ਤਰਨਤਾਰਨ ਸਾਹਿਬ, ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਤੀਰਥ ਯਾਤਰਾ ਬੱਸਾਂ ਦੇ ਆਪਸ ਵਿੱਚ ਟਕਰਾਅ ਕੇ ਹਾਦਸਾਗ੍ਰਸਤ ਹੋਣ ਵਾਲੀ ਦੁਖਦਾਈ ਘਟਨਾ ਦੀ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ ਅਤੇ ਮਰਨ ਵਾਲੇ ਚਾਰ ਯਾਤਰੂਆਂ ਅਤੇ ਜ਼ਖ਼ਮੀ ਹੋਣ ਵਾਲੇ ਸਾਰੇ ਯਾਤਰੂਆਂ ਨੂੰ ਪੰਜਾਬ ਸਰਕਾਰ ਢੁਕਵਾਂ ਮੁਆਵਜ਼ਾ ਦੇਣ ਅਤੇ ਇਲਾਜ ਦਾ ਸਾਰਾ ਖਰਚਾ ਫ੍ਰੀ ਕਰਵਾਉਣ ਦੀ ਲੋੜ ਤੇ ਜ਼ੋਰ ਦੇਵੇ ਪੰਜਾਬ ਸਰਕਾਰ ਦੇ ਨਾਲ ਨਾਲ ਅਜਿਹੀਆਂ ਬਜ਼ੁਰਗਾਂ ਨਾਲ ਭਰੀਆਂ ਤੀਰਥ ਯਾਤਰੂ ਬੱਸਾਂ ਨੂੰ ਬੜੀ ਸਾਵਧਾਨੀ ਤੇ ਘੱਟ ਰਫ਼ਤਾਰ ਨਾਲ ਚਲਾਉਣ ਦੀਆਂ ਡਰਾਈਵਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਕਿ ਅਜਿਹੀ ਘਟਨਾ ਦੁਬਾਰਾ ਨਾ ਹੋ ਸਕੇ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਤੀਰਥ ਯਾਤਰਾ ਵਾਲੀਆਂ ਦੋ ਬੱਸਾਂ ਦੇ ਆਪਸ ਵਿੱਚ ਟਕਰਾਅ ਹੋਣ ਨਾਲ ਚਾਰ ਯਾਤਰੂਆਂ ਦੀ ਮੌਤ ਅਤੇ ਕਈ ਸਵਾਰੀ ਯਾਤਰੂਆਂ ਦੇ ਜ਼ਖ਼ਮੀ ਹੋਣ ਵਾਲੀ ਮੰਦਭਾਗੀ ਘਟਨਾ ਤੇ ਗਹਿਰੇ ਦੁਖ ਦਾ ਪ੍ਰਗਟਾਵਾਂਂ,ਮਰਨ ਵਾਲੇ ਚਾਰ ਤੇ ਸਾਰੇ ਜ਼ਖ਼ਮੀਆਂ ਨੂੰ ਢੁਕਵਾਂ ਮੁਆਵਜ਼ਾ ਦੇ ਨਾਲ ਨਾਲ ਹਸਪਤਾਲ ਵਿੱਚ ਚੱਲ ਰਹੇ ਇਲਾਜ ਨੂੰ ਫ੍ਰੀ ਕਰਵਾਉਣ ਦੀ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪਨੂੰਆਂ ਜੀ ਟੀ ਰੋਡ ਤੇ ਇਹ ਹਾਦਸਾ ਉਸ ਵਕਤ ਵਾਪਰਿਆਂ, ਜਦੋਂ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਬਚਾਉਂਦਿਆਂ ਅੱਗੋਂ ਆ ਰਹੀ ਬੱੱਸ ਨਾਲ ਦੂਜੀ ਬੱਸ ਟਕਰਾਅ ਗਈ, ਲੋਕਾਂ ਦੇ ਦੱਸਣ ਅਤੇ ਖਬਰ ਮੁਤਾਬਕ ਇਹ ਟੱਕਰ ਇਨ੍ਹੀਂ ਭਿਆਨਕ ਅਤੇ ਜ਼ਬਰਦਸਤ ਸੀ ਕਿ ਦੋਹਾਂ ਬੱਸਾਂ ਦੇ ਪੜਖੱਚੇ ਉੱਡ ਗਏ,ਜਿਸ ਦੇ ਸਿੱਟੇ ਵਜੋਂ ਚਾਰ ਯਾਤਰੂਆਂ ਦੀ ਮੌਤ ਹੋ ਗਈ ਜਿਸ ਦੀ ਪੁਸ਼ਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਕੀਤੀ ਅਤੇ ਬਹੁਤ ਸਾਰੇ ਯਾਤਰੂ ਜ਼ਖ਼ਮੀ ਹੋ ਗਏ, ਭਾਈ ਖਾਲਸਾ ਨੇ ਦੱਸਿਆ ਜ਼ਖਮੀਆਂ ਨੂੰ ਜਲਦੀ ਜਲਦੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਸਾਰਾ ਇਲਾਜ ਚੱਲ ਰਿਹਾ ਹੈ, ਇਸ ਦਰਦਨਾਕ ਹਾਦਸੇ ਤੇ ਪੰਜਾਬ ਦੇ ਸਾਰੇ ਲੀਡਰਾਂ ਤੇ ਹੋਰਾਂ ਵੱਲੋਂ ਦੁਖੀ ਪ੍ਰਵਾਰਾਂ ਨਾਲ਼ ਦੁਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਮਰਨ ਵਾਲਿਆਂ ਤੇ ਜ਼ਖ਼ਮੀਆਂ ਨੂੰ ਢੁਕਵੇਂ ਮੁਆਵਜ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਹਾਦਸੇ ਵਿੱਚ ਮਰਨ ਵਾਲੇ ਅਤੇ ਜ਼ਖਮੀਆਂ ਦੇ ਪਰਵਾਰਾਂ ਨਾਲ ਜਿੱਥੇ ਗਹਿਰਾ ਦੁਖ ਸਾਂਝਾ ਕਰਦੀ ਹੈ, ਉਥੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਮਰਨ ਵਾਲੇ ਚਾਰ ਯਾਤਰੂਆਂ ਦੇ ਪ੍ਰਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਸਾਰੇ ਹਸਪਤਾਲਾਂ ਵਿੱਚ ਜੇਰੇ ਇਲਾਜ ਯਾਤਰੂਆਂ ਦਾ ਫ੍ਰੀ ਇਲਾਜ ਕਰਵਾਉਣ ਦੀ ਲੋੜ ਤੇ ਜ਼ੋਰ ਦਿਤਾ ਜਾਵੇ ਦੇ ਨਾਲ ਇਸ ਸਾਰੇ ਹਾਦਸੇ ਦੀ ਜਾਂਚ ਕਰਵਾਈ ਜਾਵੇ ਤਾਂ ਕਿ ਲੋਕਾਂ ਸਾਹਮਣੇ ਸਚਾਈ ਆ ਸਕੇ ਤੋਂ ਇਲਾਵਾ ਇਨ੍ਹਾਂ ਤੀਰਥ ਯਾਤਰਾ ਵਾਲੀਆਂ ਸਾਰੀਆਂ ਬੱਸਾਂ ਦੇ ਡਰਾਈਵਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ,ਕਿ ਉਹ ਇਹਨਾਂ ਬੱਸਾਂ ਨੂੰ ਬੜੀ ਸਾਵਧਾਨੀ ਅਤੇ ਘੱਟ ਰਫਤਾਰ ਨਾਲ ਚਲਾਉਣ ਦੀ ਲੋੜ ਤੇ ਜ਼ੋਰ ਦੇਣ,ਕਿਉਂ ਕਿ ਇਨ੍ਹਾਂ ਬੱਸਾਂ ਵਿੱਚ ਜਾਇਦਾਤਰ ਵਡੇਰੀ ਉਮਰ ਦੇ ਬਜ਼ੁਰਗ ਤੀਰਥ ਯਾਤਰਾ ਕਰਦੇ ਹਨ।

