ਦਿੱਲੀ, ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)– ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵੱਡੀ ਸਿਆਸੀ ਪਹਿਲ ਕਦਮੀ ਕਰਦਿਆਂ ਕਰਤਾਪੁਰ ਸਾਹਿਬ ਦਾ ਲਾਂਘਾਂ ਖੋਲ੍ਹਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਆਦਿ ਮੰਗਾ ਨੂੰ ਲੈਕੇ ਭਾਰਤ ਦੇ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਪਾਰਲੀਮੈਂਟ ਤੱਕ ਰੋਸ ਮਾਰਚ ਕਰਨ ਵਾਲੀ ਨੀਤੀ ਬਹੁਤ ਹੀ ਵਧੀਆ ਤੇ ਸਮੇਂ ਦੀ ਲੋੜ ਵਾਲੀ ਸ਼ਲਾਘਯੋਗ ਕਿਹਾ ਜਾ ਸਕਦਾ ਹੈ,ਕਿਉਂਕਿ ਪੰਜਾਬ ਵਿੱਚ ਪੁਨਰ ਸੁਰਜੀਤ ਵੱਲੋਂ ਚੁੱਕੀਆਂ ਇਹ ਮੰਗਾਂ ਵੱਡਾ ਤੇ ਅਹਿਮ ਮੁੱਦਾ ਬਣਿਆਂ ਹੋਇਆ ਹੈ ਅਤੇ ਇਸ ਨੂੰ ਹੱਲ ਕਰਵਾਉਣਾ ਸਮੇਂ ਦੀ ਮੁੱਖ ਮੰਗ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਚੁੱਕੇ ਇਹਨਾਂ ਸਾਰੇ ਮੁੱਦਿਆਂ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਤੇ ਲੋਕਾਂ ਦੀ ਮੰਗ ਵਾਲਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੋਈ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਆਂ ਰਹੇ ਗੁਰਪੁਰਬ ਨੂੰ ਮੁੱਖ ਰੱਖਦਿਆਂ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਕਰਤਾਰ ਪੁਰ ਸਾਹਿਬ ਦਾ ਲਾਂਘਾਂ ਖੋਲ੍ਹਣ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਵਾਲੀਆਂ ਸਾਰੀਆਂ ਅਹਿਮ ਮੰਗਾਂ ਨੂੰ ਤੁਰੰਤ ਪ੍ਰਵਾਨ ਕਰ ਲਈਆਂ ਜਾਣ ਤਾਂ ਕਿ ਪੁਨਰ ਸੁਰਜੀਤ ਅਕਾਲੀ ਦਲ ਨੂੰ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਪਾਰਲੀਮੈਂਟ ਤੱਕ ਰੋਸ ਮਾਰਚ ਕਰਨ ਦੀ ਲੋੜ ਹੀ ਨਾ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਜਲੰਧਰ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਕੇ ਦੇਸ਼ ਦੇ ਉੱਚ ਲੀਡਰਾਂ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾਂ ਖੋਲ੍ਹਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਪਾਰਲੀਮੈਂਟ ਤੱਕ ਰੋਸ ਮਾਰਚ ਕਰਨ ਵਾਲੀ ਨੀਤੀ ਦੀ ਪੂਰਨ ਹਮਾਇਤ ਅਤੇ ਇਸ ਨੂੰ ਸ਼ਲਾਘਾਯੋਗ ਨੀਤੀ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਅਕਾਲੀ ਦਲ ਪੁਨਰਸੁਰਜੀਤ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਕਿਹਾ ਕੇਦਰ ਸਰਕਾਰ ਨੇ ਜੰਮੂ ਕਸ਼ਮੀਰ ਦੀ ਲੜਾਈ ਕਰਕੇ ਕਰਤਾਰ ਪੁਰ ਦਾ ਲਾਂਘਾਂ ਬੰਦ ਕਰ ਦਿੱਤਾ ਸੀ ਅਤੇ ਲੱਖਾਂ ਸ਼ਰਧਾਲੂ ਭਾਰਤ ਪਾਕਿਸਤਾਨ ਦੀ ਇਸ ਅੰਦਰੂਨੀ ਨੀਤੀ ਕਾਰਨ ਆਪਣੇ ਜਾਨ ਤੋਂ ਪਿਆਰੇ ਧਰਮ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਗਏ ਉਹਨਾਂ ਕਿਹਾ ਹੁਣ ਪਾਕਿਸਤਾਨ ਵਿਚ ਮਹੌਲ ਠੀਕ ਹੈ ਅਤੇ ਭਾਰਤ ਨੂੰ ਚਾਹੀਦਾ ਹੈ ਕਿ ਉਹ ਇਸ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾਂ ਖੁਲਵਾਉਣ ਲਈ ਪਾਕਿਸਤਾਨ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਲੱਖਾਂ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਗਿਆਨੀ ਹਰਪ੍ਰੀਤ ਸਿੰਘ ਜੀ ਦੀ ਅਗਵਾਈ ‘ਚ ਚੱਲ ਰਹੇ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਕਰਤਾਰ ਪੁਰ ਸਾਹਿਬ ਦਾ ਲਾਂਘਾਂ ਖੁਲਵਾਉਣ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਪਾਰਲੀ ਮੈਟ ਤੱਕ ਰੋਸ ਮਾਰਚ ਕਰਕੇ ਮੰਗ ਪੱਤਰ ਦੇਣ ਵਾਲੀ ਨੀਤੀ ਦੀ ਪੂਰਨ ਹਮਾਇਤ ਕਰਦੀ ਹੈ,ਉਥੇ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਆ ਰਹੇ ਗੁਰਪੁਰਬ ਨੂੰ ਸਮਰਪਿਤ ਇਨ੍ਹਾਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ,ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸਿੰਦਾ ਸਿੰਘ ਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਮਨਜਿੰਦਰ ਸਿੰਘ ਤੇ ਭਾਈ ਰਛਪਾਲ ਸਿੰਘ ਕਮਾਲਕੇ ਤੋਂ ਇਲਾਵਾ ਹੋਰ ਬਹੁਤ ਕਾਰਕੁੰਨ ਹਾਜਰ ਸਨ ।।

