ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਵਿੱਚ ਹਲਕੇ ਅੰਦਰ ਵਿਕਾਸ ਕਾਰਜ ਜਾਰੀ, ਪਿੰਡ ਬਾਹੀਆਂ ਦੀ ਕਲੋਨੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ

ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਰਮਨ ਬਹਿਲ ਵਲੋਂ ਹਲਕੇ ਅੰਦਰ ਲੋਕਹਿੱਤ ਵਿੱਚ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।

ਰਮਨ ਬਹਿਲ ਵਲੋਂ ਗੁਰਦਾਸਪੁਰ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਉਨ੍ਹਾਂ ਵਲੋਂ ਪਿੰਡ ਬਾਹੀਆਂ ਦੀ ਕਲੋਨੀ ਵਿਖੇ ਚੱਲ ਰਹੇ ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ਕਾਰਜਾਂ ਦਾ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ ਗਿਆ।

ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ।

ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਇਸੇ ਤਰ੍ਹਾਂ ਦੇ ਹੋਰ 29 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੈ, ਤਾਂ ਜੋ ਪਿੰਡਾਂ ਦੀ ਨਵੀਂ ਪੀੜ੍ਹੀ ਨੂੰ ਆਪਣੇ ਹੀ ਪਿੰਡਾਂ ਵਿੱਚ ਵਧੀਆ ਖੇਡ ਸਹੂਲਤਾਂ ਮਿਲ ਸਕਣ।

ਰਮਨ ਬਹਿਲ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਹਿੱਤ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ।

Leave a Reply

Your email address will not be published. Required fields are marked *