ਨਸ਼ਿਆਂ ਵਿਰੁੱਧ ਲੜਨ ਵਾਲੇ ਨਿਧੜਕ ਤੇ ਬਹਾਦਰ ਸਮਾਜ ਸੇਵਕ ਭਾਈ ਪਰਮਿੰਦਰ ਸਿੰਘ ਝੋਟਾ ਦੇ ਭੋਗ ਤੇ ਜਥੇਦਾਰ ਅਕਾਲ ਤਖਤ ਸਾਹਿਬ ਸਮੇਤ ਬਹੁਤ ਸਾਰੀਆਂ ਉੱਚ ਸ਼ਖ਼ਸੀਅਤਾਂ ਨੇਂ ਹਾਜ਼ਰੀ ਲਵਾਈ- ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਬਠਿੰਡਾ, ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)–ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਨਸ਼ਿਆਂ ਵਿਰੁੱਧ ਅਵਾਜ਼ ਉਠਾ ਕੇ ਕੁਰਬਾਨ ਹੋਣ ਵਾਲੇ ਮਾਨਸਾ ਜ਼ਿਲ੍ਹੇ ਦੇ ਉੱਘੇ ਸਮਾਜ ਸੇਵਕ ਤੇ ਨਿਧੜਕ ਮਰਹੂਮ ਨੌਜਵਾਨ ਭਾਈ ਪਰਵਿੰਦਰ ਸਿੰਘ ਝੋਟਾ ਦੇ ਭੋਗ ਤੇ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ,ਪ੍ਰੋਫੈਸਰ ਬਲਜਿੰਦਰ ਕੌਰ ਵਿਧਾਇਕ, ਅਕਾਲੀ ਦਲ ਦੇ ਸਰ ਬਲਵਿੰਦਰ ਸਿੰਘ ਭੂੰਦੜ ਸਮੇਤ ਬਹੁਤ ਸਾਰੀਆਂ ਪੰਥਕ ਸ਼ਖਸ਼ੀਅਤਾਂ ਵੱਲੋਂ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਪ੍ਰਵਾਰ ਨਾਲ ਦੁਖ ਸਾਂਝਾ ਕਰਨ ਦੇ ਨਾਲ ਨਾਲ ਉਹਨਾਂ ਵਲੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਅਹਿਦ ਲਿਆ ਗਿਆ ਅਤੇ ਪਰਮਿੰਦਰ ਸਿੰਘ ਝੂਟਾ ਦੇ ਭੋਗ ਤੇ ਜਿਥੇ ਹਜ਼ਾਰਾਂ ਲੋਕਾਂ ਨੇ ਹਾਜ਼ਰੀ ਲਵਾਈ ਤੇ ਪਰਵਾਰ ਨਾਲ ਦੁਖ ਸਾਂਝਾ ਕੀਤਾ, ਉਥੇ ਇਡੇ ਵੱਡੇ ਹੋਏ ਵੱਡੇ ਇਕੱਠ ਨੇ ਸਾਬਿਤ ਕਰ ਦਿੱਤਾ ਗਿਆ ਹੈ ਕਿ ਉਹਨਾਂ ਦੀ ਨਸ਼ਿਆਂ ਵਿਰੁੱਧ ਕੀਤੀ ਕੁਰਬਾਨੀ ਨੂੰ ਲੋਕ ਭੁਲਾ ਨਹੀਂ ਸਕਣਗੇ ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਕੇ ਆਪਣੀ ਕੁਰਬਾਨੀ ਦੇਣ ਵਾਲੇ ਉੱਘੇ ਤੇ ਬਹਾਦਰ ਨੌਜਵਾਨ ਭਾਈ ਪਰਮਿੰਦਰ ਸਿੰਘ ਝੋਟਾ ਦੇ ਭੋਗ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ,ਆਪ ਵਧਾਇਕ ਪ੍ਰੋਫੈਸਰ ਬਲਜਿੰਦਰ ਕੌਰ, ਬਲਵਿੰਦਰ ਸਿੰਘ ਭੂੰਦੜ ਸਮੇਤ ਬਹੁਤ ਸਾਰੀਆਂ ਪੰਥਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ ਕਰਨ ਤੇ ਪ੍ਰਵਾਰਕ ਮੈਂਬਰਾਂ ਨਾਲ ਦੁਖ ਸਾਂਝਾ ਕਰਨ ਦੀ ਪੁਰਜ਼ੋਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਆਪ ਪਾਰਟੀ ਦੇ ਪੰਜਾਬ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਭਾਈ ਪਰਮਿੰਦਰ ਸਿੰਘ ਝੋਟਾ ਦੇ ਪ੍ਰਵਾਰ ਨੂੰ ਦੇਣ ਵਾਲਾ ਪੈਸਾ ਤੇ ਸਰਕਾਰੀ ਨੌਕਰੀ ਦੇਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਈ ਪਰਮਿੰਦਰ ਸਿੰਘ ਝੋਟਾ ਵੱਲੋਂ ਵਿੱਢੀ ਮੁਹਿੰਮ ਨੂੰ ਜਾਗਰੂਕ ਰੱਖਿਆ ਜਾ ਸਕੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਜਾ ਸਕੇ,ਕਿਉਂਕਿ ਭਾਈ ਪਰਮਿੰਦਰ ਸਿੰਘ ਝੋਟਾ ਦੇ ਪਰਵਾਰ ਨੇ ਪੰਜਾਬ ਸਰਕਾਰ ਦੇ ਕਹਿਣ ਅਨੁਸਾਰ ਉਸ ਦਾ ਸਸਕਾਰ ਤੇ ਭੋਗ ਪਾਇਆ ਅਤੇ ਹੁਣ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਮਾਨਸਾ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਵਿੱਚ ਪ੍ਰਵਾਰ ਨੂੰ ਦੇਣ ਵਾਲੇ ਮੰਨੇ ਪੈਸੇ, ਸਰਕਾਰੀ ਨੌਕਰੀ ਤੇ ਹੋਰ ਮੰਨੀਆਂ ਸ਼ਰਤਾਂ ਨੂੰ ਇਮਾਨਦਾਰੀ ਨਾਲ ਜਲਦੀ ਤੋਂ ਜਲਦੀ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਨੌਜਵਾਨ ਪੀੜ੍ਹੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅੱਜ ਪਰਵਿੰਦਰ ਸਿੰਘ ਝੋਟਾ ਦੇ ਭੋਗ ਤੇ ਉਹਨਾਂ ਸ਼ਰਧਾ ਦੇ ਫੁੱਲ ਭੇਂਟ ਕਰਦੀ ਹੋਈ ਮੰਗ ਕਰਦੀ ਹੈ ਮਾਨਸਾ ਦੇ ਇਨਸਾਫ ਮੋਰਚੇ ਨੂੰ ਖਤਮ ਕਰਨ ਸਮੇਂ ਸਰਕਾਰ ਵੱਲੋਂ ਮੰਨੀਆਂ ਸਾਰੀਆ ਸ਼ਰਤਾਂ ਇਮਾਨਦਾਰੀ ਨਾਲ ਮੰਨੀਆਂ ਜਾਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇਸ ਚਲਾਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਕਿਉਂਕਿ ਕੁਰਬਾਨੀ ਤੋਂ ਬਾਅਦ ( ਉਹਨਾਂ) ਸ਼ਹੀਦ ਭਾਈ ਪਰਮਿੰਦਰ ਸਿੰਘ ਝੋਟਾ ਨੂੰ ਇਹੋ ਸੱਚੀਂ ਸ਼ਰਧਾਂਜਲੀ ਹੋ ਸਕਦੀ ਹੈ ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਨੇ ਨਾਲ ਫੈਡਰੇਸ਼ਨ ਦੇ ਹੋਰ ਵੀ ਬਹੁਤ ਸਾਰੇ ਆਗੂ ਮਜੌਦ ਸਨ।।

Leave a Reply

Your email address will not be published. Required fields are marked *