨਾਰੀਅਲ ਭੇਂਟ ਕਰਕੇ ਮੱਥਾ ਟੇਕਿਆ ਤੇ ਪੰਜ ਪ੍ਰਤੀਕਰਮਾਂ ਕਰਨ ਤੋਂ ਬਾਅਦ ਸਿੱਖਾਂ ਨੂੰ ਗੁਰੂ ਮਾਨਿਓ ਗ੍ਰੰਥ ਦਾ ਹੁਕਮ ਦਿੱਤਾ ਅਤੇ ਆਪਣੇ ਪਾਵਨ ਪਵਿੱਤਰ ਸਰੀਰ ਸਮੇਤ ਘੌੜੇ ਸੱਚਖੰਡ ਨੂੰ ਪਿਆਨਾ ਕੀਤਾ, ਭਾਈ ਖਾਲਸਾ ਨੇ ਕਿਹਾ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਕਿਤੇ ਨਹੀਂ ਗਏ ? ਸਦਾ ਹੀ ਹਾਜ਼ਰ ਨਾਜ਼ਰ ਹਨ ਅਤੇ ਗੂਰੂ ਗ੍ਰੰਥ ਸਾਹਿਬ ਜੀ ਦੇ ਰੂਪ’ਚ ਹਰ ਸਮੇਂ ਖੁੱਦ ਪੰਥ ਦੀ ਅਗਵਾਈ ਕਰ ਰਹੇ ਹਨ ! ਪਰ ਉਹ ਪਵਿੱਤਰ ਆਤਮਾਵਾਂ ਤੇ ਸ਼ਰਧਾ ਭਾਵਨਾਵਾਂ ਰੱਖਣ ਵਾਲਿਆਂ ਨੂੰ ਹੀ ਨਜ਼ਰ ਆਉਂਦੇ ਹਨ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਗੁਰਪੁਰਬ ਤੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦੀ ਹੋਈ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕਰਦੀ ਕਿ ਅੱਜ ਦੇ ਦਿਨ ਸਿਖਾਂ ਦੇ ਨਾਂ ਕੀਤੇ ਹੁਕਮ ਅਨੁਸਾਰ ( ਗੁਰੂ ਮਾਨਿਓ ਗ੍ਰੰਥ ) ਜੀ ਦੇ ਲੜ ਲੱਗਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤੇ ਆਪਣੇ ਬੱਚਿਆਂ ਨੂੰ ਗੁਰਬਾਣੀ ਦੇ ਨਾਲ ਨਾਲ ਸਿੱਖ ਧਰਮ ਦੇ ਪਵਿੱਤਰ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇ ,ਤਾਂ ਹੀ ਇਹ ਸੰਸਾਰਕ ਜੀਵਨ ਨੂੰ ਸਫਲ ਬਣਾਇਆ ਜਾ ਸਕਦਾ ਹੈ ਇਸ ਮੌਕੇ ਤੇ ਫੈਡਰੇਸ਼ਨ ਦੇ ਬਹੁਤ ਸਾਰੇ ਆਗੂ ਮਜੌਦ ਸਨ ।

