ਦਿੱਲੀ, ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਧੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਧਮਕੀ ਦੇਣ ਵਾਲੇ ਨੇ 7 ਕਰੌੜ ਰੁਪਏ ਦੀ ਮੰਗ ਕੀਤੀ ਹੈ ਅਤੇ ਪੈਸੇ ਨਾਂ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ,ਆਪ ਪਾਰਟੀ ਦੇ ਸੀਨੀਅਰ ਲੀਡਰ ਚੀਮਾ ਸਾਹਿਬ ਇਸ ਧਮਕੀ ਭਰੇ ਪੱਤਰ ਸਬੰਧੀ ਭਾਜਪਾ ਨੂੰ ਦੋਸ਼ੀ ਠਹਿਰਾਹ ਰਹੇ ਹਨ ਜਦੋਂ ਕਿ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਸਾਹਿਬ ਜੀ ਜਿਥੇ ਇਸ ਘਟਨਾ ਸਬੰਧੀ ਪੰਜਾਬ ਸਰਕਾਰ ਵੱਲੋਂ ਐਫ ਆਈ ਆਰ ਦਰਜ ਕਰਨ ਦੀ ਨਿੰਦਾ ਕਰ ਰਹੇ ਉਥੇ ਉਹ ਇਸ ਸਾਰੇ ਘਟਨਾਕ੍ਰਮ ਨੂੰ ਆਪ ਵੱਲੋਂ ਕੀਤਾਂ ਜਾ ਰਿਹਾ ਡਰਾਮਾ ਦੱਸ ਰਹੇ ਹਨ ਅਤੇ ਦੂਸਰੇ ਪਾਸੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਰਿਆਣਾ ਦੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰ ਲਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਆਪ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਧੀ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ ਤੇ ਗਹਿਰੀ ਚਿੰਤਾ ਪ੍ਰਗਟ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਅਜਿਹੇ ਸਮਾਜ ਵਿਰੋਧੀ ਦੋਸੀ ਅਨਸਰਾਂ ਨੂੰ ਜਲਦੀ ਤੋਂ ਜਲਦੀ ਗਿਰਫਤਾਰ ਕਰਨ ਦੀ ਮੰਗ ਕਰਦੀ ਹੋਈ ਸੁਨੀਲ ਜਾਖੜ ਵੱਲੋਂ ਇਸ ਮਾਮਲੇ ਨੂੰ ਆਪ ਵੱਲੋਂ ਰਚਿਆ ਡਰਾਮਾ ਦੱਸਣ ਦੀ ਨਿੰਦਾ ਕਰਦੀ ਹੋਈ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਲੋਕਾਂ ਸਾਹਮਣੇ ਸੱਚ ਲਿਆਉਣ ਦੀ ਸਰਕਾਰ ਤੋਂ ਮੰਗ ਕਰਦੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਧੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੀ ਘਟਨਾ ਤੇ ਗਹਿਰੀ ਚਿੰਤਾ ਅਤੇ ਸੁਨੀਲ ਜਾਖੜ ਵੱਲੋਂ ਇਸ ਨੂੰ ਡਰਾਮਾਂ ਦੱਸਣ ਦੀ ਨਿੰਦਾ ਦੇ ਨਾਲ ਨਾਲ ਇਸ ਮਾਮਲੇ ਦੀ ਪੂਰੀ ਸਚਾਈ ਲੋਕਾਂ ਸਾਹਮਣੇ ਲਿਆਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਬੀਤੇ ਦਿਨ ਆਪ ਪਾਰਟੀ ਦੇ ਦਿੱਲੀ ਵਧਾਇਕ ਸ੍ਰ ਜਰਨੈਲ ਸਿੰਘ ਦੇ ਵਟਸਐੱਪ ਤੇ ਧਮਕੀ ਭਰੀ ਕਾਲ ਵਿੱਚ ਅਰਵਿੰਦ ਕੇਜਰੀਵਾਲ ਤੋਂ ਸੱਤ ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਨਾ ਦੇਣ ਦੀ ਸੂਰਤ ਵਿੱਚ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਧੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ, ਪੰਜਾਬ ਸਰਕਾਰ ਨੇ ਇਸ ਸਬੰਧੀ ਪਰਚਾ ਦਰਜ਼ ਕਰਕੇ ਹਰਿਆਣਾ ਦੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਵੀ ਕਰ ਲਿਆ ਹੈ, ਭਾਈ ਖਾਲਸਾ ਨੇ ਦੱਸਿਆ ਆਪ ਪਾਰਟੀ ਦੇ ਮੰਤਰੀ ਚੀਮਾ ਸਾਹਿਬ ਇਸ ਪੂਰੀ ਘਟਨਾ ਲਈ ਵਿਰੋਧੀ ਪਾਰਟੀ ਭਾਜਪਾ ਦਾ ਪੂਰਾ ਹੱਥ ਹੋਣ ਦਾ ਦੋਸ਼ ਲਾ ਰਹੇ ਹਨ ਅਤੇ ਸਾਬਕਾ ਪ੍ਰਧਾਨ ਪੰਜਾਬ ਭਾਜਪਾ ਸੁਨੀਲ ਜਾਖੜ ਜੀ ਜਿਥੇ ਦਿੱਲੀ ਵਿਖੇ ਹੋਈ ਘਟਨਾ ਸਬੰਧੀ ਪੰਜਾਬ ‘ਚ ਪਰਚਾ ਦਰਜ ਕਰਨ ਦਾ ਜਬਰਦਸਤ ਵਿਰੋਧ ਕਰ ਰਹੇ ਹਨ ਉਥੇ ਇਸ ਸਾਰੇ ਮਾਮਲੇ ਨੂੰ ਆਪ ਪਾਰਟੀ ਵੱਲੋਂ ਰਚਿਆ ਇੱਕ ਡਰਾਮਾ ਦੱਸ ਰਹੇ ਹਨ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਧੀ ਨੂੰ ਜਾਨੋਂ ਮਾਰਨ ਤੇ ਸੱਤ ਕਰੋੜ ਫਿਰੌਤੀ ਮੰਗਣ ਵਾਲੀ ਘਟਨਾ ਤੇ ਗਹਿਰੀ ਚਿੰਤਾ ਪ੍ਰਗਟ ਕਰਦੀ ਹੋਈ ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਲੋਕਾਂ ਸਾਹਮਣੇ ਸੱਚ ਲਿਆਉਣ ਦੀ ਮੰਗ ਕਰਦੀ ਹੈ ਇਸ ਮੌਕੇ ਤੇ ਭਾਈ ਖਾਲਸਾ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਆਗੂ ਮਜੌਦ ਸਨ।

